26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਫੈੱਡਰੇਸ਼ਨ ਨੇ ਪੰਜਾਬ ਵਿਚ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਵੱਧ-ਚੜ੍ਹ ਕੇ ਕਰਨ ਲਈ ਵਪਾਰੀਆਂ ਨੂੰ ਕੀਤੀ ਅਪੀਲ

ਅਜੀਤ ਡੈਸਕ 03-09-2025
ਨਵੀਂ ਦਿੱਲੀ, 2 ਸਤੰਬਰ (ਮਿਸਰਦੀਪ)-ਫੈਡਰੇਸ਼ਨ ਆਫ਼ ਸਦਰ ਬਾਜ਼ਾਰ ਟਰੇਡਜ਼ ਐਸੋਸੀਏਸ਼ਨ ਦੇ ਚੇਅਰਮੈਨ ਪਰਮਜੀਤ ਸਿੰਘ ਪੰਮਾ ਅਤੇ ਪ੍ਰਧਾਨ ਰਾਕੇਸ਼ ਯਾਦਵ ਨੇ ਕਿਹਾ ਕਿ ਫੈਡਰੇਸ਼ਨ ਪੰਜਾਬ ਦੇ ਹੜ੍ਹ ਪ੍ਰਭਾਵਿਤ ਲੋਕਾਂ ਲਈ ਵਪਾਰੀਆਂ ਦੀ ਮਦਦ ਨਾਲ ਉੱਥੇ ਸਾਰਾ ਜ਼ਰੂਰੀ ਸਾਮਾਨ ਭੇਜੇਗਾ | ਉਨ੍ਹਾਂ ਵਪਾਰੀਆਂ ਨੰੂ ਅਪੀਲ ਕੀਤੀ ਹੈ ਕਿ ਉਹ ਪੰਜਾਬ ਦੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਵੱਧ-ਚੜ੍ਹ ਕੇ ਮਦਦ ਕਰਨ | ਇਸ ਮੁਸ਼ਕਲ ਸਮੇਂ ਵਿਚ ਵਪਾਰੀਆਂ ਨੰੂ ਇਕਜੁੱਟ ਹੋ ਕੇ ਪੀੜਤਾਂ ਦੀ ਮਦਦ ਕਰਨੀ ਚਾਹੀਦੀ ਹੈ | ਉਨ੍ਹਾਂ ਕਿਹਾ ਕਿ ਵਪਾਰੀਆਂ ਨੂੰ ਆਪਣੀ ਸਮਰੱਥਾ ਅਨੁਸਾਰ ਮਦਦ ਕਰਨੀ ਚਾਹੀਦੀ ਹੈ, ਚਾਹੇ ਉਹ ਆਰਥਿਕ ਹੋਵੇ ਜਾਂ ਸਮੱਗਰੀ ਦੀ ਹੋਵੇ | ਪਰਮਜੀਤ ਸਿੰਘ ਪੰਮਾ ਅਤੇ ਰਾਕੇਸ਼ ਯਾਦਵ ਨੇ ਕਿਹਾ ਕਿ ਜਦੋਂ ਵੀ ਦੇਸ਼ ਵਿਚ ਕੋਈ ਆਫ਼ਤ ਆਈ ਹੈ ਤਾਂ ਵਪਾਰੀ ਬੜੇ ਉਤਸ਼ਾਹ ਨਾਲ ਅੱਗੇ ਆਏ ਹਨ, ਚਾਹੇ ਉਹ ਗੁਜਰਾਤ ਵਿਚ ਭੁਚਾਲ ਦੀ ਗੱਲ ਹੋਵੇ ਜਾਂ ਕਾਰਗਿਲ ਯੁੱਧ ਵਿਚ ਸੈਨਿਕਾਂ ਦੀ ਮਦਦ ਕਰਨ ਦੀ ਗੱਲ ਹੋਵੇ | ਵਪਾਰੀ ਕਦੇ ਵੀ ਮਦਦ ਕਰਨ ਤੋਂ ਪਿੱਛੇ ਨਹੀਂ ਹਟਦੇ | ਇਸ ਮੁਸ਼ਕਿਲ ਸਮੇਂ ਵੀ ਵਪਾਰੀਆਂ ਨੂੰ ਵੱਧ-ਚੜ੍ਹ ਕੇ ਅੱਗੇ ਆਉਣਾ ਚਾਹੀਦਾ ਹੈ | ਪਰਮਜੀਤ ਸਿੰਘ ਪੰਮਾ ਅਤੇ ਰਾਕੇਸ਼ ਯਾਦਵ ਨੇ ਕਿਹਾ ਕਿ ਪੰਜਾਬ ਦੇ ਕਈ ਪਿੰਡਾਂ ਦੀ ਹਾਲਤ ਇੰਨੀ ਮਾੜੀ ਹੈ ਕਿ ਇਸ ਨੂੰ ਬਿਆਨ ਨਹੀਂ ਕੀਤਾ ਜਾ ਸਕਦਾ | ਪਿੰਡਾਂ ਦੇ ਪਿੰਡ ਪਾਣੀ ਵਿਚ ਡੁੱਬ ਗਏ ਹਨ | ਉਥੋਂ ਦੇ ਪਸ਼ੂ ਪਾਣੀ ਵਿਚ ਵਹਿ ਗਏ ਹਨ | ਇੱਥੋਂ ਤਕ ਕਿ ਉਥੇ ਖਾਣੇ ਦੇ ਸਾਮਾਨ ਦੇ ਨਾਲ-ਨਾਲ ਪਸ਼ੂਆਂ ਦੇ ਲਈ ਚਾਰਾ ਵੀ ਨਹੀਂ ਹੈ | ਰੋਜ਼ਾਨਾ ਵਰਤੋਂ 'ਚ ਆਉਣ ਵਾਲਾ ਸਾਮਾਨ ਜਿਵੇਂ ਸਾਬਣ, ਟੁੱਥਬ੍ਰਸ਼, ਮੱਛਰਦਾਨੀ, ਤੇਲ ਅਤੇ ਔਰਤਾਂ ਦੇ ਪੈਡ ਪ੍ਰਾਪਤ ਕਰਨ ਵਿਚ ਦਿੱਕਤ ਆ ਰਹੀ ਹੈ |
ਪਿਛਲੀ ਖ਼ਬਰ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਦੇ ਪਿ੍ੰਸੀਪਲ ਸ੍ਰੀਮਤੀ ਜਸਵਿੰਦਰ ਕੌਰ ਭਾਟੀਆ ਹੋਏ ਸੇਵਾ ਮੁਕਤ ਅਗਲੀ ਖ਼ਬਰ ਦਿੱਲੀ ਦੇ ਸਰਾਏ ਰੋਹਿਲਾ ਵਿਚ ਗ਼ੈਰ-ਕਾਨੂੰਨੀ ਹਥਿਆਰ ਫੈਕਟਰੀ ਦਾ ਪਰਦਾਫ਼ਾਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।