10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਹੈਰੋਇਨ ਸਮੇਤ ਦੋ ਨੌਜਵਾਨ ਵੱਖ-ਵੱਖ ਥਾਵਾਂ ਤੋਂ ਗਿ੍ਫ਼ਤਾਰ

ਅਜੀਤ ਡੈਸਕ 01-06-2025
ਸਿਰਸਾ, 31 ਮਈ (ਭੁਪਿੰਦਰ ਪੰਨੀਵਾਲੀਆ)- ਸਿਰਸਾ ਪੁਲਿਸ ਦੇ ਐਂਟੀ ਨਾਰਕੋਟਿਕਸ ਸੈੱਲ ਦੀ ਟੀਮ ਨੇ ਗਸ਼ਤ ਦੌਰਾਨ ਵੱਖ-ਵੱਖ ਥਾਵਾਂ ਤੋਂ ਦੋ ਨੌਜਵਾਨਾਂ ਨੂੰ ਲੱਖਾਂ ਰੁਪਏ ਦੀ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਹੈ | ਮੁਲਜ਼ਮਾਂ ਦੀ ਪਛਾਣ ਯੋਗੇਸ਼ ਕੁਮਾਰ ਉਰਫ਼ ਸੋਨੂੰ ਪੁੱਤਰ ਮੁਰਲੀਧਰ ਵਾਸੀ ਨਿਊ ਹਾਊਸਿੰਗ ਬੋਰਡ ਕਾਲੋਨੀ ਅਤੇ ਚਰਨਜੀਤ ਸਿੰਘ ਉਰਫ਼ ਨਿੱਕਾ ਪੁੱਤਰ ਸਰਵਜੀਤ ਸਿੰਘ ਵਾਸੀ ਪਿੰਡ ਜਲਾਲਆਣਾ ਜ਼ਿਲ੍ਹਾ ਸਿਰਸਾ ਵਜੋਂ ਹੋਈ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੁਲਿਸ ਦੇ ਐਂਟੀ ਨਾਰਕੋਟਿਕਸ ਸੈੱਲ ਟੀਮ ਦੇ ਇੰਚਾਰਜ ਰਾਜਿੰਦਰ ਸਿੰਘ ਨੇ ਦੱਸਿਆ ਕਿ ਨਾਰਕੋਟਿਕਸ ਸੈੱਲ ਦੀ ਇਕ ਟੀਮ ਗਸ਼ਤ ਅਤੇ ਚੈਕਿੰਗ ਦੌਰਾਨ ਨਿਊ ਹਾਊਸਿੰਗ ਬੋਰਡ ਕਾਲੋਨੀ ਤੋਂ ਸ਼ਕਤੀ ਨਗਰ ਵੱਲ ਜਾ ਰਹੀ ਸੀ ਤਾਂ ਇਸ ਦੌਰਾਨ ਫੁਟੇਲਾ ਕਿਰਿਆਨਾ ਸਟੋਰ ਦੇ ਨੇੜੇ ਇੱਕ ਨੌਜਵਾਨ ਖੜ੍ਹਾ ਦਿਖਾਈ ਦਿੱਤਾ ਜੋ ਪੁਲਿਸ ਨੂੰ ਵੇਖ ਕੇ ਭੱਜਣ ਦੀ ਕੋਸ਼ਿਸ਼ ਕਰਨ ਲੱਗਾ ਤਾਂ ਪੁਲਿਸ ਦੇ ਜਵਾਨਾਂ ਨੇ ਉਸ ਨੂੰ ਕਾਬੂ ਕਰ ਲਿਆ | ਜਦੋਂ ਉਸ ਨੂੰ ਭੱਜਣ ਦਾ ਕਾਰਨ ਪੁੱਛਿਆ ਗਿਆ ਤਾਂ ਉਹ ਪੁਲਿਸ ਨੂੰ ਕੋਈ ਤਸੱਲੀਬਖਸ਼ ਜਵਾਬ ਨਾ ਦੇ ਸਕਿਆ | ਜਦੋਂ ਨੌਜਵਾਨ ਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ ਹੈਰੋਇਨ ਬਰਾਮਦ ਹੋਈ ਜੋ ਤੋਲਣ 'ਤੇ 15 ਗ੍ਰਾਮ ਬਣੀ | ਇੱਕ ਹੋਰ ਘਟਨਾ ਵਿੱਚ ਨਾਰਕੋਟਿਕਸ ਸੈਲ ਦੀ ਟੀਮ ਗਸ਼ਤ ਦੌਰਾਨ ਪੁਰਾਣਾ ਬਿਜਲੀ ਘਰ ਬਰਨਾਲਾ ਰੋਡ ਤੋਂ ਇਕ ਹੋਰ ਨੌਜਵਾਨ ਨੂੰ 7 ਗਰਾਮ 84 ਮਿਲੀ ਗਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਹੈ | ਪੁਲਿਸ ਅਧਿਕਾਰੀ ਨੇ ਦੱਸਿਆ ਹੈ ਕਿ ਦੋਵਾਂ ਨੌਜਵਾਨਾਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ | ਉਨ੍ਹਾਂ ਦੱਸਿਆ ਹੈ ਕਿ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ 'ਤੇ ਲੈਣ ਦੀ ਕੋਸ਼ਿਸ਼ ਕੀਤੀ ਜਾਵੇਗੀ ਤਾਂ ਜੋ ਹੋਰ ਨਸ਼ਾ ਤਸਕਰਾਂ ਦਾ ਪਤਾ ਲਾ ਕੇ ਉਨ੍ਹਾਂ ਨੂੰ ਕਾਬੂ ਕੀਤਾ ਜਾ ਸਕੇ |
ਪਿਛਲੀ ਖ਼ਬਰ ਵਿਸ਼ਵ ਤੰਬਾਕੂ ਰਹਿਤ ਦਿਵਸ 'ਤੇ ਵਿਸ਼ੇਸ਼ ਮੁਹਿੰਮ ਚਲਾਈ <br/> ਅਗਲੀ ਖ਼ਬਰ ਨਾਜਾਇਜ਼ ਦੇਸੀ ਪਿਸਤੌਲ ਅਤੇ ਜ਼ਿੰਦਾ ਕਾਰਤੂਸ ਸਮੇਤ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।