26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

350ਵੇਂ ਸ਼ਹੀਦੀ ਦਿਹਾੜੇ ਦੀਆਂ ਤਿਆਰੀਆਂ ਸੰਬੰਧੀ ਦਿੱਲੀ ਸਰਕਾਰ ਤੇ ਦਿੱਲੀ ਕਮੇਟੀ ਵਲੋਂ ਵਿਚਾਰ ਵਟਾਂਦਰਾ

ਅਜੀਤ ਡੈਸਕ 01-09-2025
ਨਵੀਂ ਦਿੱਲੀ, 31 ਅਗਸਤ (ਜਗਤਾਰ ਸਿੰਘ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਦੱਸਿਆ ਕਿ ਦਿੱਲੀ ਦੇ ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ ਤੇ ਸ਼੍ਰੀ ਕਪਿਲ ਮਿਸ਼ਰਾ ਵਲੋਂ ਮੀਟਿੰਗ ਕਰਵਾਈ ਗਈ ¢ਮੀਟਿੰਗ 'ਚ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਧੂਮਧਾਮ, ਸ਼ਰਧਾ ਤੇ ਬਹੁਤ ਸਤਿਕਾਰ ਨਾਲ ਮਨਾਉਣ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ ¢ ਕਾਲਕਾ ਨੇ ਦੱਸਿਆ ਕਿ ਮੀਟਿੰਗ ਵਿਚ ਡੀ.ਐੱਸ.ਜੀ.ਐੱਮ.ਸੀ. ਦੀ ਟੀਮ ਤੇ ਹੋਰ ਮੈਂਬਰਾਂ ਵਲੋਂ ਵੀ ਹਿੱਸਾ ਲਿਆ ਗਿਆ¢ ਉਨ੍ਹਾਂ ਕਿਹਾ ਕਿ ਇਹ ਇਤਿਹਾਸਕ ਮੌਕੇ ਸਾਨੂੰ ਨਾ ਸਿਰਫ਼ ਆਪਣੇ ਸ਼ਹੀਦੀ ਵਿਰਾਸਤ ਨੂੰ ਯਾਦ ਕਰਨ ਦਾ ਮੌਕਾ ਦਿੰਦਾ ਹੈ, ਬਲਕਿ ਆਉਣ ਵਾਲੀ ਪੀੜ੍ਹੀ ਨੂੰ ਗੁਰੂ ਸਾਹਿਬ ਦੀਆਂ ਕੁਰਬਾਨੀਆਂ ਤੇ ਉਪਦੇਸ਼ਾਂ ਨਾਲ ਜੋੜਨ ਦਾ ਵੀ ਸੁਨਹਿਰਾ ਮੌਕਾ ਹੈ ¢ ਉਨ੍ਹਾਂ ਕਿਹਾ ਕਿ ਸਾਰੀਆਂ ਤਿਆਰੀਆਂ ਬੜੇ ਹੀ ਸੁਚੱਜੇ ਢੰਗ ਨਾਲ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਦੁਨੀਆ ਭਰ ਦੀ ਸੰਗਤ ਗੁਰੂ ਸਾਹਿਬ ਦੀ ਬੇਮਿਸਾਲ ਸ਼ਹਾਦਤ ਨਾਲ ਰੂ-ਬ-ਰੂ ਹੋ ਸਕੇ ¢
ਪਿਛਲੀ ਖ਼ਬਰ ਵਿਦਿਆਰਥੀ ਚੋਣਾਂ (ਡੂਸੂ) ਲੜਨ ਸੰਬੰਧੀ ਪਟੀਸ਼ਨ ਦਾ ਦਿੱਲੀ ਹਾਈ ਕੋਰਟ ਵਲੋਂ ਨਿਪਟਾਰਾ ਅਗਲੀ ਖ਼ਬਰ ਦਿੱਲੀ ਕਮੇਟੀ ਨੇ ਹੜ੍ਹ ਪ੍ਰਭਾਵਿਤਾਂ ਵਾਸਤੇ ਲਗਾਇਆ ਵਿਸ਼ੇਸ਼ ਸਹਾਇਤਾ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।