11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਹਰਿਆਣਾ ਗੁਰਦੁਆਰਾ ਕਮੇਟੀ ਜੀਂਦ 'ਚ ਵਿਸ਼ਵ ਪੱਧਰੀ ਯੂਨੀਵਰਸਿਟੀ ਬਣਾਏਗੀ: ਝੀਂਡਾ <br/>

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਖੀ ਜਥੇ. ਜਗਦੀਸ਼ ਸਿੰਘ ਝੀਂਡਾ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ | ਤਸਵੀਰ : ਗੁਰਮੀਤ ਸਿੰਘ ਸੱਗੂ <br/> 01-06-2025
ਕਰਨਾਲ, 31 ਮਈ (ਗੁਰਮੀਤ ਸਿੰਘ ਸੱਗੂ)-ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਇਕ ਲੰਬੇ ਸੰਘਰਸ਼ ਤੋਂ ਬਾਅਦ ਹੋਂਦ 'ਚ ਆਈ ਹੈ ਅਤੇ ਹੁਣ ਹਰਿਆਣਾ ਕਮੇਟੀ ਨੇ ਬਹੁਤ ਵੱਡਾ ਕੰਮ ਕਰਨ ਦਾ ਟੀਚਾ ਮਿਥਿਆ ਹੈ | ਇਨ੍ਹਾਂ ਟੀਚਿਆਂ ਨੂੰ ਪ੍ਰਾਪਤ ਕਰਨ ਲਈ ਹਰਿਆਣਾ ਕਮੇਟੀ ਹੁਣ ਪੂਰੀ ਲਗਨ ਨਾਲ ਕੰਮ ਕਰੇਗੀ | ਇਹ ਜਾਣਕਾਰੀ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਖੀ ਜਥੇਦਾਰ ਜਗਦੀਸ਼ ਸਿੰਘ ਝੀਂਡਾ ਨੇ ਕੁਰੂਕਸ਼ੇਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦਿੱਤੀ | ਉਨ੍ਹਾਂ ਕਿਹਾ ਕਿ ਹਰਿਆਣਾ ਕਮੇਟੀ ਪਹਿਲਾਂ ਸਿੱਖਿਆ ਦੇ ਖੇਤਰ 'ਚ ਜੰਗੀ ਪੱਧਰ 'ਤੇ ਕੰਮ ਕਰੇਗੀ | ਉਨ੍ਹਾਂ ਦੱਸਿਆ ਕਿ ਸਿੱਖਿਆ ਦੇ ਖੇਤਰ 'ਚ ਕੰਮ ਕਰਦੇ ਹੋਏ ਕਮੇਟੀ ਵਲੋਂ ਇਕ ਵਿਸ਼ਵ ਪੱਧਰੀ ਯੂਨੀਵਰਸਿਟੀ ਜੀਂਦ 'ਚ ਬਣਾਈ ਜਾਵੇਗੀ, ਜਿਸ ਦੀ ਟੀਮ ਨੇ ਰੂਪ-ਰੇਖਾ ਤਿਆਰ ਕਰਨੀ ਸ਼ੁਰੂ ਕਰ ਦਿੱਤੀ ਹੈ | ਮੀਰੀ-ਪੀਰੀ ਮੈਡੀਕਲ ਕਾਲਜ ਸ਼ਾਹਬਾਦ ਮਾਰਕੰਡਾ ਦੀ ਗੱਲ ਕਰਦੇ ਹੋਏ ਉਨ੍ਹਾਂ ਕਿਹਾ ਇਸ ਦਾ ਪ੍ਰਬੰਧ ਲੈਣ ਲਈ ਸਾਰਥਕ ਯਤਨ ਸ਼ੁਰੂ ਕਰ ਦਿੱਤੇ ਗਏ ਹਨ | ਉਨ੍ਹਾਂ ਦੱਸਿਆ ਕਿ ਉਹ ਮੀਰੀ-ਪੀਰੀ ਮੈਡੀਕਲ ਕਾਲਜ ਸ਼ਾਹਬਾਦ ਮਾਰਕੰਡਾ 'ਚ ਗੁਰਦੁਆਰਾ ਬਣਾਉਣ ਲਈ ਜ਼ਮੀਨ ਦੇਖਣ ਜਾ ਰਹੇ ਹਨ ਅਤੇ ਜਲਦੀ ਹੀ ਨੀਂਹ ਪੱਥਰ ਰੱਖਿਆ ਜਾਵੇਗਾ | ਇਸੇ ਦੌਰਾਨ ਇਕ ਸਵਾਲ ਦੇ ਜਵਾਬ 'ਚ ਜਥੇਦਾਰ ਝੀਂਡਾ ਨੇ ਕਿਹਾ ਕਿ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ਼ਿਗਲੀਕਰ ਸਿੱਖ ਸੰਗਤ ਦੇ ਬੱਚਿਆਂ ਲਈ ਸਕੂਲ ਬਣਾਏ ਜਾਣਗੇ | ਇਸ ਦੇ ਨਾਲ ਹੀ ਸ਼ਿਗਲੀਕਰ ਸਿੱਖਾਂ ਲਈ ਹਥਿਆਰ ਬਣਾਉਣ ਲਈ ਇਕ ਫੈਕਟਰੀ ਸਥਾਪਤ ਕੀਤੀ ਜਾਵੇਗੀ ਅਤੇ ਉਨ੍ਹਾਂ ਨੂੰ ਹਥਿਆਰ ਬਣਾਉਣ ਦੀ ਸਿਖਲਾਈ ਵੀ ਦਿੱਤੀ ਜਾਵੇਗੀ | ਇਸੇ ਦੌਰਾਨ ਇਕ ਹੋਰ ਸਵਾਲ ਦੇ ਜਵਾਬ 'ਚ ਜਥੇ. ਝੀਂਡਾ ਨੇ ਕਿਹਾ ਕਿ ਧਰਮ ਪਰਿਵਰਤਨ ਕਰਨ ਵਾਲਿਆਂ ਨਾਲ ਇਕ ਮੀਟਿੰਗ ਕੀਤੀ ਜਾਵੇਗੀ ਅਤੇ ਹਰਿਆਣਾ ਕਮੇਟੀ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਕੇ ਅਤੇ ਲੋੜੀਂਦੀਆਂ ਸਹੂਲਤਾਂ ਪ੍ਰਦਾਨ ਕਰਕੇ ਉਨ੍ਹਾਂ ਨੂੰ ਸਿੱਖ ਧਰਮ 'ਚ ਵਾਪਸ ਲਿਆਉਣ ਦੀ ਪੂਰੀ ਕੋਸ਼ਿਸ਼ ਕਰੇਗੀ | ਇਸ ਮੌਕੇ ਹਰਿਆਣਾ ਕਮੇਟੀ ਦੇ ਕਾਰਜਕਾਰੀ ਕਮੇਟੀ ਮੈਂਬਰ ਕੁਲਦੀਪ ਸਿੰਘ ਮੁਲਤਾਨੀ, ਮੈਂਬਰ ਇੰਦਰਜੀਤ ਸਿੰਘ, ਦਫ਼ਤਰ ਪੀ. ਏ. ਵਧੀਕ ਸਕੱਤਰ ਸਤਪਾਲ ਸਿੰਘ ਡਾਚਾਰ, ਅਮੀਰ ਸਿੰਘ, ਜਤਿੰਦਰ ਸਿੰਘ ਸ਼ਾਂਤੀ, ਪਰਮਿੰਦਰ ਸਿੰਘ ਪਾਹਵਾ ਤੇ ਅਮਰਜੀਤ ਸਿੰਘ ਆਦਿ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਵਿਦੇਸ਼ ਭੇਜਣ ਦੇ ਨਾਂਅ 'ਤੇ ਮਾਰੀ ਠੱਗੀ, ਮੁਕੱਦਮਾ ਦਰਜ ਅਗਲੀ ਖ਼ਬਰ ਮਾਤਾ ਹਰਕੀ ਦੇਵੀ ਸਕੂਲ ਵਿਖੇ ਜੂਨੀਅਰ ਕੈਬਨਿਟ ਦੇ ਅਹੁਦੇਦਾਰਾਂ ਨੇ ਸੰਭਾਲਿਆ ਚਾਰਜ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।