17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-12-2025

ਗੁਰਦੁਆਰਾ ਸਾਹਿਬ ਗੁਰੂਸਰ ਕੱਚਾ ਪਾਤਸ਼ਾਹੀ ਨੌਵੀਂ ਵਿਖੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਮਾਗਮ 1 ਜਨਵਰੀ ਤੋਂ

ਅਜੀਤ ਡੈਸਕ 31-12-2025
ਹੰਡਿਆਇਆ, 30 ਦਸੰਬਰ (ਗੁਰਜੀਤ ਸਿੰਘ ਖੱੁਡੀ)-ਗੁਰਦੁਆਰਾ ਸਾਹਿਬ ਗੁਰੂਸਰ ਕੱਚਾ ਪਾਤਸ਼ਾਹੀ ਨੌਵੀਂ ਹੰਡਿਆਇਆ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਮਾਗਮ 1 ਜਨਵਰੀ 2026 ਤੋਂ ਸ਼ੁਰੂ ਹੋਵੇਗਾ | ਇਹ ਜਾਣਕਾਰੀ ਗੁਰਦੁਆਰਾ ਸਾਹਿਬ ਦੇ ਮੈਨੇਜਰ ਨਿਰਮਲ ਸਿੰਘ ਰਾਜੀਆ ਨੇ ਦਿੰਦਿਆਂ ਕਿਹਾ ਕਿ 1 ਜਨਵਰੀ 2026 ਨੂੰ ਸ੍ਰੀ ਅਖੰਡ ਪਾਠ ਸਾਹਿਬ ਪ੍ਰਕਾਸ਼ ਕਰਵਾ ਕੇ 3 ਜਨਵਰੀ ਨੂੰ ਭੋਗ ਪਾਏ ਜਾਣਗੇ | ਉਨ੍ਹਾਂ ਕਿਹਾ ਕਿ ਇਹ ਸਮਾਗਮ ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਪਰਮਜੀਤ ਸਿੰਘ ਖ਼ਾਲਸਾ ਤੇ ਸਮੂਹ ਕਸਬਾ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਏ ਜਾਣਗੇ | ਉਨ੍ਹਾਂ ਕਿਹਾ ਕਿ ਭੋਗ ਉਪਰੰਤ ਰਾਗੀ ਜਥੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ |

ਪਿਛਲੀ ਖ਼ਬਰ ਸ਼ਹਿਣਾ ਦੇ ਗੀਤਾ ਭਵਨ ਵਿਖੇ ਨਵੇਂ ਸਾਲ ਮੌਕੇ ਸਮਾਗਮ ਕੱਲ੍ਹ ਅਗਲੀ ਖ਼ਬਰ ਮਨਰੇਗਾ ਮਜ਼ਦੂਰ ਯੂਨੀਅਨ ਪੰਜਾਬ ਸੰਬੰਧਿਤ ਸੀਟੂ ਦੀ ਹੋਈ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।