20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-12-2025

ਜਥੇਬੰਦੀਆਂ ਵਲੋਂ 16 ਜਨਵਰੀ ਨੂੰ ਜ਼ਿਲ੍ਹਾ ਹੈੱਡ ਕੁਆਰਟਰਾਂ 'ਤੇ ਧਰਨੇ ਲਾ ਕੇ ਕੀਤਾ ਜਾਵੇਗਾ ਰੋਸ ਪ੍ਰਦਰਸ਼ਨ <br/>

ਤਿੱਖਾ ਸੰਘਰਸ਼ ਵਿੱਢਣ ਸੰਬੰਧੀ ਚਿਤਾਵਨੀ ਦਿੰਦੇ ਹੋਏ ਕਿਸਾਨ ਜਥੇਬੰਦੀਆਂ ਦੇ ਆਗੂ ਅਤੇ ਮੈਂਬਰ | ਤਸਵੀਰ : ਜਤਿੰਦਰ ਸਿੰਘ ਧਨੌਲਾ <br/> 30-12-2025
ਧਨੌਲਾ, 29 ਦਸੰਬਰ (ਜਤਿੰਦਰ ਸਿੰਘ ਧਨੌਲਾ)-ਸੰਯੁਕਤ ਕਿਸਾਨ ਮੋਰਚਾ, ਟਰੇਡ ਯੂਨੀਅਨਾਂ, ਮਜ਼ਦੂਰ ਜਥੇਬੰਦੀਆਂ, ਪਾਵਰਕਾਮ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀ ਸਾਂਝੀ ਮੀਟਿੰਗ ਕੁਲਦੀਪ ਸਿੰਘ ਦੀ ਪ੍ਰਧਾਨਗੀ ਹੇਠ ਦਾਣਾ ਮੰਡੀ ਧਨੌਲਾ ਵਿਖੇ ਹੋਈ | ਮੀਟਿੰਗ ਵਿਚ ਫ਼ੈਸਲਾ ਲਿਆ ਗਿਆ ਕਿ ਬਿਜਲੀ ਸੋਧ ਬਿਲ 2025, ਸੀਡ ਬਿਲ, ਚਾਰ ਲੇਬਰ ਕੋਡ ਅਤੇ ਮਨਰੇਗਾ ਦਾ ਨਾਂਅ ਬਦਲ ਕੇ ਜੀ ਰਾਮ ਜੀ ਰੱਖਣ ਦੇ ਨਾਂਅ 'ਤੇ ਮਜ਼ਦੂਰਾਂ ਨੂੰ ਰੁਜ਼ਗਾਰ ਤੋਂ ਵਿਹਲੇ ਕਰਨ ਦੇ ਵਿਰੋਧ ਵਿਚ 16 ਜਨਵਰੀ ਨੂੰ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਅੱਗੇ ਪੰਜਾਬ ਭਰ ਵਿਚ ਦਿੱਤੇ ਜਾਣ ਵਾਲੇ ਧਰਨਿਆਂ ਨੂੰ ਸਫਲ ਬਣਾਉਣ ਲਈ ਅੱਜ ਬਲਾਕ ਬਰਨਾਲਾ ਦੀਆਂ ਤਿੰਨ ਟੀਮਾਂ ਬਣਾਈਆਂ ਗਈਆਂ | ਹਰੇਕ ਜਥੇਬੰਦੀ ਦੇ ਦੋ-ਦੋ ਬੁਲਾਰੇ ਇਕ ਦਸੰਬਰ ਤੋਂ 15 ਦਸੰਬਰ ਤੱਕ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਜਾਗਰੂਕ ਕਰਨਗੇ | ਸਮੂਹ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਉਹ ਆਪਣੀ ਲੜਾਈ ਦੇ ਨਾਲ-ਨਾਲ ਮਜ਼ਦੂਰਾਂ ਦੀ ਲੜਾਈ ਵੀ ਸਾਂਝੇ ਤੌਰ 'ਤੇ ਲੜਨਗੇ | 16 ਜਨਵਰੀ ਨੂੰ 2 ਬਿਲਾਂ, 2 ਕਾਨੂੰਨਾਂ ਦੇ ਖ਼ਿਲਾਫ਼ ਜ਼ਿਲ੍ਹਾ ਹੈਡ ਕੁਆਰਟਰਾਂ 'ਤੇ ਧਰਨੇ ਮੁਜ਼ਾਹਰੇ ਲਾ ਕੇ ਰੋਸ ਪ੍ਰਗਟ ਕੀਤਾ ਜਾਵੇ | ਇਨ੍ਹਾਂ ਅਪੀਲ ਕੀਤੀ ਕਿ16 ਜਨਵਰੀ ਨੂੰ ਰੱਖੇ ਗਏ ਪ੍ਰੋਗਰਾਮ ਦੇ ਵਿਚ ਵੱਧ ਤੋਂ ਵੱਧ ਸ਼ਾਮਲ ਹੋਣ | ਇਸ ਮੌਕੇ ਤੇ ਜਰਨੈਲ ਸਿੰਘ(ਉਗਰਾਹਾਂ), ਕੁਲਦੀਪ ਸਿੰਘ (ਜੈ ਕਿਸਾਨ ਅੰਦੋਲਨ), ਗੁਰਪ੍ਰੀਤ ਸਿੰਘ ਰੂੜੇਕੇ (ਮੁਕਤੀ ਮੋਰਚਾ ਪੰਜਾਬ), ਜਗਤਾਰ ਸਿੰਘ (ਫੈਡਰੇਸ਼ਨ ਏਟਕ), ਜਸਮੇਲ ਸਿੰਘ (ਕਾਦੀਆਂ), ਬਾਬੂ ਸਿੰਘ ਖੁੱਡੀ (ਧਨੇਰ), ਸਿਕੰਦਰ ਸਿੰਘ ਭੂਰੇ (ਬੁਰਜ਼ ਗਿੱਲ), ਮੋਹਨ ਸਿੰਘ ਰੂੜੇਕੇ (ਕ੍ਰਾਂਤੀਕਾਰੀ ਪੰਜਾਬ), ਗੁਰਮੇਲ ਸਿੰਘ ਜਵੰਦਾ (ਕ੍ਰਾਂਤੀਕਾਰੀ ਬੁੱਟਰ), ਜੱਗ ਸਿੰਘ (ਰੁਲਦੂ ਮਾਨਸਾ) ਆਦਿ ਆਗੂਆਂ ਨੇ ਸ਼ਮੂਲੀਅਤ ਕੀਤੀ | ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਸੰਵਿਧਾਨ ਵਿਚੋਂ 500 ਤੋਂ ਵੱਧ ਕਾਨੰੂਨਾਂ ਵਿਚ ਸੋਧਾਂ ਕੀਤੀਆਂ ਗਈਆਂ ਹਨ | ਜੋ ਕਿ ਲੋਕ ਵਿਰੋਧੀ ਹਨ | ਮੋਦੀ ਸਰਕਾਰ ਦੀ ਨੀਤੀ ਹੈ ਕਿ ਸੰਵਿਧਾਨ ਨੂੰ ਖ਼ਤਮ ਕਰ ਕੇ ਮਨੂਸਮਿ੍ਤੀ ਨੂੰ ਲਾਗੂ ਕਰਨਾ ਹੈ | ਜਿਸ ਦੇ ਵਿਰੋਧ ਵਿਚ ਦੇਸ਼ ਭਰ ਦੀਆਂ ਸੈਂਕੜੇ ਸੰਘਰਸ਼ ਕਰਨ ਵਾਲੀਆਂ ਜਥੇਬੰਦੀਆਂ ਇਕ ਵੱਡਾ ਮੰਚ ਬਣਾ ਕੇ ਲੜਨ ਲਈ ਇਕੱਤਰ ਹੋਈਆਂ ਹਨ | ਆਗੂਆਂ ਨੇ ਕਿਹਾ ਕਿ ਲੋਕ ਵਿਰੋਧੀ ਬਿਲਾਂ ਨੂੰ ਰੱਦ ਕਰਾਉਣ ਲਈ ਸੰਘਰਸ਼ ਨੂੰ ਆਉਣ ਵਾਲੇ ਦਿਨਾਂ ਵਿਚ ਹੋਰ ਤਿੱਖਾ ਕੀਤਾ ਜਾਵੇਗਾ | ਇਸ ਮੌਕੇ ਜਰਨੈਲ ਸਿੰਘ ਜਵੰਦਾ ਪਿੰਡੀ, ਮਾਸਟਰ ਨਿਰਪਜੀਤ ਸਿੰਘ ਬਡਬਰ, ਭਗਤ ਸਿੰਘ ਛੰਨਾ, ਜਸਵੀਰ ਸਿੰਘ ਕਾਲੇਕੇ ਆਦਿ ਮੌਜੂਦ ਸਨ |

ਪਿਛਲੀ ਖ਼ਬਰ ਪਾਬੰਦੀਸ਼ੁਦਾ 11 ਗੱਟੂ ਚਾਈਨਾ ਡੋਰ ਸਮੇਤ ਇਕ ਕਾਬੂ <br/> ਅਗਲੀ ਖ਼ਬਰ ਚਾਈਨਾ ਡੋਰ ਦੇ 40 ਗੱਟੂਆਂ ਸਮੇਤ ਇਕ ਵਿਅਕਤੀ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।