22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-12-2025

ਭਰਾਜ ਨੇ ਕਰਮਜੀਤ ਕੌਰ ਲਈ ਮੰਗੀਆਂ ਵੋਟਾਂ <br/>

ਅਜੀਤ ਡੈਸਕ 10-12-2025
ਸੰਗਰੂਰ, 9 ਦਸੰਬਰ (ਧੀਰਜ ਪਸੋਰੀਆ) - ਬਲਾਕ ਸੰਮਤੀ ਜੋਨ ਸਾਰੋ ਲਈ ਚੋਣ ਲੜ ਰਹੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਕਰਮਜੀਤ ਕੌਰ ਦੇ ਹੱਕ ਵਿਚ ਚੋਣ ਪ੍ਰਚਾਰ ਕਰਦਿਆਂ ਵਿਧਾਇਕਾ ਨਰਿੰਦਰ ਕੌਰ ਭਰਾਜ ਉਸ ਦੇ ਦੇ ਹੱਕ ਵਿਚ ਵੋਟਾਂ ਪਾਉਣ ਦੀ ਅਪੀਲ ਕੀਤੀ | ਵੱਖ-ਵੱਖ ਪਿੰਡਾਂ ਵਿਚ ਕੀਤੀਆਂ ਗਈਆਂ ਚੋਣ ਸਭਾਵਾਂ ਦੌਰਾਨ ਭਗਵੰਤ ਮਾਨ ਸਰਕਾਰ ਵਲੋਂ ਕੀਤੇ ਗਏ ਵਿਕਾਸ ਵਿਕਾਸ ਕਾਰਜਾਂ ਅਤੇ ਪੂਰੇ ਕੀਤੇ ਵਾਅਦਿਆਂ ਬਾਰੇ ਵਿਸਥਾਰ ਵਿਚ ਦੱਸਿਆ | ਉਨ੍ਹਾਂ ਕਿਹਾ ਕਿ ਉਹ ਆਪਣੇ ਹਲਕੇ ਨੂੰ ਵੱਧ ਤੋਂ ਵੱਧ ਸਮਾਂ ਦੇਣਗੇ ਅਤੇ ਆਪਣੀ ਜੋਨ ਦੀ ਦਿਨ ਰਾਤ ਸੇਵਾ ਕਰਨਗੇ | ਇਸ ਮੌਕੇ ਪਾਰਟੀ ਦਾ ਹਿੱਸਾ ਬਣਨ ਲਈ ਦਲਵੀਰ ਸਿੰਘ ਅਤੇ ਕਾਲਾ ਬਾਬਾ ਦਾ ਧੰਨਵਾਦ ਕੀਤਾ ਗਿਆ | ਇਸ ਮੌਕੇ ਸੁਖਵਿੰਦਰ ਸਿੰਘ ਸੁੱਖਾ ਅਤੇ ਹੋਰ ਪਾਰਟੀ ਆਗੂ ਅਤੇ ਵਰਕਰ ਮੌਜੂਦ ਸਨ |

ਪਿਛਲੀ ਖ਼ਬਰ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਦੇ ਲਈ ਸੁਮਿਤ ਮਾਨ ਵਲੋਂ ਪਿੰਡਾਂ ਵਿਚ ਮੀਟਿੰਗਾਂ ਜਾਰੀ <br/> ਅਗਲੀ ਖ਼ਬਰ ਗੋਲਡੀ ਖੰਗੂੜਾ ਨੇ ਜ਼ਿਲ੍ਹਾ ਪ੍ਰੀਸ਼ਦ ਦੇ ਉਮੀਦਵਾਰ ਗੁਰਪਿਆਰ ਸਿੰਘ ਧੂਰਾ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।