30-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-12-2025

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਮੌਕੇ ਸਮੈਦਿਕ ਵਿਖੇ ਸਮਾਗਮ <br/>

ਅਜੀਤ ਡੈਸਕ 03-12-2025
ਲੰਡਨ, 2 ਦਸੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਸਬੰਧੀ ਗੁਰੂ ਨਾਨਕ ਗੁਰਦੁਆਰਾ ਸਮੈਦਿਕ ਵਿਖੇ ਵਿਸ਼ੇਸ਼ ਸਮਾਗਮ ਕਰਵਾਏ ਗਏ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਭੋਗ ਉਪਰੰਤ ਗੁਰਬਾਣੀ ਕੀਰਤਨ ਕਥਾ ਵਿਚਾਰਾਂ ਤੋਂ ਇਲਾਵਾ ਸਾਹਿਬ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਕੜਾ, ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਢਾਲ, ਮਾਤਾ ਗੁਜ਼ਰੀ ਜੀ ਦੀਆਂ ਖੜਾਵਾਂ, ਸ੍ਰੀ ਗੁਰੂ ਰਾਮਦਾਸ ਜੀ ਦਾ ਖੂੰਡਾ, ਗੁਰੂ ਅਰਜਨ ਦੇਵ ਜੀ ਦਾ ਸਲੋਤਰ, ਗੁਰੂ ਗੋਬਿੰਦ ਸਿੰਘ ਜੀ ਦੇ ਹੁਕਮਨਾਮੇ, ਗੁਰੂ ਨਾਨਕ ਦੇਵ ਜੀ ਸਮੇਂ ਤੋਂ ਲੰਗਰਾਂ ਵਿੱਚ ਵਰਤਿਆ ਜਾਣ ਵਾਲਾ ਕੜਛਾ ਆਦਿ ਦੇ ਸੰਗਤਾਂ ਨੂੰ ਦਰਸ਼ਨ ਕਰਵਾਏ ਗਏ | ਇਨ੍ਹਾਂ ਇਤਿਹਾਸਕ ਨਿਸ਼ਾਨੀਆਂ ਦੀ ਸੰਭਾਲ ਭਾਈ ਬੂਟਾ ਸਿੰਘ ਭਾਈਰੂਪਾ ਵਲੋਂ ਕੀਤੀ ਜਾਂਦੀ ਹੈ ਅਤੇ ਯੂ.ਕੇ. ਵਿਚ ਸਤਿੰਦਰ ਸਿੰਘ ਕੈਨੇਡਾ, ਭਾਈ ਹਿੰਮਤ ਸਿੰਘ ਦੇ ਉਦਮ ਸਦਕਾ ਇਨ੍ਹਾਂ ਇਤਿਹਾਸਕ ਨਿਸ਼ਾਨੀਆਂ ਦੇ ਦਰਸ਼ਨ ਕਰਵਾਏ | ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਭਾਈ ਜਤਿੰਦਰ ਸਿੰਘ ਬਾਸੀ ਅਤੇ ਪ੍ਰਬੰਧਕ ਕਮੇਟੀ ਵਲੋਂ ਭਾਈ ਸਤਿੰਦਰ ਸਿੰਘ ਕੈਨੇਡਾ, ਭਾਈ ਹਿੰਮਤ ਸਿੰਘ ਭਾਈ ਰਛਪਾਲ ਸਿੰਘ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਅਜੀਤ ਨਾਲ ਗੱਲ ਕਰਦਿਆਂ ਸਥਾਨਿਕ ਐਮ.ਪੀ. ਗੁਰਿੰਦਰ ਸਿੰਘ ਜੋਸਨ ਨੇ ਕਿਹਾ ਕਿ ਅੱਜ ਦੀ ਪੀੜੀ ਨੂੰ ਗੁਰ ਇਤਿਹਾਸ ਤੋਂ ਜਾਣੂ ਕਰਵਾਉਣ ਲਈ ਪ੍ਰਬੰਧਕ ਕਮੇਟੀ ਵਲੋਂ ਸ਼ਲਾਘਾਯੋਗ ਉਪਰਾਲੇ ਕੀਤੇ ਜਾ ਰਹੇ ਹਨ | ਇਸ ਮੌਕੇ ਭਾਈ ਜਸਵਿੰਦਰ ਸਿੰਘ ਬਾਂਕਾ, ਸੁਰਿੰਦਰ ਸਿੰਘ, ਮਲਕੀਤ ਸਿੰਘ ਤੇਹਿੰਗ, ਮੱਖਣ ਸਿੰਘ ਪੱਡਾ, ਤਰਸੇਮ ਸਿੰਘ ਛੋਕਰ, ਕੁਲਦੀਪ ਸਿੰਘ ਦਿਓਲ, ਨਰਿੰਦਰ ਸਿੰਘ ਆਦਿ ਸੰਗਤਾਂ ਹਾਜ਼ਰ ਸਨ |

ਪਿਛਲੀ ਖ਼ਬਰ ਜੱਗੀ ਜੌਹਲ ਦੇ ਭਰਾ ਨੇ ਯੂ.ਕੇ. ਦੀ ਵਿਦੇਸ਼ ਸਕੱਤਰ ਨਾਲ ਮੁਲਾਕਾਤ ਨੂੰ ਨਿਰਾਸ਼ਾਜਨਕ ਦੱਸਿਆ <br/> ਅਗਲੀ ਖ਼ਬਰ ਭਾਰਤੀ ਫੌਜ ਨੇ ਚੱਕਰਵਾਤ ਦਿਤਵਾ ਤੋਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।