17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-12-2025

ਧੁੰਦ 'ਚ ਅਵਾਰਾ ਪਸ਼ੂ ਦੇ ਟਕਰਾਉਣ ਕਾਰਨ ਵਿਅਕਤੀ ਦੀ ਮੌਤ

ਅਜੀਤ ਡੈਸਕ 31-12-2025
ਸੁਨਾਮ ਊਧਮ ਸਿੰਘ ਵਾਲਾ, 30 ਦਸੰਬਰ (ਧਾਲੀਵਾਲ, ਭੁੱਲਰ)-ਬੀਤੀ ਰਾਤ ਸੁਨਾਮ-ਬਖਸ਼ੀਵਾਲਾ ਸੜਕ 'ਤੇ ਧੁੰਦ 'ਚ ਆਵਾਰਾ ਪਸ਼ੂ ਦੇ ਟਕਰਾਉਣ ਕਾਰਨ ਮੋਟਰ-ਸਾਈਕਲ ਸਵਾਰ ਇੱਕ ਵਿਅਕਤੀ ਦੀ ਮੌਤ ਅਤੇ ਉਸ ਦੇ ਦੋਸਤ ਦੇ ਗੰਭੀਰ ਜ਼ਖਮੀ ਹੋਣ ਦੀ ਖ਼ਬਰ ਹੈ | ਪੁਲਿਸ ਥਾਣਾ ਸ਼ਹਿਰੀ ਸੁਨਾਮ ਊਧਮ ਸਿੰਘ ਵਾਲਾ ਦੇ ਸਹਾਇਕ ਥਾਣੇਦਾਰ ਗੁਰਸੇਵਕ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਕਰੀਬ ਸਾਢੇ ਕੁ ਨੌਂ ਵਜੇ ਕਰਮਜੀਤ ਸਿੰਘ ਉਰਫ਼ ਰੋਕੀ ਅਤੇ ਉਸ ਦਾ ਦੋਸਤ ਬੱਬੂ ਸੁਨਾਮ ਤੋਂ ਮੋਟਰ-ਸਾਈਕਲ 'ਤੇ ਪਿੰਡ ਬਖਸ਼ੀਵਾਲਾ ਜਾ ਰਹੇ ਸਨ | ਜਿਵੇਂ ਹੀ ਉਹ ਸੁਨਾਮ-ਬਖਸ਼ੀਵਾਲਾ ਸੜਕ 'ਤੇ ਲਹੌਰੀਆਂ ਦੀ ਘਰਾਂ ਨੇੜੇ ਪੁੱਜੇ ਤਾਂ ਅਚਾਨਕ ਇੱਕ ਆਵਾਰਾ ਪਸ਼ੂ ਉਨ੍ਹਾਂ ਦੇ ਮੋਟਰ-ਸਾਈਕਲ ਅੱਗੇ ਆਕੇ ਟਕਰਾ ਗਿਆ | ਜਿਸ ਕਾਰਨ ਉਹ ਸੜਕ 'ਤੇ ਡਿਗ ਪਏ | ਗੰਭੀਰ ਹਾਲਤ ਵਿਚ ਦੋਵਾਂ ਨੂੰ ਇਲਾਜ ਲਈ ਸਥਾਨਕ ਸਿਵਲ ਹਸਪਤਾਲ ਲਿਜਾਇਆ ਗਿਆ ਪਰ ਕਰਮਜੀਤ ਸਿੰਘ ਉਰਫ਼ ਰੌਕੀ (41) ਪੁੱਤਰ ਸੁਰਜੀਤ ਸਿੰਘ ਵਾਸੀ ਪਿੰਡ ਬਖਸ਼ੀਵਾਲਾ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਰਸਤੇ ਵਿਚ ਦਮ ਤੋੜ ਗਿਆ ਜਦੋਂ ਕਿ ਸੁਨਾਮ ਦੇ ਉਸ ਦੇ ਦੋਸਤ ਬੱਬੂ ਦੀ ਹਾਲਤ ਨਾਜ਼ੁਕ ਵੇਖਦੇ ਹੋਏ ਡਾਕਟਰਾਂ ਵਲੋਂ ਮੁੱਢਲੀ ਸਹਾਇਤਾ ਦੇਣ ਉਪਰੰਤ ਇਲਾਜ ਲਈ ਰਜਿੰਦਰਾ ਹਸਪਤਾਲ ਪਟਿਆਲਾ ਭੇਜ ਦਿੱਤਾ ਗਿਆ | ਸਹਾਇਕ ਥਾਣੇਦਾਰ ਗੁਰਸੇਵਕ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਮਿ੍ਤਕ ਦੇ ਭਰਾ ਜਗਸੀਰ ਸਿੰਘ ਦੇ ਬਿਆਨਾਂ 'ਤੇ ਬੀ ਐੱਨ ਐੱਸ ਐੱਸ ਦੀ ਧਾਰਾ 194 ਤਹਿਤ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ |

ਪਿਛਲੀ ਖ਼ਬਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀਆਂ ਸ਼ੁਰੂ ਅਗਲੀ ਖ਼ਬਰ ਦੋ ਢੱਠਿਆਂ ਦੀ ਲੜਾਈ ਵਿਚ ਹੋਟਲ ਦਾ ਹੋਇਆ ਨੁਕਸਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।