29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-12-2025

'ਯੁੱਧ ਬੇਰੁਜ਼ਗਾਰੀ ਵਿਰੁੱਧ' ਬੇਰੁਜ਼ਗਾਰਾਂ ਦਾ ਪੱਕਾ ਮੋਰਚਾ ਸੰਗਰੂਰ ਮੰਗਾਂ ਸੰਬੰਧੀ ਲਿਖੇ ਨਾਅਰੇ

ਅਜੀਤ ਡੈਸਕ 29-12-2025
ਸ਼ਹਿਣਾ, 28 ਦਸੰਬਰ (ਸੁਰੇਸ਼ ਗੋਗੀ)-ਜਿੱਥੇ ਸੰਗਰੂਰ ਮੁੱਖ ਮੰਤਰੀ ਦੇ ਸ਼ਹਿਰ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਬੇਰੁਜ਼ਗਾਰਾਂ ਦਾ ਪੱਕਾ ਮੋਰਚਾ 25 ਦਸੰਬਰ ਤੋਂ ਜਾਰੀ ਹੈ, ਉੱਥੇ ਬੇਰੁਜ਼ਗਾਰਾਂ ਨੇ ਪੰਜਾਬ ਵਾਸੀਆਂ ਨੂੰ ਆਪਣੀਆਂ ਮੰਗਾਂ ਤੋਂ ਜਾਣੂ ਕਰਵਾਉਣ ਲਈ ਕੰਧ 'ਤੇ ਨਾਅਰੇ ਲਿਖਣ ਦੀ ਮੁਹਿੰਮ ਵਿੱਢੀ ਹੋਈ ਹੈ | ਇਸੇ ਤਹਿਤ ਸਥਾਨਕ ਮੋਗਾ-ਬਰਨਾਲਾ ਹਾਈਵੇ ਦੇ ਓਵਰਬਿ੍ਜ ਦੀਆਂ ਕੰਧਾਂ ਉੱਤੇ ਨਾਅਰੇ ਲਿਖੇ ਗਏ | ਮੋਰਚੇ ਦੇ ਕਨਵੀਨਰ ਸੁਖਵਿੰਦਰ ਸਿੰਘ ਢਿੱਲਵਾਂ ਨੇ ਦੱਸਿਆ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਵਿਚ ਭਰਤੀ ਕੈਲੰਡਰ ਲਾਗੂ ਕਰਨ, ਉਮਰ ਹੱਦ ਪੁਗਾ ਚੁੱਕੇ ਬੇਰੁਜ਼ਗਾਰਾਂ ਲਈ ਭਰਤੀ ਹੋਣ ਵਾਸਤੇ ਉੱਪਰਲੀ ਉਮਰ ਸੀਮਾ ਵਿਚ ਵਾਧਾ ਕਰਨ ਦਾ ਵਾਅਦਾ ਕੀਤਾ ਸੀ, ਜਿਹੜਾ ਕਿ ਅਜੇ ਤੱਕ ਲਟਕ ਰਿਹਾ ਹੈ | ਉਲਟਾ ਰੁਜ਼ਗਾਰ ਮੰਗਦੇ ਬੇਰੁਜ਼ਗਾਰਾਂ ਉੱਤੇ ਜ਼ਬਰ ਕਰ ਕੇ ,ਪਰਚੇ ਦਰਜ ਕੀਤੇ ਜਾ ਰਹੇ ਹਨ | ਇਸ ਲਈ ਬੇਰੁਜ਼ਗਾਰਾਂ ਦਾ ਪੱਕਾ ਮੋਰਚਾ ਸੰਗਰੂਰ ਮੁੱਖ ਮੰਤਰੀ ਦੇ ਸ਼ਹਿਰ ਵਿਖੇ ਜਾਰੀ ਹੈ ਅਤੇ ਨਾਲੋਂ ਨਾਲ ਪੰਜਾਬ ਅੰਦਰ ਕੰਧ 'ਤੇ ਨਾਅਰੇ ਲਿਖਣ ਦੀ ਮੁਹਿੰਮ ਵਿੱਢੀ ਹੋਈ ਹੈ | ਇਸ ਮੌਕੇ ਗੁਰਦੀਪ ਸਿੰਘ ਰਾਮਗੜ੍ਹ, ਕਰਮਜੀਤ ਸਿੰਘ ਜਗਜੀਤ ਪੁਰਾ ਅਤੇ ਗੁਰ ਅੰਗਦ ਸਿੰਘ ਆਦਿ ਹਾਜਰ ਸਨ |
ਪਿਛਲੀ ਖ਼ਬਰ ਚੋਰਾਂ ਨੇ ਮੋਟਰਾਂ ਦੀਆਂ ਤਾਰਾਂ ਕੀਤੀਆਂ ਚੋਰੀ ਅਗਲੀ ਖ਼ਬਰ ਮਹਿਲ ਕਲਾਂ ਪੁਲਿਸ ਚਾਈਨਾ ਡੋਰ ਵੇਚਣ ਤੇ ਖ਼ਰੀਦਣ ਵਾਲਿਆਂ ਖ਼ਿਲਾਫ਼ ਹੋਈ ਸਖ਼ਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।