22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-12-2025

ਵਿਧਾਇਕ ਕੁਲਵੰਤ ਸਿੰਘ ਪੰਡੋਰੀ ਵਲੋਂ ਪਿੰਡ ਠੁੱਲੀਵਾਲ 'ਚ 'ਆਪ' ਉਮੀਦਵਾਰਾਂ ਦੇ ਹੱਕ ਵਿਚ ਚੋਣ ਪ੍ਰਚਾਰ <br/>

ਅਜੀਤ ਡੈਸਕ 10-12-2025
ਮਹਿਲ ਕਲਾਂ, 9 ਦਸੰਬਰ (ਅਵਤਾਰ ਸਿੰਘ ਅਣਖੀ)-ਜ਼ਿਲ੍ਹਾ ਪ੍ਰੀਸ਼ਦ ਜ਼ੋਨ ਠੁੱਲੀਵਾਲ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਬੀਬੀ ਰਮਨਦੀਪ ਕੌਰ ਗੁੰਮਟੀ ਅਤੇ ਬਲਾਕ ਸੰਮਤੀ ਉਮੀਦਵਾਰ ਹਰਜੀਤ ਸਿੰਘ ਗੋਗੀ ਦੇ ਹੱਕ 'ਚ ਪਿੰਡ ਠੁੱਲੀਵਾਲ ਵਿਖੇ ਭਰਵੇਂ ਚੋਣ ਇਕੱਠ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਵਿਸ਼ੇਸ਼ ਅਧਿਕਾਰ ਕਮੇਟੀ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਭਰਵੇਂ ਸਹਿਯੋਗ ਦੀ ਅਪੀਲ ਕੀਤੀ | ਉਨ੍ਹਾਂ ਕਿਹਾ ਕਿ 14 ਦਸੰਬਰ ਨੂੰ ਸੂਝਵਾਨ ਵੋਟਰ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿਚ ਵੋਟਾਂ ਪਾ ਕੇ ਹਲਕੇ ਦੇ ਵਿਕਾਸ ਕਾਰਜਾਂ ਨੂੰ ਹੋਰ ਮਜ਼ਬੂਤੀ ਦੇਣ | ਵਿਧਾਇਕ ਪੰਡੋਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਪ ਸਰਕਾਰ ਨੇ ਆਪਣੇ ਸਿਰਫ਼ ਸਾਢੇ ਤਿੰਨ ਸਾਲਾਂ ਦੇ ਕਾਰਜਕਾਲ ਦੌਰਾਨ ਉਹ ਕੰਮ ਕੀਤੇ ਹਨ ਜੋ ਪਿਛਲੀਆਂ ਸਰਕਾਰਾਂ 77 ਸਾਲਾਂ ਵਿਚ ਵੀ ਨਹੀਂ ਕਰ ਸਕੀਆਂ | ਵਿਧਾਇਕ ਪੰਡੋਰੀ ਨੇ ਦਾਅਵਾ ਕੀਤਾ ਕਿ ਪਿੰਡਾਂ ਦੇ ਅਧੂਰੇ ਪਏ ਵਿਕਾਸ ਕਾਰਜ, ਲਿੰਕ ਸੜਕਾਂ ਦੀ ਮੁਰੰਮਤ ਅਤੇ ਨਵੀਆਂ ਸੜਕਾਂ ਦੇ ਨਿਰਮਾਣ ਨੂੰ ਪਹਿਲ ਦੇ ਆਧਾਰ 'ਤੇ ਤੇਜ਼ੀ ਨਾਲ ਅੱਗੇ ਵਧਾਇਆ ਜਾ ਰਿਹਾ ਹੈ | ਚੋਣਾਂ ਦੇ ਤੁਰੰਤ ਬਾਅਦ ਹੀ ਪੂਰੇ ਹਲਕੇ ਅੰਦਰ ਵਿਕਾਸ ਕੰਮਾਂ 'ਚ ਤੇਜ਼ੀ ਲਿਆ ਕੇ ਅਧੂਰੇ ਕੰਮ ਪਹਿਲ ਦੇ ਆਧਾਰ 'ਤੇ ਮੁਕੰਮਲ ਕੀਤਾ ਜਾਵੇਗਾ | ਇਸ ਮੌਕੇ ਹਰਤੇਜ ਸਿੰਘ ਸਿੱਧੂ ਨੇ ਕਿਹਾ ਕਿ ਪਿੰਡ ਠੁੱਲੀਵਾਲ ਸਮੇਤ ਹਰ ਪਿੰਡ 'ਚੋਂ ਆਮ ਆਦਮੀ ਪਾਰਟੀ ਨੂੰ ਭਾਰੀ ਸਮਰਥਨ ਮਿਲ ਰਿਹਾ ਹੈ | ਜਿਸ ਸਦਕਾ ਬੀਬੀ ਰਮਨਦੀਪ ਕੌਰ ਅਤੇ ਹਰਜੀਤ ਸਿੰਘ ਗੋਗੀ ਨੂੰ ਵੱਡੀ ਗਿਣਤੀ 'ਚ ਵੋਟਾਂ ਨਾਲ ਜਿੱਤ ਪ੍ਰਾਪਤ ਕਰਨਗੇ | ਇਸ ਮੌਕੇ ਸਰਪੰਚ ਬੀਬੀ ਪਰਮਜੀਤ ਕੌਰ, ਹਰਜਿੰਦਰ ਸਿੰਘ ਸੋਹੀ, ਚਮਕੌਰ ਸਿੰਘ ਗੁੰਮਟੀ, ਤਜਿੰਦਰਦੇਵ ਸਿੰਘ ਮਿੰਟੂ, ਜਸਵਿੰਦਰ ਸਿੰਘ ਜੱਸੀ, ਰਵਿੰਦਰ ਸਿੰਘ, ਹਰਜੀਤ ਸਿੰਘ ਹੈਪੀ, ਮਾ: ਗੁਰਬਚਨ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਅਕਾਲੀ ਉਮੀਦਵਾਰ ਗਗਨਦੀਪ ਕੌਰ ਖ਼ਾਲਸਾ ਦੇ ਹੱਕ ਵਿਚ ਚੋਣ ਪ੍ਰਚਾਰ ਤੇਜ਼ <br/> ਅਗਲੀ ਖ਼ਬਰ ਰਾਜ ਸਭਾ ਮੈਂਬਰ ਰਾਜਿੰਦਰ ਗੁਪਤਾ ਲੇਬਰ, ਟੈਕਸਟਾਈਲ ਅਤੇ ਸਕਿਲ ਡਿਵੈਲਪਮੈਂਟ ਸੰਬੰਧੀ ਪਾਰਲੀਮੈਂਟਰੀ ਸਟੈਂਡਿੰਗ ਕਮੇਟੀ ਲਈ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।