ਬਰਨਾਲਾ, 9 ਦਸੰਸਰ (ਗੁਰਪ੍ਰੀਤ ਸਿੰਘ ਲਾਡੀ)-ਡਿਪਟੀ ਕਮਿਸ਼ਨਰ ਟੀ ਬੈਨਿਥ ਨੇ ਦੱਸਿਆ ਕਿ ਪੁਲਿਸ ਪੈਨਸ਼ਨਰਜ਼ ਵੈਲਫ਼ੇਅਰ ਐਸ਼ੋਸ਼ੀਏਸ਼ਨ ਵਲੋਂ ਪਿਛਲੇ ਸਮੇਂ ਦੌਰਾਨ ਆਏ ਹੜ੍ਹਾਂ ਕਾਰਣ ਹੋਏ ਨੁਕਸਾਨ ਦੀ ਭਰਪਾਈ ਲਈ 1,68,200 ਰੁਪਏ ਦੀ ਰਾਸ਼ੀ ਹੜ੍ਹ ਪੀੜਤਾਂ ਪਰਿਵਾਰਾਂ ਲਈ ਦਿੱਤੀ ਗਈ ਹੈ | ਉਨ੍ਹਾਂ ਦੱਸਿਆ ਕਿ ਹੜ੍ਹਾਂ ਕਾਰਨ ਕਈ ਜ਼ਿਲਿ੍ਹਆਂ ਵਿਚ ਵੱਡਾ ਨੁਕਸਾਨ ਹੋਇਆ ਹੈ | ਅਜਿਹੇ ਸਮੇਂ ਵਿਚ ਸੂਬੇ ਦੇ ਲੋਕਾਂ ਨੂੰ ਮੁੜ ਲੀਹ 'ਤੇ ਲਿਆਉਣ ਲਈ ਵੱਖ ਵੱਖ ਸਮਾਜ ਸੇਵੀ ਸੰਸਥਾਵਾਂ ਅਤੇ ਦਾਨੀ ਲੋਕ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਅੱਗੇ ਆਏ ਹਨ | ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਮੁਹੰਮਦ ਸਰਫਰਾਜ ਆਲਮ, ਪੁਲਿਸ ਪੈਨਸ਼ਨਰਜ਼ ਵੈਲਫ਼ੇਅਰ ਐਸ਼ੋਸੀਏਸ਼ਨ ਦੇ ਸੀਨੀਅਰ ਵਾਇਸ ਪ੍ਰਧਾਨ ਗਮਦੂਰ ਸਿੰਘ ਅਤੇ ਐਸ਼ੋਸ਼ੀਏਸ਼ਨ ਦੇ ਹੋਰ ਮੈਂਬਰ ਹਾਜ਼ਰ ਸਨ |