26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਮੋਟਰਸਾਈਕਲ ਚੋਰੀ ਕਰਨ ਦੇ ਮਾਮਲੇ 'ਚ ਦੋ ਮੁਲਜ਼ਮ ਗਿ੍ਫ਼ਤਾਰ-ਚੋਰੀ ਦੇ 11 ਮੋਟਰਸਾਈਕਲ ਬਰਾਮਦ

ਅਜੀਤ ਡੈਸਕ 03-09-2025

ਯਮੁਨਾਨਗਰ, 2 ਸਤੰਬਰ (ਗੁਰਦਿਆਲ ਸਿੰਘ ਨਿਮਰ)-ਐਂਟੀ ਵਹੀਕਲ ਥੈਫਟ ਸੈੱਲ ਦੀ ਟੀਮ ਨੇ ਇਕ ਮੋਟਰਸਾਈਕਲ ਚੋਰ ਅਤੇ ਉਸ ਤੋਂ ਚੋਰੀ ਦਾ ਮੋਟਰਸਾਈਕਲ ਖਰੀਦਣ ਵਾਲੇ ਮੁਲਜ਼ਮ ਨੂੰ ਗਿ੍ਫ਼ਤਾਰ ਕੀਤਾ ਹੈ, ਜਿਨ੍ਹਾਂ ਦੀ ਨਿਸ਼ਾਨਦੇਹੀ 'ਤੇ 11 ਚੋਰੀ ਦੇ ਮੋਰਸਾਈਕਲ ਬਰਾਮਦ ਕੀਤੇ ਗਏ ਹਨ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐਂਟੀ ਵਹੀਕਲ ਥੈਫਟ ਸੈੱਲ ਦੀ ਟੀਮ ਦੇ ਇੰਚਾਰਜ ਰਾਜੇਸ਼ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਨੇ ਨਾਕਾਬੰਦੀ ਦੌਰਾਨ ਮੁਲਜ਼ਮ ਧੀਰਜ ਨੂੰ ਚੋਰੀ ਦੇ ਮੋਟਰਸਾਈਕਲ ਸਮੇਤ ਗਿ੍ਫ਼ਤਾਰ ਕੀਤਾ ਸੀ | ਇਸ ਤੋਂ ਬਾਅਦ ਮੁਲਜ਼ਮ ਨੂੰ ਅਦਾਲਤ 'ਚ ਪੇਸ਼ ਕਰਕੇ ਰਿਮਾਂਡ 'ਤੇ ਲਿਆ ਗਿਆ ਸੀ, ਜਿਸ ਦੌਰਾਨ ਮੁਲਜ਼ਮ ਦੀ ਪੁੱਛਗਿੱਛ ਉਪਰੰਤ ਚੋਰੀ ਦੇ ਚਾਰ ਹੋਰ ਮੋਟਸਾਈਕਲ ਬਰਾਮਦ ਕੀਤੇ ਗਏ | ਰਿਮਾਂਡ ਦੌਰਾਨ ਮੁਲਜ਼ਮ ਧੀਰਜ ਨੇ ਦੱਸਿਆ ਕਿ ਉਹ ਮੋਟਰਸਾਈਕਲ ਚੋਰੀ ਕਰਕੇ ਸੁਧਾਂਸ਼ੂ ਉਰਫ਼ ਦੀਪਾਂਸ਼ੂ ਪੁੱਤਰ ਨੀਤੂ ਸਿੰਘ ਵਾਸੀ ਪਿੰਡ ਲੁੰਡੀ ਜ਼ਿਲ੍ਹਾ ਸਹਾਰਨਪੁਰ ਨੂੰ ਵੇਚਦਾ ਸੀ | ਪੁਲਿਸ ਟੀਮ ਨੇ ਇਸ ਜਾਣਕਾਰੀ ਦੇ ਆਧਾਰ 'ਤੇ ਤੁਰੰਤ ਕਾਰਵਾਈ ਕਰਦਿਆਂ ਮੁਲਜ਼ਮ ਸੁਧਾਂਸ਼ੂ ਨੂੰ ਵੀ ਗਿ੍ਫ਼ਤਾਰ ਕਰ ਲਿਆ, ਜਿਸ ਦੀ ਨਿਸ਼ਾਨਦੇਹੀ 'ਤੇ ਚੋਰੀ ਦੇ 7 ਹੋਰ ਮੋਟਰਸਾਈਕਲ ਬਰਾਮਦ ਕੀਤੇ ਗਏ | ਉਨ੍ਹਾਂ ਦੱਸਿਆ ਕਿ ਪਿਛਲਾ ਰਿਮਾਂਡ ਖ਼ਤਮ ਹੋਣ ਉਪਰੰਤ ਮੁਲਜ਼ਮਾਂ ਨੂੰ ਮੁੜ ਤੋਂ ਅਦਾਲਤ 'ਚ ਪੇਸ਼ ਕੀਤਾ ਗਿਆ, ਜਿਥੋਂ ਉਨ੍ਹਾਂ ਨੂੰ ਨਿਆਇਕ ਹਿਰਾਸਤ ਤਹਿਤ ਜੇਲ੍ਹ ਭੇਜ ਦਿੱਤਾ ਗਿਆ |

ਪਿਛਲੀ ਖ਼ਬਰ ਗੁਰੂ ਨਾਨਕ ਖ਼ਾਲਸਾ ਕਾਲਜ ਦੇ ਨਵੇਂ ਪਿ੍ੰ. ਡਾ. ਅਰਵਿੰਦਰ ਸਿੰਘ ਭੱਲਾ ਦਾ ਸਟਾਫ਼ ਨੇ ਕੀਤਾ ਸਵਾਗਤ <br/> ਅਗਲੀ ਖ਼ਬਰ ਮੁਹੱਲਾ ਪਠਾਣਾਂ ਵਾਲਾ ਵਿਖੇ ਮਨਾਇਆ ਬਾਬਾ ਸ੍ਰੀਚੰਦ ਦਾ ਜਨਮ ਦਿਵਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।