ਬਰਨਾਲਾ, 9 ਦਸੰਬਰ (ਅਸ਼ੋਕ ਭਾਰਤੀ)-ਆਲ ਇੰਡੀਆ ਟਰੇਡ ਯੂਨੀਅਨ ਏਟਕ ਜ਼ਿਲ੍ਹਾ ਬਰਨਾਲਾ ਵਲੋਂ ਨਗਰ ਸੁਧਾਰ ਟਰੱਸਟ ਦਫ਼ਤਰ ਬਰਨਾਲਾ ਅੱਗੇ ਰੋਸ ਧਰਨਾ ਦਿੱਤਾ ਗਿਆ | ਇਸ ਮੌਕੇ ਜ਼ਿਲ੍ਹਾ ਸਕੱਤਰ ਖੁਸ਼ੀਆ ਸਿੰਘ, ਭਾਕਿਯੂ ਉਗਰਾਹਾਂ ਦੇ ਜ਼ਿਲ੍ਹਾ ਸਕੱਤਰ ਜਰਨੈਲ ਸਿੰਘ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਆਗੂ ਮਨਜੀਤ ਰਾਜ, ਕਿਸਾਨ ਮੋਰਚੇ ਦੇ ਕਨਵੀਨਰ ਰਜਿੰਦਰ ਸਿੰਘ, ਸਮਾਜ ਸੇਵੀ ਭਾਨ ਸਿੰਘ ਜੱਸੀ ਪੇਧਨੀ ਨੇ ਕਿਹਾ ਕਿ 50 ਵਰਿ੍ਹਆਂ ਤੋਂ ਰਹਿ ਰਹੇ ਝੱੁਗੀਆਂ ਝੌਂਪੜੀਆਂ ਵਾਲੇ ਯੋਗੀ ਨਾਥਾਂ ਦੀਆਂ ਕੁਲੀਆਂ ਨੂੰ ਉਜਾੜਿਆ ਜਾ ਰਿਹਾ ਹੈ | ਇੱਥੇ ਇਨ੍ਹਾਂ ਦੀਆਂ ਵੋਟਾਂ, ਰਾਸ਼ਨ ਕਾਰਡ, ਆਧਾਰ ਕਾਰਡ ਇਸ ਥਾਂ 'ਤੇ ਬਣੇ ਹੋਏ ਹਨ ਪਰ ਸਮੇਂ ਦੀਆਂ ਸਰਕਾਰਾਂ ਨੇ ਇਨ੍ਹਾਂ ਲੋਕਾਂ ਦੀ ਕਦੇ ਵੀ ਸਾਰ ਨਹੀਂ ਲਈ | ਉਨ੍ਹਾਂ ਕਿਹਾ ਕਿ ਜਦੋਂ ਵੀ ਟਰੱਸਟ ਦਾ ਨਵਾਂ ਚੇਅਰਮੈਨ ਜਾਂ ਕੋਈ ਨਵਾਂ ਅਧਿਕਾਰੀ ਆਉਂਦਾ ਹੈ, ਤਾਂ ਉਹ ਸਾਨੂੰ ਤੰਗ ਪ੍ਰੇਸ਼ਾਨ ਕਰਦਾ ਹੈ | ਉਨ੍ਹਾਂ ਕਿਹਾ ਕਿ 15 ਦਸੰਬਰ 2025 ਨੂੰ ਚੇਅਰਮੈਨ ਨਾਲ ਮੀਟਿੰਗ ਕਰ ਕੇ ਇਸ ਮਸਲੇ ਦਾ ਹੱਲ ਕੀਤਾ ਜਾਵੇਗਾ | ਆਗੂਆਂ ਕਿਹਾ ਕਿ ਕਿਸੇ ਵੀ ਝੱੁਗੀ ਝੌਂਪੜੀਆਂ ਵਿਚ ਰਹਿਣ ਵਾਲੇ ਨੂੰ ਜਬਰੀ ਉਠਾਇਆ ਨਹੀਂ ਜਾਵੇਗਾ | ਇਸ ਮੌਕੇ ਬਿੰਦਰ ਨਾਥ, ਮੀਤਾ ਨਾਥ, ਕਾਲਾ ਨਾਥ, ਰਿੰਕੂ ਨਾਥ, ਸਲੀਮ ਨਾਥ, ਪਾਲੋ ਕੌਰ, ਮਿੰਦੋ ਕੌਰ, ਬਿੰਦਰ ਕੌਰ ਆਦਿ ਹਾਜ਼ਰ ਸਨ |