ਟੱਲੇਵਾਲ, 9 ਦਸੰਬਰ (ਸੋਨੀ ਚੀਮਾ)-ਹਲਕਾ ਮਹਿਲ ਕਲਾਂ ਦੇ ਠੀਕਰੀਵਾਲਾ ਜ਼ੋਨ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਡਾ. ਸੁਖਪਾਲ ਸਿੰਘ ਬਖਤਗੜ੍ਹ ਦੀ ਚੋਣ ਮੁਹਿੰਮ ਨੂੰ ਜ਼ੋਨ ਦੇ ਪਿੰਡਾਂ ਵਿਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ | ਇਸ ਸਬੰਧੀ ਜ਼ੋਨ ਦੇ ਸਮੂਹ ਲੋਕਾਂ ਦਾ ਧੰਨਵਾਦ ਕਰਦਿਆਂ ਡਾ: ਸੁਖਪਾਲ ਸਿੰਘ ਬਖਤਗੜ੍ਹ ਨੇ ਕਿਹਾ ਉਹ ਅਤੇ ਉਨ੍ਹਾਂ ਦੀ ਟੀਮ ਦੇ ਵਲੰਟੀਅਰ ਸਾਥੀ ਘਰੋ-ਘਰੀਂ ਜਾ ਕੇ ਵੋਟਰਾਂ ਨੂੰ ਆਪਣੇ ਹੱਕ ਵਿਚ ਵੋਟ ਪਾਉਣ ਲਈ ਬੇਨਤੀ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਸਾਰਿਆਂ ਵਲੋਂ ਭਰਪੂਰ ਸਮਰਥਨ ਮਿਲਣ ਦੀ ਪੂਰੀ ਉਮੀਦ ਹੈ | ਉਨ੍ਹਾਂ ਕਿਹਾ ਕਿ ਉਕਤ ਚੋਣ ਦੌਰਾਨ ਜਿੱਥੇ ਸਮੁੱਚੀ ਕਾਂਗਰਸ ਪਾਰਟੀ ਦੀ ਟੀਮ ਅਤੇ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਕਾਲਾ ਢਿੱਲੋਂ ਨਿੱਜੀ ਤੌਰ 'ਤੇ ਉਨ੍ਹਾਂ ਦੀ ਚੋਣ ਵਿਚ ਸ਼ਾਨਦਾਰ ਯੋਗਦਾਨ ਪਾ ਰਹੇ ਹਨ, ਉੱਥੇ ਕਾਂਗਰਸ ਪਾਰਟੀ ਦੇ ਵਰਕਰ ਵੀ ਉਨ੍ਹਾਂ ਦਾ ਪੂਰਾ ਸਹਿਯੋਗ ਕਰ ਰਹੇ ਹਨ |