17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-12-2025

ਭਾਰਤ ਤੇ ਦੱਖਣੀ ਅਫ਼ਰੀਕਾ ਵਿਚਕਾਰ ਪਹਿਲਾ ਟੀ-20 ਅੱਜ <br/>

ਅਜੀਤ ਡੈਸਕ 09-12-2025

ਕਟਕ, 8 ਦਸੰਬਰ (ਏਜੰਸੀ)-ਭਾਰਤ ਦੇ ਟੀ-20 ਅੰਤਰਰਾਸ਼ਟਰੀ ਕਪਤਾਨ ਸੂਰਿਆਕੁਮਾਰ ਯਾਦਵ ਨੇ ਕਿਹਾ ਕਿ ਹਾਰਦਿਕ ਪਾਂਡਿਆ ਦੀ ਵਾਪਸੀ ਨੇ ਟੀਮ ਨੂੰ ਉਹ ਸੰਤੁਲਨ ਦਿੱਤਾ ਹੈ ਜਿਸਦੀ ਘਾਟ ਸੀ | ਹਾਰਦਿਕ ਸੱਟ ਕਾਰਨ ਏਸ਼ੀਆ ਕੱਪ ਫਾਈਨਲ ਤੋਂ ਖੁੰਝ ਗਿਆ ਸੀ, ਪਰ ਹੁਣ ਉਹ ਪੂਰੀ ਤਰ੍ਹਾਂ ਫਿੱਟ ਹੈ ਅਤੇ ਸ਼ਾਨਦਾਰ ਫਾਰਮ ਵਿਚ ਹੈ | ਸੂਰਿਆਕੁਮਾਰ ਨੇ ਸਵੀਕਾਰ ਕੀਤਾ ਕਿ ਆਈਸੀਸੀ ਟੂਰਨਾਮੈਂਟਾਂ ਵਿਚ ਵੱਡੇ ਮੈਚਾਂ ਵਿਚ ਹਾਰਦਿਕ ਦਾ ਤਜ਼ਰਬਾ ਟੀਮ ਲਈ ਬਹੁਤ ਮਹੱਤਵਪੂਰਨ ਹੈ | ਕਪਤਾਨ ਨੇ ਇਹ ਵੀ ਕਿਹਾ ਕਿ ਸ਼ੁਭਮਨ ਗਿੱਲ ਹੁਣ ਪੂਰੀ ਤਰ੍ਹਾਂ ਫਿੱਟ ਹੈ ਅਤੇ ਪਹਿਲਾ ਮੈਚ ਖੇਡਣਗੇ | ਦੱਖਣੀ ਅਫਰੀਕਾ ਵਿਰੁੱਧ ਪੰਜ ਮੈਚਾਂ ਦੀ ਟੀ-20 ਲੜੀ ਦਾ ਪਹਿਲਾ ਮੈਚ ਮੰਗਲਵਾਰ ਨੂੰ ਕਟਕ ਵਿਚ ਖੇਡਿਆ ਜਾਵੇਗਾ |
ਦੱਖਣੀ ਅਫਰੀਕਾ ਟੀ-20 ਸੀਰੀਜ਼ ਲਈ ਭਾਰਤ ਦੀ ਟੀਮ
ਕਪਤਾਨ : ਸੂਰਿਆਕੁਮਾਰ ਯਾਦਵ, ਉਪ ਕਪਤਾਨ- ਸ਼ੁਭਮਨ ਗਿੱਲ, ਅਭਿਸ਼ੇਕ ਸ਼ਰਮਾ, ਤਿਲਕ ਵਰਮਾ, ਹਾਰਦਿਕ ਪਾਂਡਿਆ, ਸ਼ਿਵਮ ਦੂਬੇ, ਅਕਸ਼ਰ ਪਟੇਲ, ਜਿਤੇਸ਼ ਸ਼ਰਮਾ (ਵਿਕਟਕੀਪਰ), ਸੰਜੂ ਸੈਮਸਨ (ਵਿਕਟਕੀਪਰ), ਜਸਪ੍ਰੀਤ ਬੁਮਰਾਹ, ਵਰੁਣ ਚੱਕਰਵਰਤੀ, ਅਰਸ਼ਦੀਪ ਸਿੰਘ, ਕੁਲਦੀਪ ਯਾਦਵ, ਹਰਸ਼ਿਤ ਰਾਣਾ ਤੇ ਵਾਸ਼ਿੰਗਟਨ ਸੁੰਦਰ |

ਪਿਛਲੀ ਖ਼ਬਰ ਰੇਲ ਗੱਡੀ ਵਿਚ ਸੁੱਤੇ ਪਏ ਯਾਤਰੀ ਨੂੰ ਲਾਈ ਅੱਗ, ਵਿਦਿਆਰਥੀ ਗਿ੍ਫ਼ਤਾਰ <br/> ਅਗਲੀ ਖ਼ਬਰ ਆਈ.ਐਨ.ਐਸ. ਕੋਚੀ ਮਾਡਲ ਦੇ ਉਦਘਾਟਨ ਨਾਲ ਐਮ.ਆਰ.ਐਸ.ਏ.ਐਫ.ਪੀ. ਆਈ. ਵਿਖੇ ਟਰਾਈ ਸਰਵਿਸਿਜ਼ ਮਿਲਟਰੀ ਹੈਰੀਟੇਜ ਡਿਸਪਲੇਅ ਹੋ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।