26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਸਿੱਖ ਕੌਮ ਨੂੰ ਇਕਜੁੱਟ ਹੋਣ ਦੀ ਲੋੜ : ਜਥੇ. ਕੁਲਦੀਪ ਸਿੰਘ ਗੜਗੱਜ <br/>

ਅਜੀਤ ਡੈਸਕ 03-09-2025
ਕਰਨਾਲ, 2 ਸਤੰਬਰ (ਗੁਰਮੀਤ ਸਿੰਘ ਸੱਗੂ)-ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਦੇ ਜਥੇ. ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਇਸ ਸਮੇਂ ਸਿੱਖ ਕੌਮ ਨੂੰ ਇਕਜੁੱਟ ਹੋਣ ਦੀ ਲੋੜ ਹੈ , ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮਿ੍ਤਸਰ ਸਿੱਖ ਕੌਮ ਦੀ ਆਸਥਾ ਦਾ ਕੇਂਦਰ ਹੈ | ਸ੍ਰੀ ਦਰਬਾਰ ਸਾਹਿਬ ਦੇ ਚਾਰ ਦਰਵਾਜ਼ੇ ਹਨ ਜਿਨ੍ਹਾਂ ਰਾਹੀਂ ਹਰ ਧਰਮ, ਹਰ ਜਾਤ, ਹਰ ਨਸਲ ਅਤੇ ਹਰ ਦੇਸ਼ ਦਾ ਇਨਸਾਨ ਇਥੇ ਦਰਸ਼ਨ ਕਰਨ ਲਈ ਆ ਸਕਦਾ ਹੈ ਤੇ ਇਹ ਦਰਵਾਜ਼ੇ ਸਾਰਿਆਂ ਲਈ ਖੁੱਲ੍ਹੇ ਹਨ | ਉਹ ਗੁਰਦੁਆਰਾ ਨਾਨਕਸਰ ਸਾਹਿਬ ਪਿੰਡ ਅਹਿਰਵਾਂ ਜ਼ਿਲ੍ਹਾ ਫਤਿਹਾਬਾਦ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਅਤੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਦੌਰਾਨ ਸੰਗਤਾਂ ਨੂੰ ਸੰਬੋਧਨ ਕਰ ਰਹੇ ਸਨ | ਪੰਜਾਬ ਅਤੇ ਹਰਿਆਣਾ ਵਿਚ ਆਏ ਹੜ੍ਹਾਂ ਬਾਰੇ ਉਨ੍ਹਾਂ ਕਿਹਾ ਕਿ ਹੜ੍ਹ ਪ੍ਰਭਾਵਤ ਖੇਤਰਾਂ ਦੀ ਨਾ ਕੇਂਦਰ ਸਰਕਾਰ ਅਤੇ ਨਾ ਹੀ ਰਾਜ ਸਰਕਾਰਾਂ ਨੇ ਸਾਰ ਲਈ ਹੈ, ਜਦਕਿ ਸਿੱਖ ਕੌਮ ਦੀ ਮਹਾਨ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਹੜ੍ਹ ਪ੍ਰਭਾਵਿਤ ਖੇਤਰਾਂ 'ਚ ਮੁੱਢਲੀ ਸਹਾਇਤਾ ਨਿਰੰਤਰ ਜਾਰੀ ਹੈ | ਪੰਜਾਬ ਅਤੇ ਹਰਿਆਣਾ ਦੇ ਨੌਜਵਾਨਾਂ ਆਪਣੇ ਤੌਰ 'ਤੇ ਰਾਸ਼ਨ ਜਾਂ ਮਾਇਆ ਇਕੱਠੀ ਕਰਕੇ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਲੋਕਾਂ ਦੀ ਸੇਵਾ ਵਿਚ ਲੱਗੇ ਹੋਏ ਹਨ, ਪਰ ਸਮੇਂ ਦੀਆਂ ਸਰਕਾਰਾਂ ਸੁੱਤੀਆਂ ਪਈਆਂ ਹਨ | ਇਸ ਮੌਕੇ ਸੁਖਵਿੰਦਰ ਸਿੰਘ ਇੰਚਾਰਜ ਸਿੱਖ ਮਿਸ਼ਨ ਹਰਿਆਣਾ ਨੇ ਦੱਸਿਆ ਕਿ ਇਹ ਗੁਰਮਤਿ ਸਮਾਗਮ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿੱਖ ਮਿਸ਼ਨ ਹਰਿਆਣਾ ਦੇ ਸਹਿਯੋਗ ਨਾਲ ਬੀਬੀ ਅਮਰਜੀਤ ਕੌਰ ਬਾੜਾ ਦੀ ਅਗਵਾਈ 'ਚ ਕਰਵਾਇਆ ਗਿਆ | ਸਮਾਗਮ ਦੌਰਾਨ ਭਾਈ ਮਨਿੰਦਰਜੀਤ ਸਿੰਘ ਈਨਾਖੇੜਾ ਤੇ ਭਾਈ ਗੁਰਪਾਲ ਸਿੰਘ ਸਿਰਸਾ ਪ੍ਰਚਾਰਕ ਧਰਮ ਪ੍ਰਚਾਰ ਕਮੇਟੀ ਵਲੋਂ ਕਥਾ ਰਾਹੀਂ, ਜਦਕਿ ਭਾਈ ਸਰੂਪ ਸਿੰਘ ਔਲਖ ਦੇ ਢਾਡੀ ਜਥੇ ਵਲੋਂ ਢਾਡੀ ਵਾਰਾਂ ਰਾਹੀਂ ਸੰਗਤਾਂ ਨੂੰ ਗੁਰੂ ਇਤਿਹਾਸ ਸੁਣਾ ਕੇ ਨਿਹਾਲ ਕੀਤਾ ਗਿਆ | ਇਸ ਮੌਕੇ ਜੋਗਿੰਦਰ ਸਿੰਘ ਅਹਿਰਵਾਂ ਸਾਬਕਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਹਰਿਆਣਾ ਦੇ ਪੁੱਤਰ ਹਰਪਾਲ ਸਿੰਘ ਅਹਿਰਵਾਂ, ਕਾਕਾ ਸਿੰਘ ਲਧੂਵਾਸ, ਕਰਮਜੀਤ ਸਿੰਘ ਖਾਲਸਾ, ਇਕਬਾਲ ਸਿੰਘ ਖੋਖਰ, ਗੁਰਮੇਲ ਸਿੰਘ (ਸਾਰੇ ਮੈਂਬਰ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ), ਸੁਖਸਾਗਰ ਸਿੰਘ ਹਿਸਾਰ ਸਾਬਕਾ ਮੈਂਬਰ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ, ਭਾਈ ਨਿਰਮਲ ਸਿੰਘ ਗ੍ਰੰਥੀ ਗੁਰਦੁਆਰਾ ਨਾਨਕਸਰ ਕੁਲਾਂ ਅਤੇ ਪਿੰਡ ਦੀ ਨਗਰ ਪੰਚਾਇਤ ਸਮੇਤ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਹਾਜ਼ਰ ਸਨ |

ਪਿਛਲੀ ਖ਼ਬਰ ਦਿੱਲੀ ਦੇ ਸਰਾਏ ਰੋਹਿਲਾ ਵਿਚ ਗ਼ੈਰ-ਕਾਨੂੰਨੀ ਹਥਿਆਰ ਫੈਕਟਰੀ ਦਾ ਪਰਦਾਫ਼ਾਸ਼ ਅਗਲੀ ਖ਼ਬਰ ਡੀ. ਏ. ਵੀ. ਗਰਲਜ਼ ਕਾਲਜ ਵਿਖੇ ਉੱਦਮਤਾ ਪੰਦ੍ਹਰਵਾੜਾ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।