30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-12-2025

ਪਿੰਡ ਸੰਘੇੜਾ ਵਿਖੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ <br/>

ਪਿੰਡ ਸੰਘੇੜਾ ਵਿਖੇ ਸ਼ਹੀਦੀ ਦਿਹਾੜੇ ਦੇ ਸਮਾਗਮ ਦੌਰਾਨ ਕੀਰਤਨ ਅਤੇ ਨਿਤਨੇਮ ਦੀ ਸਿੱਖਿਆ ਹਾਸਲ ਕਰਨ ਵਾਲੇ ਬੱਚਿਆਂ ਨੂੰ ਸਨਮਾਨਿਤ ਕਰਦੇ ਹੋਏ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਗੂ ਅਤੇ ਪਤਵੰਤੇ | ਅਜੀਤ ਤਸਵੀਰ <br/> 29-12-2025
ਬਰਨਾਲਾ, 28 ਦਸੰਬਰ (ਗੁਰਪ੍ਰੀਤ ਸਿੰਘ ਲਾਡੀ)-ਗੁਰਦੁਆਰਾ ਸਾਹਿਬ ਪੇਰੋਂ ਪੱਤੀ ਸੰਘੇੜਾ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰੋਂ ਸਾਹਿਬਜ਼ਾਦਿਆਂ ਅਤੇ ਮਾਤਾ ਗੁਜ਼ਰ ਕੌਰ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ | ਜਾਣਕਾਰੀ ਦਿੰਦਿਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਪ੍ਰੀਤਮ ਸਿੰਘ ਟੋਨੀ ਨੇ ਦੱਸਿਆ ਕਿ ਮਿਤੀ 21 ਦਸੰਬਰ ਤੋਂ ਰੋਜ਼ਾਨਾ ਸਵੇਰੇ ਅਤੇ ਸ਼ਾਮੀਂ 6 ਵਜੇ ਤੋਂ ਰਾਤ 9 ਵਜੇ ਤੱਕ ਮੁੱਖ ਗ੍ਰੰਥੀ ਭਾਈ ਬਲਜਿੰਦਰ ਸਿੰਘ ਵਲੋਂ ਕਥਾ-ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਭਾਈ ਬਲਜਿੰਦਰ ਸਿੰਘ ਵਲੋਂ ਬੱਚਿਆਂ ਨੂੰ ਨਿਤਨੇਮ ਅਤੇ ਕੀਰਤਨ ਦੀ ਸਿੱਖਿਆ ਦਿੱਤੀ ਗਈ ਹੈ ਅਤੇ ਅੱਜ ਸਮਾਗਮ ਦੌਰਾਨ ਪਾਠ ਦੇ ਭੋਗ ਉਪਰੰਤ ਉਨ੍ਹਾਂ ਬੱਚਿਆਂ ਨੂੰ ਗੁਰਪ੍ਰੀਤ ਸਿੰਘ ਪੁੱਤਰ ਸਤਨਾਮ ਸਿੰਘ ਫ਼ੌਜੀ ਨੰਬਰਦਾਰ ਦੇ ਪਰਿਵਾਰ ਵਲੋਂ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਪ੍ਰਧਾਨ ਗੁਰਜੰਟ ਸਿੰਘ, ਖ਼ਜ਼ਾਨਚੀ ਹਰਜੀਤ ਸਿੰਘ, ਕਮੇਟੀ ਮੈਂਬਰ ਆਤਮਾ ਸਿੰਘ, ਸੰਤੋਖ ਸਿੰਘ, ਜੋਗਿੰਦਰ ਸਿੰਘ, ਸਵਰਨ ਸਿੰਘ, ਸਾਬਕਾ ਪ੍ਰਧਾਨ ਮੁਖ਼ਤਿਆਰ ਸਿੰਘ, ਬਲਵੰਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜਰ ਸਨ |

ਪਿਛਲੀ ਖ਼ਬਰ ਚਾਈਨਾ ਡੋਰ ਹਾਨੀਕਾਰਕ ਹੀ ਨਹੀਂ, ਬਲਕਿ ਜਾਨਲੇਵਾ ਹੈ-ਐੱਸ. ਡੀ. ਐੱਮ. ਆਯੁਸ਼ ਗੋਇਲ <br/> ਅਗਲੀ ਖ਼ਬਰ ਸ੍ਰੀਮਦ ਭਾਗਵਤ ਸਪਤਾਹ ਗਿਆਨ ਯੱਗ ਦੇ ਸ਼ੁੱਭ ਆਰੰਭ ਮੌਕੇ ਸ਼ਹਿਰ 'ਚ ਕਲਸ਼ ਅਤੇ ਝੰਡਾ ਯਾਤਰਾ ਕੱਢੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।