11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਪੁਲਿਸ ਦੇ 6 ਅਧਿਕਾਰੀਆਂ ਨੂੰ ਸੇਵਾ-ਮੁਕਤ ਹੋਣ 'ਤੇ ਦਿੱਤੀ ਵਿਦਾਇਗੀ ਪਾਰਟੀ <br/>

ਵਿਦਾਇਗੀ ਪਾਰਟੀ ਦੌਰਾਨ ਸੇਵਾ-ਮੁਕਤ ਹੋਏ ਅਧਿਕਾਰੀਆਂ ਨੂੰ ਸਨਮਾਨਿਤ ਕਰਦੇ ਹੋਏ ਡਿਪਟੀ ਸੁਪਰਡੈਂਟ ਆਫ਼ ਪੁਲਿਸ ਕਵਲਜੀਤ ਸਿੰਘ ਤੇ ਹੋਰ ਅਧਿਕਾਰੀ | ਤਸਵੀਰ : ਨਿਮਰ <br/> 01-06-2025
ਯਮੁਨਾਨਗਰ, 31 ਮਈ (ਗੁਰਦਿਆਲ ਸਿੰਘ ਨਿਮਰ)-ਸਥਾਨਕ ਪੁਲਿਸ ਵਿਭਾਗ ਦੇ 6 ਅਧਿਕਾਰੀਆਂ ਨੂੰ ਸੇਵਾ-ਮੁਕਤ 'ਤੇ ਹੋਣ 'ਤੇ ਵਿਦਾਇਗੀ ਪਾਰਟੀ ਦਿੱਤੀ ਗਈ | ਇਸ ਦੌਰਾਨ ਡਿਪਟੀ ਸੁਪਰਡੈਂਟ ਆਫ਼ ਪੁਲਿਸ ਨੇ ਵਿਭਾਗ 'ਚ 'ਚ ਸ਼ਾਨਦਾਰ ਸੇਵਾਵਾਂ ਦੇਣ ਉਪਰੰਤ ਸੇਵਾ ਮੁਕਤ ਹੋ ਰਹੇ ਪੁਲਿਸ ਦੇ ਸਮੁੱਚੇ ਮੈਂਬਰਾਂ ਨੂੰ ਸ਼ੁਭਕਾਮਨਾਵਾਂ ਦਿੱਤੀ | ਇਸ ਸੰਬੰਧ 'ਚ ਐਸ. ਪੀ. ਸੁਰਿੰਦਰ ਸਿੰਘ ਭੌਰੀਆ ਦੀ ਅਗਵਾਈ ਹੇਠ ਪੁਲਿਸ ਲਾਈਨ ਜਗਾਧਰੀ ਵਿਖੇ 4 ਇੰਸਪੈਕਟਰਾਂ, 1 ਸਬ-ਇੰਸਪੈਕਟਰ ਅਤੇ 1 ਵਾਟਰ ਕੈਰੀਅਰ ਪੱਧਰ ਦੇ ਪੁਲਿਸ ਅਧਿਕਾਰੀ ਦੀ ਸੇਵਾ-ਮੁਕਤੀ ਮੌਕੇ ਵਿਦਾਇਗੀ ਪਾਰਟੀ ਦਾ ਪ੍ਰਬੰਧ ਕੀਤਾ ਗਿਆ | ਇਸ ਮੌਕੇ ਡਿਪਟੀ ਸੁਪਰਡੈਂਟ ਆਫ਼ ਪੁਲਿਸ ਕਵਲਜੀਤ ਸਿੰਘ ਨੇ ਮੁੱਖ ਮਹਿਮਾਨ ਵਜੋਂ ਹਾਜ਼ਰੀ ਭਰਦਿਆਂ ਸਾਰੇ ਸੇਵਾ-ਮੁਕਤ ਹੋ ਰਹੇ ਅਧਿਕਾਰੀਆਂ ਨੂੰ ਵਧਾਈ ਦਿੱਤੀ | ਇਸ ਸਮਾਗਮ 'ਚ ਜ਼ਿਲ੍ਹਾ ਪੁਲਿਸ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਸਮੇਤ ਸੇਵਾ-ਮੁਕਤ ਇੰਸਪੈਕਟਰ ਮਹਿੰਦਰ ਪਾਲ, ਸੇਵਾ-ਮੁਕਤ ਇੰਸਪੈਕਟਰ ਸੁਭਾਸ਼ ਚੰਦਰ, ਸੇਵਾ-ਮੁਕਤ ਇੰਸਪੈਕਟਰ ਰਾਜਵੀਰ ਸਿੰਘ, ਸੇਵਾ-ਮੁਕਤ ਇੰਸਪੈਕਟਰ ਰਾਮ ਲਾਲ, ਸਬ-ਇੰਸਪੈਕਟਰ ਗੁਰਬਚਨ ਸਿੰਘ ਅਤੇ ਵਾਟਰ ਕੈਰੀਅਰ ਕਪੂਰ ਚੰਦ ਦੇ ਪਰਿਵਾਰਕ ਮੈਂਬਰ ਵੀ ਹਾਜ਼ਰ ਸਨ | ਇਸ ਮੌਕੇ ਡਿਪਟੀ ਸੁਪਰਡੈਂਟ ਆਫ਼ ਪੁਲਿਸ ਕਵਲਜੀਤ ਸਿੰਘ ਨੇ ਕਿਹਾ ਕਿ ਇਨ੍ਹਾਂ ਪੁਲਿਸ ਮੁਲਾਜ਼ਮਾਂ ਨੇ ਆਪਣਾ ਪੂਰਾ ਜੀਵਨ ਆਪਣੀ ਡਿਊਟੀਆਂ ਇਮਾਨਦਾਰੀ ਨਾਲ ਨਿਭਾਉਣ ਦੇ ਨਾਲ ਹੀ ਸਦਾ ਲੋਕ ਸੇਵਾ ਨੂੰ ਪਹਿਲ ਦਿੱਤੀ ਹੈ | ਉਨ੍ਹਾਂ ਕਿਹਾ ਕਿ ਉਹ ਸਾਰੇ ਸੇਵਾ-ਮੁਕਤ ਹੋ ਰਹੇ ਮੁਲਜ਼ਮਾਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕਰਦੇ ਹਨ ਅਤੇ ਨਾਲ ਹੀ ਭਰੋਸਾ ਦਿੰਦੇ ਹਨ ਕਿ ਜੇਕਰ ਭਵਿੱਖ 'ਚ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਲੋੜ ਪੈਂਦੀ ਹੈ ਤਾਂ ਉਹ ਬੇਝਿੱਕ ਆਪਣੇ ਉੱਚ ਅਧਿਕਾਰੀਆਂ ਨਾਲ ਸੰਪਰਕ ਕਰ ਸਕਦੇ ਹਨ |

ਪਿਛਲੀ ਖ਼ਬਰ ਬਾਲ ਦੇਖ-ਭਾਲ ਸੰਸਥਾਵਾਂ ਦਾ ਨਿਰੀਖਣ <br/> ਅਗਲੀ ਖ਼ਬਰ ਅਕਾਲ ਅਕੈਡਮੀ ਭੂੰਸਲਾ ਵਿਖੇ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।