ਦਿੱਲੀ ਕਮੇਟੀ ਨੇ ਹੜ੍ਹ ਪ੍ਰਭਾਵਿਤਾਂ ਵਾਸਤੇ ਲਗਾਇਆ ਵਿਸ਼ੇਸ਼ ਸਹਾਇਤਾ ਕੈਂਪ
ਅਜੀਤ ਡੈਸਕ
01-09-2025
ਨਵੀਂ ਦਿੱਲੀ,31 ਅਗਸਤ (ਜਗਤਾਰ ਸਿੰਘ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਹੈ ਕਿ ਭਿਆਨਕ ਹੜ੍ਹਾਂ 'ਚ ਫਸੇ ਪੰਜਾਬੀਆਂ ਦੀ ਮਦਦ ਕਰਨਾ ਸਾਡਾ ਮੁੱਢਲਾ ਫ਼ਰਜ਼ ਹੈ ਤੇ ਇਸ ਮਾਮਲੇ ਵਿਚ ਦਿੱਲੀ ਗੁਰਦੁਆਰਾ ਕਮੇਟੀ ਕਦੇ ਵੀ ਪਿੱਛੇ ਨਹੀਂ ਹਟੇਗੀ ¢ ਉਨ੍ਹਾਂ ਦੱਸਿਆ ਕਿ ਹੜ੍ਹਾਂ ਤੋਂ ਪ੍ਰਭਾਵਿਤ ਇਲਾਕਿਆਂ ਲਈ ਅਸੀਂ ਰਾਸ਼ਨ ਤੇ ਜ਼ਰੂਰੀ ਸਮਾਨ ਵਾਲੀਆਂ ਟੀਮਾਂ ਪੰਜਾਬ ਲਈ ਰਵਾਨਾ ਕੀਤੀਆਂ ¢ ਉਨ੍ਹਾਂ ਦੱਸਿਆ ਕਿ ਸਾਡੇ ਵਲੋਂ ਇਸ ਵੇਲੇ ਗੁਰਦਾਸਪੁਰ ਦੇ ਪਿੰਡ ਡੇਰਾ ਪਠਾਣਾ 'ਚ ਮੁੱਖ ਸੜਕ 'ਤੇ ਮੁੱਖ ਕੈਂਪ ਲਗਾਇਆ ਹੋਇਆ ਹੈ ਜਿਸ ਰਾਹੀਂ ਅਸੀਂ ਨੇੜਲੇ ਪਿੰਡਾਂ ਰੱਤਾ ਹਵੇਲੀਆਂ, ਤਲਵੰਡੀ ਰਸੀਂਕੇ, ਜੋੜਾ ਬਹਿਲੋਰਪੁਰ ਘੁੰਮਣ, ਟਾਹਲੀ ਸਾਹਿਬ ਅਬਦਾਲ, ਮੂਲੋਂਵਾਲੀ ਆਦਿ 'ਚ ਹੜ੍ਹਾਂ 'ਚ ਘਿਰੇ ਲੋਕਾਂ ਵਾਸਤੇ ਪੀਣ ਵਾਲਾ ਪਾਣੀ, ਸੁੱਕਾ ਦੁੱਧ, ਰਾਸ਼ਨ ਤੇ ਹੋਰ ਲੋੜੀਂਦਾ ਸਮਾਨ ਉਪਲਬਧ ਕਰਵਾ ਰਹੇ ਹਾਂ ¢ ਉਨ੍ਹਾਂ ਦੱਸਿਆ ਕਿ ਹੜ੍ਹਾਂ ਦਾ ਪਾਣੀ ਉੱਤਰਨ ਮਗਰੋਂ ਪ੍ਰਭਾਵਿਤ ਇਲਾਕਿਆਂ ਵਿਚ ਬਿਮਾਰੀਆਂ ਫੈਲਣ ਦਾ ਵੀ ਖ਼ਦਸ਼ਾ ਹੈ ਜਿਸ ਵਾਸਤੇ ਅਸੀਂ ਮੈਡੀਕਲ ਟੀਮਾਂ ਵੀ ਤਾਇਨਾਤ ਕਰਾਂਗੇ ਤੇ ਦਵਾਈਆਂ ਵੀ ਉਪਲਬਧ ਕਰਾਵਾਂਗੇ¢ ਉਨ੍ਹਾਂ ਕਿਹਾ ਕਿ ਹੜ੍ਹਾਂ ਨਾਲ ਨਜਿੱਠਣ ਵਿਚ ਸੂਬਾ ਸਰਕਾਰ ਬੁਰੀ ਤਰ੍ਹਾਂ ਨਾਕਾਮ ਸਾਬਤ ਹੋਈ ਹੈ ¢