26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

ਲੋਕਾਂ ਦੇ ਘਰਾਂ ਦੇ ਨੇੜੇ ਮੁਢਲੀਆਂ ਸਿਹਤ ਸਹੂਲਤਾਂ ਪ੍ਰਦਾਨ ਕਰਨ 'ਚ ਜੁਟੀ ਦਿੱਲੀ ਸਰਕਾਰ

ਅਜੀਤ ਡੈਸਕ 01-09-2025
ਨਵੀਂ ਦਿੱਲੀ, 31 ਅਗਸਤ (ਜਗਤਾਰ ਸਿੰਘ)-ਸਿਹਤ ਖੇਤਰ 'ਚ ਲੋਕਾਂ ਦੀਆਂ ਦਿੱਕਤਾਂ ਦੂਰ ਕਰਨ ਤੇ ਸਿਹਤ ਦੇ ਪੱਧਰ ਨੂੰ ਸੁਧਾਰਨ ਲਈ ਦਿੱਲੀ ਦੀ ਰੇਖਾ ਗੁਪਤਾ ਸਰਕਾਰ ਵਲੋਂ ਵੱਡੇ ਕਦਮ ਚੁੱਕਣ ਦਾ ਦਾਅਵਾ ਕੀਤਾ ਗਿਆ ਹੈ ¢ ਮੁੱਖ ਮੰਤਰੀ ਰੇਖਾ ਗੁਪਤਾ ਨੇ ਕਿਹਾ ਕਿ ਹੁਣ ਰਾਜਧਾਨੀ 'ਚ ਹਰ ਮਹੀਨੇ ਲਗਭਗ 100 ਆਯੁਸ਼ਮਾਨ ਅਰੋਗਿਆ ਮੰਦਰ ਖੋਲ੍ਹੇ ਜਾਣਗੇ ¢ ਉਨ੍ਹਾਂ ਦੱਸਿਆ ਕਿ ਇਸ ਦਾ ਉਦੇਸ਼ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਮੁੱਢਲੀਆਂ ਸਿਹਤ ਸਹੂਲਤਾਂ ਪ੍ਰਦਾਨ ਕਰਨਾ ਤੇ ਸਰਕਾਰੀ ਹਸਪਤਾਲਾਂ 'ਤੇ ਦਬਾਅ ਘਟਾਉਣਾ ਹੈ ¢ ਮੁੱਖ ਮੰਤਰੀ ਨੇ ਇਹ ਫ਼ੈਸਲਾ ਸਿਹਤ ਵਿਭਾਗ ਤੇ ਹੋਰ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨਾਲ ਇੱਕ ਉੱਚ ਪੱਧਰੀ ਮੀਟਿੰਗ ਵਿਚ ਲਿਆ ¢ ਰੇਖਾ ਗੁਪਤਾ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਹ ਅਰੋਗਿਆ ਮੰਦਰ ਸਿਰਫ਼ 100 ਗਜ਼ ਦੇ ਪਲਾਟਾਂ ਤੱਕ ਸੀਮਤ ਨਹੀਂ ਹੋਣੇ ਚਾਹੀਦੇ, ਸਗੋਂ ਵੱਡੇ ਸਰਕਾਰੀ ਪਲਾਟਾਂ 'ਤੇ ਵੀ ਬਣਾਏ ਜਾਣੇ ਚਾਹੀਦੇ ਹਨ¢ ਇਸ ਨਾਲ ਇਨ੍ਹਾਂ ਕੇਂਦਰਾਂ ਨੂੰ ਐਮਰਜੈਂਸੀ ਸਥਿਤੀਆਂ ਵਿਚ ਵਰਤਿਆ ਜਾ ਸਕੇਗਾ ਤੇ ਪਾਰਕਿੰਗ ਅਤੇ ਵੱਡੇ ਹਾਲ ਵਰਗੀਆਂ ਸਹੂਲਤਾਂ ਉਪਲਬਧ ਹੋਣਗੀਆਂ ¢ ਮੁੱਖ ਮੰਤਰੀ ਨੇ ਕਿਹਾ ਕਿ ਪੁਰਾਣੇ ਪ੍ਰਾਇਮਰੀ ਸਿਹਤ ਕੇਂਦਰਾਂ ਨੂੰ ਆਯੁਸ਼ਮਾਨ ਅਰੋਗਿਆ ਮੰਦਰ ਵਿਚ ਬਦਲਿਆ ਜਾ ਰਿਹਾ ਹੈ ਤੇ ਨਵੀਂਆਂ ਇਮਾਰਤਾਂ ਵੀ ਵੱਡੇ ਪੱਧਰ 'ਤੇ ਤਿਆਰ ਕੀਤੀਆਂ ਜਾ ਰਹੀਆਂ ਹਨ ¢ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਦਿੱਲੀ ਸਰਕਾਰ ਨੂੰ ਇਸ ਯੋਜਨਾ ਲਈ ਕੇਂਦਰ ਤੋਂ 2,400 ਕਰੋੜ ਰੁਪਏ ਪ੍ਰਾਪਤ ਹੋਏ ਹਨ ¢ ਇਸ ਨਾਲ ਨਿਰਮਾਣ ਤੇ ਸੰਚਾਲਨ ਵਿਚ ਕੋਈ ਵਿੱਤੀ ਰੁਕਾਵਟ ਨਹੀਂ ਆਵੇਗੀ ¢ ਹੁਣ ਤੱਕ, ਦਿੱਲੀ ਵਿਚ 67 ਆਰੋਗਿਆ ਮੰਦਰ ਕੰਮ ਕਰ ਰਹੇ ਹਨ, ਜਦੋਂ ਕਿ ਆਉਣ ਵਾਲੇ ਮਹੀਨਿਆਂ ਵਿੱਚ ਇਨ੍ਹਾਂ ਦੀ ਗਿਣਤੀ ਤੇਜ਼ੀ ਨਾਲ ਵਧੇਗੀ ¢
ਪਿਛਲੀ ਖ਼ਬਰ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਪ੍ਰਧਾਨ ਐਡਵੋਕੇਟ ਧਾਮੀ ਨੇ 'ਰਾਠੌਰ' ਨੂੰ ਦਿੱਤਾ ਨਵਾਂ ਨਾਂਅ 'ਰਾਮ ਸਿੰਘ ਬੰਬੇ' ਅਗਲੀ ਖ਼ਬਰ ਵਿਦਿਆਰਥੀ ਚੋਣਾਂ (ਡੂਸੂ) ਲੜਨ ਸੰਬੰਧੀ ਪਟੀਸ਼ਨ ਦਾ ਦਿੱਲੀ ਹਾਈ ਕੋਰਟ ਵਲੋਂ ਨਿਪਟਾਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।