16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-12-2025

ਐੱਸ.ਡੀ. ਸਭਾ ਦੇ ਚੇਅਰਮੈਨ ਐਡਵੋਕੇਟ ਸ਼ਿਵਦਰਸ਼ਨ ਸ਼ਰਮਾ ਨਮਿਤ ਸ਼ਰਧਾਂਜਲੀ ਸਮਾਗਮ ਅੱਜ <br/>

ਐਡਵੋਕੇਟ ਸ਼ਿਵਦਰਸ਼ਨ ਸ਼ਰਮਾ <br/> 31-12-2025
ਬਰਨਾਲਾ, 30 ਦਸੰਬਰ (ਗੁਰਪ੍ਰੀਤ ਸਿੰਘ ਲਾਡੀ)-ਐੱਸ.ਡੀ. ਸਭਾ ਬਰਨਾਲਾ ਦੇ ਚੇਅਰਮੈਨ ਅਤੇ ਸੀਨੀਅਰ ਐਡਵੋਕੇਟ ਸ਼ਿਵਦਰਸ਼ਨ ਕੁਮਾਰ ਸ਼ਰਮਾ ਦਾ ਪਿਛਲੇ ਦਿਨੀਂ ਦਿਹਾਂਤ ਹੋ ਗਿਆ ਸੀ | ਸਿੱਖਿਆ ਦੇ ਖੇਤਰ ਵਿਚ ਇਲਾਕੇ ਨੂੰ ਬੁਲੰਦੀਆਂ 'ਤੇ ਪਹੁੰਚਾਉਣ ਵਿਚ ਐਡਵੋਕੇਟ ਸਿਵਦਰਸ਼ਨ ਸ਼ਰਮਾ ਬਹੁਤ ਵੱਡਾ ਯੋਗਦਾਨ ਹੈ ਅਤੇ ਇਨ੍ਹਾਂ ਦੀ ਅਗਵਾਈ ਵਿਚ ਜਿਥੇ ਐੱਸ.ਡੀ. ਪ੍ਰਾਇਮਰੀ ਸਕੂਲ, ਐੱਸ.ਡੀ. ਹਾਈ ਸਕੂਲ, ਐੱਸ.ਡੀ. ਸੀਨੀਅਰ ਸੈਕੰਡਰੀ ਸਕੂਲ, ਐਨ.ਐਮ.ਐੱਸ.ਡੀ. ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਅਤੇ ਡੀ.ਐਲ.ਟੀ. ਪਬਲਿਕ ਸਕੂਲ ਬਰਨਾਲਾ ਨਾਮਵਰ ਸੰਸਥਾਵਾਂ ਸਥਾਪਿਤ ਹੋਈਆਂ ਉਥੇ ਸਮੇਂ ਦੀ ਮੰਗ ਨੂੰ ਦੇਖਦਿਆਂ ਤਰਕਸ਼ੀਲ ਚੌਂਕ ਸੰਘੇੜਾ ਬਾਈਪਾਸ 'ਤੇ ਐੱਸ.ਐੱਸ.ਡੀ. ਕਾਲਜ, ਐੱਸ.ਐੱਸ.ਡੀ. ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਅਤੇ ਟੰਡਨ ਇੰਟਰਨੈਸ਼ਨਲ ਸਕੂਲ ਦੀ ਸਥਾਪਨਾ ਕੀਤੀ ਗਈ ਜਿਨ੍ਹਾਂ ਵਿਚ ਅਤਿ ਅਧੁਨਿਕ ਤਰੀਕੇ ਨਾਲ ਵਿਦਿਆਰਥੀਆਂ ਨੂੰ ਵਿਸਵ ਪੱਧਰ ਦੀ ਪੜ੍ਹਾਈ ਕਰਵਾਈ ਜਾਂਦੀ ਹੈ | ਐਡਵੋਕੇਟ ਸ਼ਿਵਦਰਸ਼ਨ ਸ਼ਰਮਾ ਦੇ ਦਿਹਾਂਤ 'ਤੇ ਸਮੂਹ ਰਾਜਨੀਤਕ ਪਾਰਟੀਆਂ ਦੇ ਆਗੂਆਂ ਅਤੇ ਇਲਾਕੇ ਦੀਆਂ ਸਮਾਜਿਕ, ਧਾਰਮਿਕ ਤੇ ਵਪਾਰਕ ਸੰਸਥਾਵਾਂ ਦੇ ਨੁਮਾਇੰਦੇ ਦੁੱਖ ਪ੍ਰਗਟ ਕੀਤਾ ਗਿਆ | ਐੱਸ.ਡੀ. ਸਭਾ (ਰਜਿ:) ਬਰਨਾਲਾ ਦੇ ਜਨਰਲ ਸਕੱਤਰ ਸ਼ਿਵ ਸਿੰਗਲਾ ਨੇ ਦੱਸਿਆ ਕਿ ਐਡਵੋਕੇਟ ਸ਼ਿਵਦਰਸ਼ਨ ਸ਼ਰਮਾ ਨਮਿਤ ਸ੍ਰੀ ਗਰੁੜ ਪੁਰਾਣ ਦੇ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਮਿਤੀ 31 ਦਸੰਬਰ ਨੂੰ ਦੁਪਹਿਰ 12 ਵਜੇ ਤੋਂ 1 ਵਜੇ ਤੱਕ ਐੱਸ.ਐੱਸ.ਡੀ. ਕਾਲਜ, ਤਰਕਸ਼ੀਲ-ਸੰਘੇੜਾ ਬਾਈਪਾਸ ਬਰਨਾਲਾ ਵਿਖੇ ਹੋਵੇਗਾ |

ਪਿਛਲੀ ਖ਼ਬਰ ਸਿੱਖ ਸੇਵਾ ਸੁਸਾਇਟੀ ਪੰਜਾਬ ਵਲੋਂ ਸ਼ਹੀਦੀ ਦਿਹਾੜਿਆਂ ਨੂੰ ਸਮਰਪਿਤ ਦਸਤਾਰਾਂ ਅਤੇ ਹੋਰ ਲੰਗਰ ਲਗਾਏ <br/> ਅਗਲੀ ਖ਼ਬਰ ਬੇਟਿਆਂ ਨੇ ਪਿਤਾ ਦੀ ਇੱਛਾ ਪੂਰੀ ਕਰਦਿਆਂ ਮਰਨ ਉਪਰੰਤ ਅੱਖਾਂ ਦਾਨ ਕੀਤੀਆਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।