30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-12-2025

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ <br/>

ਪਿੰਡ ਵਜੀਦਕੇ ਕਲਾਂ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਦੀ ਅਗਵਾਈ ਕਰਦੇ ਹੋਏ ਪੰਜ ਪਿਆਰੇ ਸਾਹਿਬਾਨ | ਤਸਵੀਰ : ਅਵਤਾਰ ਸਿੰਘ ਅਣਖੀ <br/> 29-12-2025
ਮਹਿਲ ਕਲਾਂ, 28 ਦਸੰਬਰ (ਅਵਤਾਰ ਸਿੰਘ ਅਣਖੀ)-ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਸਾਹਿਬ ਪ੍ਰਬੰਧਕ ਕਮੇਟੀ ਵਜੀਦਕੇ ਕਲਾਂ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਸਦਕਾ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਇਆ ਗਿਆ | ਇਸ ਮੌਕੇ ਜਥੇਦਾਰ ਪ੍ਰਤਾਪ ਸਿੰਘ ਕੈਰੋਂ ਨੇ ਕਥਾ ਕੀਰਤਨ ਦੁਆਰਾ ਦਸਮੇਸ਼ ਪਿਤਾ ਦੀ ਲਾਸਾਨੀ ਕੁਰਬਾਨੀ ਨੂੰ ਸਿੱਜਦਾ ਕੀਤਾ | ਆਗੂਆਂ ਡਾ: ਜਸਵੀਰ ਸਿੰਘ, ਕੁਲਵਿੰਦਰ ਸਿੰਘ ਸਮਰਾ, ਕੁਲਜੀਤ ਸਿੰਘ ਵਜੀਦਕੇ, ਗੁਰਦੀਪ ਸਿੰਘ ਖ਼ਾਲਸਾ, ਬਲਵਿੰਦਰ ਸਿੰਘ ਵਜੀਦਕੇ, ਭਰਪੂਰ ਸਿੰਘ, ਇੰਦਰਜੀਤ ਸਿੰਘ ਕੈਨੇਡੀਅਨ, ਸੁਖਵਿੰਦਰ ਸਿੰਘ, ਕੇਵਲ ਸਿੰਘ, ਅਮਰਜੀਤ ਸਿੰਘ, ਮਨਦੀਪ ਸਿੰਘ, ਜਗਰਾਜ ਸਿੰਘ, ਬਲਜਿੰਦਰ ਸਿੰਘ, ਜਸਵੀਰ ਵਜੀਦਕੇ, ਸਾਬਕਾ ਸਰਪੰਚ ਸ਼ਿੰਗਾਰਾ ਸਿੰਘ ਆਦਿ ਆਗੂਆਂ ਨੇ ਦਸਮੇਸ਼ ਪਿਤਾ ਗੁਰੂ ਗੋਬਿੰਦ ਸਿੰਘ ਜੀ ਦੇ ਕੁਰਬਾਨੀਆਂ ਭਰੇ ਜੀਵਨ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਨੌਜਵਾਨ ਵਰਗ ਨੂੰ ਗੁਰੂਸਹਿਬਾਨ ਦੀਆਂ ਸਿੱਖਿਆਵਾਂ ਅਨੁਸਾਰ ਨਸ਼ਿਆਂ ਹੋਰ ਸਮਾਜਿਕ ਅਲਾਮਤਾਂ ਦੇ ਖ਼ਾਤਮੇ ਲਈ ਅੱਗੇ ਆਉਣ ਦੀ ਅਪੀਲ ਕੀਤੀ | ਹਰ ਪੜਾਅ ਉਪਰ ਵੱਡੀ ਗਿਣਤੀ 'ਚ ਸੰਗਤਾਂ ਵਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ ਕਰਦਿਆਂ ਪੰਜ ਪਿਆਰਿਆਂ, ਵੱਖ-ਵੱਖ ਸ਼ਖ਼ਸੀਅਤਾਂ ਨੂੰ ਸਿਰੋਪਾਉ ਭੇਟ ਕਰ ਕੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਸਮੇਂ ਪ੍ਰਸਿੱਧ ਢਾਡੀ ਬੀਬੀ ਬੇਅੰਤ ਕੌਰ ਰਾਈਆ ਅਤੇ ਜ਼ੀਰੇ ਵਾਲੀਆਂ ਬੀਬੀਆਂ ਦੇ ਢਾਡੀ ਜਥਿਆਂ ਨੇ ਗੁਰਇਤਿਹਾਸ ਸੁਣਾਇਆ | ਇਸ ਮੌਕੇ ਵੱਡੀ ਗਿਣਤੀ 'ਚ ਸ਼ਰਧਾਲੂ ਸੰਗਤਾਂ, ਨਗਰ ਪੰਚਾਇਤ, ਯੂਥ ਕਲੱਬਾਂ ਦੇ ਨੁਮਾਇੰਦੇ ਹਾਜ਼ਰ ਸਨ |

ਪਿਛਲੀ ਖ਼ਬਰ ਤਪਾ ਪੁਲਿਸ ਨੇ ਗੱਡੀਆਂ ਦੇ ਸ਼ੀਸ਼ਿਆਂ 'ਤੇ ਲੱਗੀ ਕਾਲੀ ਟੇਪ ਉਤਾਰ ਕੇ ਕੀਤੀ ਕਾਰਵਾਈ <br/> ਅਗਲੀ ਖ਼ਬਰ ਨੌਜਵਾਨ ਭਾਰਤ ਸਭਾ ਦੇ ਗਠਨ ਦੀ ਸ਼ਤਾਬਦੀ ਨੂੰ ਸਮਰਪਿਤ ਸਾਲ 2026 ਦਾ ਕੈਲੰਡਰ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।