ਸਾਨ ਫਰਾਂਸਿਸਕੋ, 21 ਅਕਤੂਬਰ (ਐਸ. ਅਸ਼ੋਕ ਭੌਰਾ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਗਾਖਲ ਪਰਿਵਾਰ ਤੇ ਗਾਖਲ ਗਰੁੱਪ ਵੱਲੋਂ ਸ੍ਰੀ ਨਨਕਾਣਾ ਸਾਹਿਬ ਵਿਖੇ ਪਿਛਲੇ ਸਾਲਾਂ ਵਾਂਗ ਇਸ ਵਾਰ ਵੀ ਤਿੰਨ ਤੋਂ ਪੰਜ ਨਵੰਬਰ ਤੱਕ ਮਨਾਏ ਜਾ ਰਹੇ ਸਮਾਗਮਾਂ 'ਚ ਆਪਣੀ ਕਿ੍ਤ ਕਮਾਈ 'ਚੋਂ ਸੇਵਾ ਕੀਤੀ ਜਾਵੇਗੀ ਤੇ ਇਸ ਸੇਵਾ 'ਚ ਗਾਖਲ ਗਰੁੱਪ ਦੇ ਚੇਅਰਮੈਨ ਅਮੋਲਕ ਸਿੰਘ ਗਾਖਲ ਆਪ ਵੀ ਉਚੇਚੇ ਤੌਰ 'ਤੇ ਸ਼ਾਮਿਲ ਹੋਣ ਲਈ ਨਨਕਾਣਾ ਸਾਹਿਬ ਪੁੱਜਣਗੇ | 'ਅਜੀਤ' ਨਾਲ ਗੱਲਬਾਤ ਕਰਦਿਆਂ ਅਮੋਲਕ ਗਾਖਲ ਨੇ ਕਿਹਾ ਕਿ ਉਨ੍ਹਾਂ ਵੱਲੋਂ ਅਪਣੀਆਂ ਤੁੱਛ ਸੇਵਾਵਾਂ 'ਚ ਵਿਸ਼ਵ ਭਰ ਤੋਂ ਪੁੱਜਣ ਵਾਲੀ ਗੁਰੂ ਨਾਨਕ ਨਾਮ ਲੇਵਾ ਸੰਗਤ ਲਈ 50 ਹਜ਼ਾਰ ਤੋਂ ਵੱਧ ਪੀਣ ਵਾਲੇ ਪਾਣੀ ਦੀ ਸੇਵਾ ਬੋਤਲਾਂ ਦੇ ਰੂਪ 'ਚ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਉਹ ਇਸ ਵਾਰ ਖੁਦ 1 ਨਵੰਬਰ ਤੋਂ 10 ਨਵੰਬਰ ਤੱਕ ਗੁਰਦੁਆਰਾ ਨਨਕਾਣਾ ਸਾਹਿਬ ਹੀ ਠਹਿਰਨਗੇ | ਗਾਖਲ ਨੇ ਦੁਨੀਆਂ ਭਰ 'ਚ ਵਸਦੀ ਗੁਰੂ ਨਾਨਕ ਨਾਮ ਲੇਵਾ ਸੰਗਤ ਦੇ ਚਰਨਾਂ 'ਚ ਬੇਨਤੀ ਕੀਤੀ ਹੈ ਕਿ ਉਹ ਪਾਕਿਸਤਾਨ ਵਿਖੇ ਸਿੱਖ ਕੌਮ ਦੇ ਪਵਿੱਤਰ ਅਸਥਾਨ 'ਤੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਮੌਕੇ ਪਰਿਵਾਰਾਂ ਸਮੇਤ ਜ਼ਰੂਰ ਸ਼ਾਮਿਲ ਹੋਣ |
ਨਨਕਾਣਾ ਸਾਹਿਬ ਵਿਖੇ ਗੁਰਪੁਰਬ ਮੌਕੇ ਸੇਵਾ 'ਚ ਖੁਦ ਸ਼ਾਮਿਲ ਹੋਣਗੇ ਅਮੋਲਕ ਸਿੰਘ ਗਾਖਲ
ਅਜੀਤ ਡੈਸਕ
22-10-2025