13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਦਿੱਲੀ ਕਮੇਟੀ ਪ੍ਰਧਾਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਤਲਬ ਕੀਤਾ ਜਾਵੇ -ਪੀਤਮਪੁਰਾ <br/>

ਅਜੀਤ ਡੈਸਕ 25-09-2025
ਨਵੀਂ ਦਿੱਲੀ, 24 ਸਤੰਬਰ (ਜਗਤਾਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਨਾਲ ਜੁੜੇ ਯੂਥ ਆਗੂ ਜਸਮੀਤ ਸਿੰਘ ਪੀਤਮਪੁਰਾ ਨੇ ਸ਼੍ਰੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ ਕੀਤੀ ਹੈ ਕਿ ਪੰਥ ਵਿਰੋਧੀ ਤਾਕਤਾਂ ਦੇ ਦਬਾਅ ਹੇਠ ਕੌਮ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੇ ਦਿੱਲੀ ਕਮੇਟੀ ਪ੍ਰਧਾਨ ਹਰਮੀਤ ਸਿੰਘ ਕਾਲਕਾ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ | ਉਨ੍ਹਾਂ ਦਾਅਵਾ ਕੀਤਾ ਕਿ ਪੰਥ ਵਿਰੋਧੀ ਤਾਕਤਾਂ ਦੇ ਇਸ਼ਾਰੇ 'ਤੇ ਦਿੱਲੀ ਕਮੇਟੀ ਪ੍ਰਧਾਨ ਹਰਮੀਤ ਸਿੰਘ ਕਾਲਕਾ ਵੱਲੋਂ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਦੀਆਂ ਧਾਰਮਿਕ ਵਿਸ਼ੇ ਦੀਆਂ ਕਿਤਾਬਾਂ ਵਿਚ ਸਿਲੇਬਸ ਨੂੰ ਬਦਲਵਾ ਕੇ ਸਿੱਖਾਂ ਨੂੰ ਕੇਸਾਧਾਰੀ ਹਿੰਦੂ ਦਰਸਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਇਹ ਨਾ ਸਿਰਫ਼ ਸਿੱਖ ਇਤਿਹਾਸ ਤੇ ਮਰਿਆਦਾ ਨਾਲ ਖੁੱਲ੍ਹਾ ਧੋਖਾ ਹੈ, ਸਗੋਂ ਪੂਰੀ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ 'ਤੇ ਸਿੱਧੀ ਚੋਟ ਹੈ | ਸ. ਪੀਤਮਪੁਰਾ ਨੇ ਕਿਹਾ ਕਿ ਸਿੱਖਾਂ ਦੀ ਵੱਖਰੀ ਪਹਿਚਾਣ, ਜਿਸ ਦੀ ਸੰਵਿਧਾਨਕ ਮਾਨਤਾ ਲਈ ਧਾਰਾ 25(ਬੀ) ਬਿਲ ਲੰਮੇ ਸਮੇਂ ਤੋਂ ਪਾਰਲੀਮੈਂਟ 'ਚ ਅਟਕਾਇਆ ਗਿਆ ਹੈ, ਨੂੰ ਪਾਸ ਕਰਵਾਉਣ ਲਈ ਸਿੱਖ ਕੌਮ ਲਗਾਤਾਰ ਸੰਘਰਸ਼ ਕਰ ਰਹੀ ਹੈ | ਇੱਥੋਂ ਤੱਕ ਕਿ ਸ਼੍ਰੋਮਣੀ ਅਕਾਲੀ ਦਲ ਦੀ ਪਾਰਲੀਮੈਂਟ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਵੀ ਇਹ ਮੰਗ ਪਾਰਲੀਮੈਂਟ ਅੰਦਰ ਬੜੀ ਤਾਕਤ ਨਾਲ ਉਠਾ ਰਹੇ ਹਨ ਪਰ ਇਹ ਗੱਲ ਪੰਥ ਵਿਰੋਧੀ ਤਾਕਤਾਂ ਨੂੰ ਬਰਦਾਸ਼ਤ ਨਹੀਂ ਹੋ ਰਹੀ | ਇਸੇ ਕਰਕੇ, ਉਨ੍ਹਾਂ ਦੇ ਇਸ਼ਾਰਿਆਂ 'ਤੇ ਹਰਮੀਤ ਸਿੰਘ ਕਾਲਕਾ ਆਪਣੇ ਸਿਆਸੀ ਫ਼ਾਇਦੇ ਲਈ ਤੇ ਪੰਥ ਵਿਰੋਧੀ ਕਾਰਵਾਈ ਤੋਂ ਗੁਰੇਜ਼ ਨਹੀਂ ਕਰ ਰਹੇ ¢

ਪਿਛਲੀ ਖ਼ਬਰ ਵਿਸ਼ਵ ਰੈਟੀਨਾ ਦਿਵਸ 'ਤੇ ਰਾਸ਼ਟਰੀ ਸੰਮੇਲਨ ਕਰਵਾਇਆ <br/> ਅਗਲੀ ਖ਼ਬਰ 25-09-25

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।