13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਗਰਲਜ਼ ਸਕੂਲ ਰਤੀਆ ਦੀਆਂ ਨੁਸ਼ਿਕਾ ਤੇ ਤਨਵੀ ਨੇ ਰੈੱਡ ਰਿਬਨ ਕੁਇਜ਼ 'ਚ ਜ਼ਿਲ੍ਹੇ ਦਾ ਨਾਂਅ ਰੌਸ਼ਨ ਕੀਤਾ <br/>

ਉੱਤਰੀ ਭਾਰਤ ਵਿਚ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ ਕਰਦੇ ਪ੍ਰਬੰਧਕ | ਤਸਵੀਰ : ਬੇਅੰਤ ਕੌਰ ਮੰਡੇਰ <br/> 25-09-2025
ਰਤੀਆ, 24 ਸਤੰਬਰ (ਬੇਅੰਤ ਕੌਰ ਮੰਡੇਰ)- ਸਰਕਾਰੀ ਗਰਲਜ਼ ਸੀਨੀਅਰ ਸੈਕੰਡਰੀ ਸਕੂਲ, ਰਤੀਆ ਦੀਆਂ 11ਵੀਂ ਜਮਾਤ ਦੀਆਂ ਵਿਦਿਆਰਥਣਾਂ ਨੁਸ਼ਿਕਾ ਅੇ ਤਨਵੀ ਨੇ ਇੱਕ ਵਾਰ ਫਿਰ ਜ਼ਿਲ੍ਹੇ ਅਤੇ ਸੂਬੇ ਦਾ ਨਾਮ ਰੌਸ਼ਨ ਕੀਤਾ ਹੈ | ਫ਼ਤਿਹਾਬਾਦ ਜ਼ਿਲ੍ਹੇ ਦੀਆਂ ਵਿਦਿਆਰਥਣਾਂ ਨੇ ਹਰਿਆਣਾ ਰਾਜ ਏਡਜ਼ ਕੰਟਰੋਲ ਸੋਸਾਇਟੀ ਪੰਚਕੂਲਾ ਦੀ ਸਰਪ੍ਰਸਤੀ ਹੇਠ ਖੇਤਰੀ ਰੈੱਡ ਰਿਬਨ ਕੁਇਜ਼ ਮੁਕਾਬਲੇ ਵਿਚ ਹਰਿਆਣਾ ਦੀ ਨੁਮਾਇੰਦਗੀ ਕੀਤੀ | ਸਰਕਾਰੀ ਗਰਲਜ਼ ਸੀਨੀਅਰ ਸੈਕੰਡਰੀ ਸਕੂਲ, ਰਤੀਆ ਦੀਆਂ 11ਵੀਂ ਜਮਾਤ ਦੀਆਂ ਵਿਦਿਆਰਥਣਾਂ ਨੁਸ਼ਿਕਾ ਅਤੇ ਤਨਵੀ ਨੇ ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਤੇ ਤੀਜਾ ਸਥਾਨ ਪ੍ਰਾਪਤ ਕੀਤਾ | ਸਕੂਲ ਪਹੁੰਚਣ 'ਤੇ ਸਟਾਫ਼ ਨੇ ਨੁਸ਼ਿਕਾ ਅਤੇ ਤਨਵੀ ਨੂੰ ਵਧਾਈ ਦਿੱਤੀ ਤੇ ਸਨਮਾਨਿਤ ਕੀਤਾ | ਇਨ੍ਹਾਂ ਵਿਦਿਆਰਥੀਆਂ ਨੂੰ 20,000 ਰੁਪਏ ਦੀ ਇਨਾਮੀ ਰਾਸ਼ੀ ਤੇ ਟਰਾਫ਼ੀ ਨਾਲ ਸਨਮਾਨਿਤ ਕੀਤਾ ਗਿਆ | ਜ਼ਿਲ੍ਹਾ ਸਿੱਖਿਆ ਅਧਿਕਾਰੀ ਸੰਗੀਤਾ ਵਿਸ਼ਨੋਈ ਨੇ ਕਿਹਾ ਕਿ ਇਹ ਪ੍ਰਾਪਤੀ ਪੂਰੇ ਫ਼ਤਿਹਾਬਾਦ ਜ਼ਿਲ੍ਹੇ ਲਈ ਮਾਣ ਵਾਲੀ ਗੱਲ ਹੈ | ਉਨ੍ਹਾਂ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ | 9 ਰਾਜਾਂ ਦੇ ਵਿਦਿਆਰਥੀਆਂ ਨੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ | ਬੁਲਾਰੇ ਸ਼ੀਤਲ ਮਿਸ਼ਰਾ ਨੇ ਦੱਸਿਆ ਕਿ ਪੰਚਕੂਲਾ ਵਿਚ ਹੋਏ ਇਸ ਮੁਕਾਬਲੇ ਵਿਚ ਹਰਿਆਣਾ, ਦਿੱਲੀ, ਪੰਜਾਬ, ਚੰਡੀਗੜ੍ਹ, ਹਿਮਾਚਲ ਪ੍ਰਦੇਸ਼, ਜੰਮੂ-ਕਸ਼ਮੀਰ, ਰਾਜਸਥਾਨ, ਉੱਤਰਾਖੰਡ ਤੇ ਮੱਧ ਪ੍ਰਦੇਸ਼ ਸਮੇਤ ਨੌਂ ਰਾਜਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ | ਫ਼ਤਿਹਾਬਾਦ ਦੇ ਵਿਦਿਆਰਥੀਆਂ ਨੇ ਇਸ ਪਲੇਟਫ਼ਾਰਮ 'ਤੇ ਹਰਿਆਣਾ ਦੀ ਨੁਮਾਇੰਦਗੀ ਕੀਤੀ ਤੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ | 20 ਅਗਸਤ ਨੂੰ ਫ਼ਤਿਹਾਬਾਦ ਦੇ ਸੈਕੰਡਰੀ ਸਕੂਲ ਵਿਖੇ ਇੱਕ ਜ਼ਿਲ੍ਹਾ ਪੱਧਰੀ ਮੁਕਾਬਲਾ ਕਰਵਾਇਆ ਗਿਆ ਜਿੱਥੇ ਨੁਸ਼ਿਕਾ ਅਤੇ ਤਨਵੀ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ | ਇਸ ਤੋਂ ਬਾਅਦ ਉਨ੍ਹਾਂ ਨੇ 28 ਅਗਸਤ ਨੂੰ ਕੁਰੂਕਸ਼ੇਤਰ ਵਿਚ ਹੋਏ ਰਾਜ ਪੱਧਰੀ ਮੁਕਾਬਲੇ ਵਿਚ ਵੀ ਜਿੱਤ ਪ੍ਰਾਪਤ ਕੀਤੀ | ਪਹਿਲਾ ਸਥਾਨ ਪ੍ਰਾਪਤ ਕੀਤਾ ਤੇ ਖੇਤਰੀ ਪੱਧਰ 'ਤੇ ਅੱਗੇ ਵਧੇ | ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ, ਸਕੂਲ ਦੇ ਪਿ੍ੰਸੀਪਲ, ਗਜਾਨੰਦ ਸ਼ਰਮਾ ਨੇ ਕਿਹਾ ਕਿ ਵਿਦਿਆਰਥੀਆਂ ਦੀ ਸਖ਼ਤ ਮਿਹਨਤ ਤੇ ਜੀਵ ਵਿਗਿਆਨ ਲੈਕਚਰਾਰਾਂ ਸੁਨੀਲ ਕੁਮਾਰ ਤੇ ਸ਼ੀਤਲ ਮਿਸ਼ਰਾ ਦਾ ਮਾਰਗ ਦਰਸ਼ਨ ਬਹੁਤ ਮਹੱਤਵਪੂਰਨ ਸੀ | ਉਨ੍ਹਾਂ ਨੇ ਨਾ ਸਿਰਫ਼ ਵਿਦਿਆਰਥੀਆਂ ਨੂੰ ਮੁਕਾਬਲੇ ਲਈ ਤਿਆਰ ਕੀਤਾ ਸਗੋਂ ਉਨ੍ਹਾਂ ਵਿਚ ਵਿਸ਼ਵਾਸ ਵੀ ਪੈਦਾ ਕੀਤਾ | ਬੁਲਾਰਿਆਂ ਡਾ. ਨਾਇਬ ਸਿੰਘ ਮੰਡੇਰ ਤੇ ਵੀਰ ਸਿੰਘ ਨੇ ਕਿਹਾ ਕਿ ਇਹ ਸਫਲਤਾ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਨਿਰੰਤਰ ਮਿਹਨਤ ਦਾ ਨਤੀਜਾ ਹੈ | ਇਸ ਨਾਲ ਬੱਚਿਆਂ ਵਿਚ ਵਿਗਿਆਨ ਦੀ ਪੜ੍ਹਾਈ ਦੇ ਨਾਲ-ਨਾਲ ਹੋਰ ਗਤੀਵਿਧੀਆਂ ਵਿਚ ਹਿੱਸਾ ਲੈਣ ਦੀ ਦਿਲਚਸਪੀ ਵਧੇਗੀ | ਸਮਾਰੋਹ ਵਿਚ ਲੈਕਚਰਾਰ ਪੰਕਜ ਕੁਮਾਰ, ਰਾਮ ਗੋਪਾਲ, ਬਲਜਿੰਦਰ ਸਿੰਘ, ਸੁਨੀਤਾ ਰਾਣੀ, ਵਿਕਾਸ ਕੱਕੜ, ਪ੍ਰਮੋਦ ਕੁਮਾਰ, ਉਰਮਿਲਾ, ਰਾਜੇਸ਼ ਕੁਮਾਰ, ਸੀਮਾ ਰਾਣੀ, ਰਿਚਾ, ਕਿ੍ਤੀ ਰਾਣੀ, ਭੂਪ ਸਿੰਘ, ਹਰਦੀਪ ਸਿੰਘ, ਕਿਰਨ, ਕੁਲਦੀਪ ਸਿੰਘ, ਸੁਨੀਲ ਕੁਮਾਰ ਡੀ. ਪੀ., ਸੰਗੀਤਾ ਊਸ਼ਾ ਰਾਣੀ, ਬੇਬੀ, ਸੰਤੋਸ਼, ਬੀਰਵੰਤੀ, ਪਰਮਜੀਤ ਕੌਰ, ਮੰਜੂ ਰਾਣੀ ਅਤੇ ਸਟਾਫ਼ ਸ਼ਾਮਲ ਸਨ |

ਪਿਛਲੀ ਖ਼ਬਰ ਮੈਡੀਕਲ ਸਟੋਰ ਤੋਂ 96,150 ਨਸ਼ੀਲੇ ਕੈਪਸੂਲ ਤੇ 1,200 ਗੋਲੀਆਂ ਬਰਾਮਦ <br/> ਅਗਲੀ ਖ਼ਬਰ ਕੁਰੂਕਸ਼ੇਤਰ-ਕੈਥਲ ਖੇਤਰ ਨੂੰ ਸੰਸਦ ਮੈਂਬਰ ਨਵੀਨ ਜਿੰਦਲ ਦੇ ਯਤਨਾਂ ਸਦਕਾ ਰੇਲਗੱਡੀ ਦਾ ਤੋਹਫ਼ਾ ਮਿਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।