28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਪਾਰਕ ਵਿਚ ਹੋਈ ਗੋਲੀਬਾਰੀ ਦੌਰਾਨ 7 ਜ਼ਖ਼ਮੀ, 2 ਦੀ ਹਾਲਤ ਗੰਭੀਰ

ਅਜੀਤ ਡੈਸਕ 01-06-2025
ਸੈਕਰਾਮੈਂਟੋ, 31 ਮਈ (ਹੁਸਨ ਲੜੋਆ ਬੰਗਾ)-ਵਾਸ਼ਿਗਟਨ ਰਾਜ ਦੇ ਇਕ ਪਾਰਕ ਵਿਚ ਹੋਈ ਗੋਲੀਬਾਰੀ ਵਿਚ 7 ਵਿਅਕਤੀ ਜ਼ਖਮੀ ਹੋ ਗਏ | ਲੇਕਵੁੱਡ ਪੁਲਿਸ ਵਿਭਾਗ ਨੇ ਜਾਰੀ ਇਕ ਬਿਆਨ ਵਿਚ ਕਿਹਾ ਹੈ ਕਿ ਇਹ ਘਟਨਾ ਸਥਾਨਕ ਸਮੇਂ ਅਨੁਸਾਰ ਸ਼ਾਮ 8 ਵਜੇ ਤੋਂ ਪਹਿਲਾਂ ਸ਼ਹਿਰ ਦੇ ਹੈਰੀ ਟੌਡ ਪਾਰਕ ਵਿਚ ਵਾਪਰੀ | ਜ਼ਖ਼ਮੀ ਹੋਏ ਲੋਕਾਂ ਵਿਚ 16 ਤੋਂ 38 ਸਾਲ ਦੀ ਉਮਰ ਦੇ ਵਿਅਕਤੀ ਸ਼ਾਮਿਲ ਹਨ ਜਿਨ੍ਹਾਂ ਵਿਚੋਂ 2 ਵਿਅਕਤੀਆਂ ਦੀ ਹਾਲਤ ਗੰਭੀਰ ਹੈ | ਪੁਲਿਸ ਨੇ ਕਿਹਾ ਹੈ ਕਿ ਜ਼ਖ਼ਮੀ ਹੋਏ ਵਿਅਕਤੀਆਂ ਵਿਚੋਂ ਜਿਆਦਾਤਰ ਇਸ ਗੋਲੀਬਾਰੀ ਤੋਂ ਅਣਜਾਨ ਸਨ ਤੇ ਉਨ੍ਹਾਂ ਦੇ ਅਚਾਨਕ ਗੋਲੀਆਂ ਵੱਜੀਆਂ | ਅਜੇ ਤੱਕ ਇਸ ਘਟਨਾ ਸਬੰਧੀ ਕੋਈ ਗਿ੍ਫਤਾਰੀ ਨਹੀਂ ਹੋਈ ਹੈ |

ਪਿਛਲੀ ਖ਼ਬਰ 5 ਲੱਖ ਪ੍ਰਵਾਸੀਆਂ ਦੀ ਅਸਥਾਈ ਕਾਨੂੰਨੀ ਸਥਿਤੀ ਰੱਦ ਕੀਤੀ ਜਾਵੇ-ਸੁਪਰੀਮ ਕੋਰਟ ਅਗਲੀ ਖ਼ਬਰ ਸਾਬਕਾ ਪੁਲਿਸ ਮੁਖੀ ਜੇਲ੍ਹ 'ਚੋਂ ਫਰਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।