26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਖ਼ਾਲਸਾ ਕਾਲਜ ਦੇ ਰਾਹੁਲ ਤੇ ਪਰਨੀਤ ਕੌਰ ਅੱਵਲ <br/>

ਖ਼ਾਲਸਾ ਤ੍ਰੈ-ਸ਼ਤਾਬਦੀ ਕਾਲਜ ਦੇ ਵਿਦਿਆਰਥੀ ਜਿਨ੍ਹਾਂ ਨੇ ਯੂਨੀਵਰਸਿਟੀ 'ਚੋਂ ਬਾਜ਼ੀ ਮਾਰੀ |<br/> 03-09-2025

ਰਤੀਆ, 2 ਸਤੰਬਰ (ਬੇਅੰਤ ਕੌਰ ਮੰਡੇਰ)- ਚੌਧਰੀ ਦੇਵੀ ਲਾਲ ਯੂਨੀਵਰਸਿਟੀ ਸਿਰਸਾ ਵਲੋਂ ਐਲਾਨੇ ਗਏ ਚੌਥੇ ਸਮੈਸਟਰ ਦੇ ਨਤੀਜੇ 'ਚ ਖ਼ਾਲਸਾ ਤ੍ਰੈ-ਸ਼ਤਾਬਦੀ ਸਰਕਾਰੀ ਪੋਸਟ ਗ੍ਰੈਜੂਏਟ ਕਾਲਜ ਰਤੀਆ ਦੇ ਵਿਦਿਆਰਥੀਆਂ ਨੇ ਆਪਣੀ ਸਰਦਾਰੀ ਕਾਇਮ ਰੱਖੀ ਹੈ | ਕਾਲਜ ਦੀ ਬੀ.ਏ. ਦੂਜੇ ਸਾਲ ਦੀ ਵਿਦਿਆਰਥਣ ਪ੍ਰਨੀਤ ਕੌਰ ਨੇ ਪਹਿਲਾ, ਰਾਹੁਲ ਕੁਮਾਰ ਨੇ ਦੂਜਾ ਅਤੇ ਅਵਿਨਾਸ਼ ਕੁਮਾਰ ਨੇ ਤੀਜਾ ਸਥਾਨ ਹਾਸਲ ਕੀਤਾ | ਕਾਰਜਕਾਰੀ ਪਿ੍ੰਸੀਪਲ ਡਾ. ਵਰਿੰਦਰ ਕੁਮਾਰ ਨੇ ਇਸ ਸੂਚੀ 'ਚ ਸਥਾਨ ਪ੍ਰਾਪਤ ਕਰਨ ਵਾਲੇ ਸਾਰੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਇਸ ਦੇ ਨਾਲ ਹੀ ਕਾਲਜ 'ਚ ਐਮ.ਏ ਅੰਗਰੇਜ਼ੀ 'ਚ ਇਸ ਸੈਸ਼ਨ ਲਈ ਦਾਖਲਾ ਪ੍ਰਕਿਰਿਆ ਚੱਲ ਰਹੀ ਹੈ | ਇਸ ਲਈ ਜਿਹੜੇ ਵਿਦਿਆਰਥੀ ਕਿਸੇ ਕਾਰਨ ਕਰ ਕੇ ਕਾਲਜ 'ਚ ਦਾਖਲਾ ਨਹੀਂ ਲੈ ਸਕੇ, ਉਹ 12 ਸਤੰਬਰ ਤੱਕ ਕਾਲਜ 'ਚ ਹੋਣ ਵਾਲੀ ਸਰੀਰਕ ਕੌਂਸਲਿੰਗ ਵਿਚ ਹਿੱਸਾ ਲੈ ਕੇ ਦਾਖਲਾ ਲੈ ਸਕਦੇ ਹਨ |

ਪਿਛਲੀ ਖ਼ਬਰ ਦਿੱਲੀ ਵਿਚ ਲਗਾਤਾਰ ਹੋ ਰਹੀ ਬਾਰਿਸ਼ ਨੇ ਲੋਕਾਂ ਦੀਆਂ ਮੁਸ਼ਕਿਲਾਂ ਵਧਾਈਆਂ ਅਗਲੀ ਖ਼ਬਰ ਨਵੀਨ ਜਿੰਦਲ ਫਾਊਾਡੇਸ਼ਨ ਨੇ 258 ਲੋਕਾਂ ਨੂੰ ਸਿਹਤ ਸਹੂਲਤਾਂ ਪ੍ਰਦਾਨ ਕੀਤੀਆਂ: ਧਰਮਵੀਰ ਸਿੰਘ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।