22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-12-2025

ਮਹਿਲ ਕਲਾਂ 'ਚ ਮਾਤਾ ਗੁਜਰ ਕੌਰ, ਚਾਰ ਸਾਹਿਬਜ਼ਾਦਿਆਂ ਦੀ ਯਾਦ 'ਚ ਤਿੰਨ ਰੋਜ਼ਾ ਸਾਲਾਨਾ ਗੁਰਮਤਿ ਸਮਾਗਮ 16 ਤੋਂ <br/>

ਅਜੀਤ ਡੈਸਕ 10-12-2025
ਮਹਿਲ ਕਲਾਂ, 9 ਦਸੰਬਰ (ਅਵਤਾਰ ਸਿੰਘ ਅਣਖੀ)-ਇਤਿਹਾਸਕ ਗੁਰਦੁਆਰਾ ਸਾਹਿਬ ਛੇਵੀਂ ਪਾਤਸ਼ਾਹੀ ਮਹਿਲ ਕਲਾਂ ਵਿਖੇ ਸਰਬੰਸ ਦਾਨੀ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਮਾਤਾ ਗੁਜ਼ਰ ਕੌਰ, ਚਾਰ ਸਾਹਿਬਜ਼ਾਦਿਆਂ ਦੀ ਯਾਦ ਨੂੰ ਸਮਰਪਿਤ ਤਿੰਨ ਰੋਜ਼ਾ ਸਾਲਾਨਾ ਗੁਰਮਤਿ ਸਮਾਗਮ 16, 17 ਅਤੇ 18 ਦਸੰਬਰ ਨੂੰ ਗੁਰਮਤਿ ਪ੍ਰਚਾਰ ਸੇਵਾ ਲਹਿਰ ਵਲੋਂ ਲੋਕਲ ਗੁਰਦੁਆਰਾ ਸਾਹਿਬ ਕਮੇਟੀ ਦੇ ਸਹਿਯੋਗ ਸਦਕਾ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਾਬਾ ਸ਼ੇਰ ਸਿੰਘ ਖ਼ਾਲਸਾ, ਭਾਈ ਇਕਬਾਲ ਸਿੰਘ, ਜਥੇ: ਗੁਰਮੇਲ ਸਿੰਘ ਮਹਿਲ ਕਲਾਂ ਨੇ ਸਾਂਝੇ ਤੌਰ 'ਤੇ ਦੱਸਿਆ ਕਿ ਇਸ ਮੌਕੇ ਹਰ ਰੋਜ਼ ਦੁਪਹਿਰ 1 ਤੋਂ 4 ਵਜੇ ਤੱਕ ਉੱਘੇ ਧਰਮ ਪ੍ਰਚਾਰਕ ਭਾਈ ਪੰਥਪ੍ਰੀਤ ਸਿੰਘ ਖ਼ਾਲਸਾ ਭਾਈ ਬਖਤੌਰ ਵਾਲੇ ਕਥਾ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕਰਨਗੇ | ਪ੍ਰਬੰਧਕਾਂ ਨੇ ਇਸ ਗੁਰਮਤਿ ਸਮਾਗਮ 'ਚ ਸਮੂਹ ਸੰਗਤਾਂ ਨੂੰ ਪਰਿਵਾਰਾਂ ਸਮੇਤ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਹੈ |

ਪਿਛਲੀ ਖ਼ਬਰ ਆਗਾਮੀ ਚੋਣਾਂ ਸੰਬੰਧੀ ਅਧਿਆਪਕ ਜਥੇਬੰਦੀਆਂ ਦਾ ਵਫ਼ਦ ਏ.ਡੀ.ਸੀ ਨੂੰ ਮਿਲਿਆ <br/> ਅਗਲੀ ਖ਼ਬਰ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਦੇ ਲਈ ਸੁਮਿਤ ਮਾਨ ਵਲੋਂ ਪਿੰਡਾਂ ਵਿਚ ਮੀਟਿੰਗਾਂ ਜਾਰੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।