26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਦੀਵਾਲੀ ਤੇ ਬੰਦੀ ਛੋੜ ਦਿਵਸ ਮੌਕੇ ਗੁਰਦੁਆਰਾ ਗਲੈਨਵੁੱਡ ਵਿਖੇ ਵਿਸ਼ੇਸ਼ ਇਕੱਠ <br/>

ਅਜੀਤ ਡੈਸਕ 22-10-2025
ਸਿਡਨੀ, 21 ਅਕਤੂਬਰ (ਹਰਕੀਰਤ ਸਿੰਘ ਸੰਧਰ)-ਦੀਵਾਲੀ ਦੇ ਪਵਿੱਤਰ ਤਿਉਹਾਰ ਤੇ ਬੰਦੀ ਛੋੜ ਦਿਵਸ ਦੇ ਸਬੰਧ 'ਚ ਸਿਡਨੀ ਦੇ ਗੁਰਦੁਆਰਾ ਗਲੈਨਵੁਡ ਵਿਖੇ ਵਿਸ਼ੇਸ਼ ਇਕੱਠ ਹੋਇਆ | ਗੁਰਦਵਾਰਾ ਸਾਹਿਬ ਨੂੰ ਵਿਸ਼ੇਸ਼ ਰੋਸ਼ਨੀਆਂ ਨਾਲ ਸਜਾਇਆ ਗਿਆ | ਇਸ ਮੌਕੇ ਹਜ਼ਾਰਾਂ 'ਚ ਸੰਗਤ ਨਮਸਤਕ ਹੋਈ | ਸੋਮਵਾਰ ਅਤੇ ਮੰਗਲਵਾਰ ਦੋਨੋਂ ਦਿਨ ਹੀ ਗੁਰਦੁਆਰਾ ਸਵੇਰੇ 3 ਵਜੇ ਤੋਂ ਅੰਮਿ੍ਤ ਵੇਲੇ ਦੀ ਬਾਣੀ ਨਾਲ ਸ਼ੁਰੂਆਤ ਕੀਤੀ | ਇਸ ਤੋਂ ਬਾਅਦ ਸੁਖਮਨੀ ਸਾਹਿਬ ਦੇ ਭੋਗ ਪਾਏ ਤੇ ਸਾਰਾ ਦਿਨ ਹੀ ਰਸ ਭਿੰਨਾ ਕੀਰਤਨ ਚਲਦਾ ਰਿਹਾ | ਹਜੂਰੀ ਰਾਗੀ ਸਾਹਿਬ ਵਲੋਂ ਕੀਰਤਨ ਰਾਹੀਂ ਸੰਗਤ ਨੂੰ ਰੱਬੀ ਬਾਣੀ ਨਾਲ ਜੋੜਿਆ ਗਿਆ | ਭਾਈ ਸਾਹਿਬ ਭਾਈ ਕੁਲਵੰਤ ਸਿੰਘ ਜੀ ਵੱਲੋਂ ਕਥਾ ਦੁਆਰਾ ਸੰਗਤ ਨੂੰ ਨਿਹਾਲ ਕੀਤਾ ਗਿਆ | ਗੁਰੂ ਘਰ ਵਿਖੇ ਵਿਸ਼ੇਸ਼ ਤੌਰ 'ਤੇ ਬਣਾਈ ਗਈ ਸਿੱਖ ਅਜਾਇਬ ਘਰ ਸਿਡਨੀ ਖਿੱਚ ਦਾ ਕੇਂਦਰ ਰਹੀ ਜਿਸ 'ਚ ਸਿੱਖ ਧਰਮ 'ਚ ਹੋਈਆਂ ਵਿਸ਼ੇਸ਼ ਘਟਨਾਵਾਂ ਨੂੰ ਚਿੱਤਰਾਂ ਸਾਹਿਤ ਬਾਖੂਬੀ ਬਿਆਨਿਆ ਗਿਆ |

ਪਿਛਲੀ ਖ਼ਬਰ ਜਾਅਲੀ ਦਸਤਾਵੇਜ਼ਾਂ ਦੇ ਆਧਾਰ 'ਤੇ ਵਿਦੇਸ਼ ਜਾਣ ਦੀ ਕੋਸ਼ਿਸ਼ ਕਰ ਰਿਹਾ ਨੌਜਵਾਨ ਕਾਬੂ <br/> ਅਗਲੀ ਖ਼ਬਰ ਦੀਪਿਕਾ ਪਾਦੂਕੋਣ ਤੇ ਰਣਵੀਰ ਸਿੰਘ ਨੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।