ਸੈਕਰਾਮੈਂਟੋ, 9 ਦਸੰਬਰ (ਹੁਸਨ ਲੜੋਆ)-ਟਰੰਪ ਪ੍ਰਸ਼ਾਸਨ ਨੇ ਇਸ ਸਾਲ ਜਨਵਰੀ ਤੋਂ ਲੈ ਕੇ ਅੱਜ ਤੱਕ 85000 ਵੀਜ਼ੇ ਰੱਦ ਕੀਤੇ ਹਨ ਜੋ ਕਿ ਪਿਛਲੇ ਸਾਲ ਦੀ ਤੁਲਨਾ ਵਿਚ ਦੁੱਗਣੇ ਹਨ¢ ਵਿਦੇਸ਼ ਵਿਭਾਗ ਨੇ ਇਹ ਜਾਣਕਾਰੀ ਦਿੰਦਿਆਂ ਕਿਹਾ ਹੈ ਕਿ ਰੱਦ ਕੀਤੇ ਵੀਜ਼ਿਆਂ ਵਿਚ ਸਾਰੀਆਂ ਸ਼੍ਰੇਣੀਆਂ ਦੇ ਵੀਜੇ ਸ਼ਾਮਿਲ ਹਨ¢ ਇਨ੍ਹਾਂ ਵਿਚ 8000 ਤੋਂ ਵਧ ਵੀਜ਼ੇ ਵਿਦਿਆਰਥੀਆਂ ਦੇ ਹਨ ਜਿਨ੍ਹਾਂ ਨੂੰ ਰੱਦ ਕੀਤਾ ਗਿਆ ਹੈ¢ ਵਿਭਾਗ ਦੇ ਇੱਕ ਅਧਿਕਾਰੀ ਨੇ ਕਿਹਾ ਹੈ ਕਿ ਜਿਨ੍ਹਾਂ ਲੋਕਾਂ ਦੇ ਵੀਜ਼ੇ ਰੱਦ ਕੀਤੇ ਗਏ ਹਨ, ਉਨ੍ਹਾਂ ਵਿਚੋਂ ਅੱਧੇ ਤੋਂ ਵਧ ਸ਼ਰਾਬ ਪੀ ਕੇ ਗੱਡੀ ਚਲਾਉਣ, ਹਮਲਾ ਕਰਨ ਤੇ ਚੋਰੀ ਕਰਨ ਵਰਗੇ ਅਪਰਾਧਾਂ ਵਿਚ ਸ਼ਾਮਿਲ ਸਨ¢ ਵਿਭਾਗ ਨੇ ਬਾਕੀ ਅੱਧੇ ਲੋਕਾਂ ਦੇ ਵੀਜ਼ੇ ਰੱਦ ਕਰਨ ਦਾ ਕਾਰਨ ਨਹੀਂ ਦੱਸਿਆ ਹੈ ਪਰੰਤੂ ਸਮਝਿਆ ਜਾਂਦਾ ਹੈ ਕਿ ਜਿਨਾਂ ਲੋਕਾਂ ਨੇ ਗਾਜ਼ਾ ਵਿਚ ਨਸਲਘਾਤ ਵਿਰੁੱਧ ਆਵਾਜ਼ ਉਠਾਈ ਸੀ, ਉਨਾਂ ਦੇ ਵੀਜ਼ੇ ਵੀ ਰੱਦ ਕੀਤੇ ਗਏ ਹਨ¢ ਇਨ੍ਹਾਂ ਵਿਚ ਜਿਆਦਾਤਰ ਯੁਨੀਵਰਸਿਟੀਆਂ ਤੇ ਕਾਲਜਾਂ ਦੇ ਵਿਦਿਆਰਥੀ ਸ਼ਾਮਿਲ ਹਨ¢ ਇਸ ਤੋਂ ਇਲਾਵਾ ਵਿਦੇਸ਼ ਵਿਭਾਗ ਨੇ ਅਕਤੂਬਰ ਵਿਚ ਕਿਹਾ ਸੀ ਕਿ ਉਸ ਨੇ ਉਨ੍ਹਾਂ ਲੋਕਾਂ ਦੇ ਵੀਜ਼ੇ ਵੀ ਰੱਦ ਕੀਤੇ ਹਨ ਜਿਨ੍ਹਾਂ ਨੇ ਰਾਸ਼ਟਰਪਤੀ ਟਰੰਪ ਦੇ ਚਹੇਤੇ ਚਾਰਲੀ ਕ੍ਰਿਕ ਦੀ ਹੱਤਿਆ 'ਤੇ ਖੁਸ਼ੀ ਮਨਾਈ ਸੀ¢ ਜਿਕਰਯੋਗ ਹੈ ਕਿ ਅਗਸਤ ਵਿਚ ਵਿਦੇਸ਼ ਵਿਭਾਗ ਨੇ ਕਿਹਾ ਸੀ ਕਿ ਏਜੰਸੀ ਸਾਢੇ 5 ਕਰੋੜ ਵਿਦੇਸ਼ੀਆਂ ਨੂੰ ਜਾਰੀ ਕੀਤੇ ਵੀਜ਼ਿਆਂ ਦੀ ਨਵੇਂ ਸਿਰੇ ਤੋਂ ਜਾਂਚ ਪੜਤਲਾ ਕਰੇਗੀ ¢ ਏਜੰਸੀ ਨੇ ਕਿਹਾ ਹੈ ਕਿ ਇਹ ਜਾਂਚ ਪੜਤਾਲ ਅਜੇ ਵੀ ਜਾਰੀ ਹੈ¢