10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਸਰਬ ਸਾਂਝਾ ਸੱਭਿਆਚਾਰਕ ਮੰਚ ਨੇ ਬੰਦੀ ਛੋੜ ਦਿਵਸ ਮਨਾਇਆ <br/>

ਪ੍ਰੋਗਰਾਮ ਦੌਰਾਨ ਪ੍ਰਮੁੱਖ ਸ਼ਖ਼ਸੀਅਤਾਂ ਦਾ ਸਨਮਾਨ ਕਰਦੇ ਹੋਏ ਪਤਵੰਤੇ | <br/> 23-10-2025
ਨਵੀਂ ਦਿੱਲੀ, 22 ਅਕਤੂਬਰ (ਮਿਸਰਦੀਪ ਭਾਟੀਆ)-ਸਰਬ ਸਾਂਝਾ ਸੱਭਿਆਚਾਰ ਮੰਚ, ਨਵੀਂ ਦਿੱਲੀ ਵਲੋਂ ਸੰਗਤ ਭਵਨ ਵਿਖੇ ਬੰਦੀ ਛੋੜ ਦਿਵਸ ਤੇ ਦੀਵਾਲੀ ਉਤਸਵ ਮਨਾਇਆ ਗਿਆ | ਇਸ ਮੌਕੇ 'ਤੇ ਮੰਚ ਦਾ ਸੰਚਾਲਨ ਕਰਦੇ ਹੋਏ ਇਸ ਸੰਸਥਾ ਦੇ ਪ੍ਰਬੰਧਕ ਹਰਭਜਨ ਸਿੰਘ ਦਿਉਲ ਨੇ ਦੋਵੇਂ ਦਿਵਸਾਂ ਪ੍ਰਤੀ ਸਭ ਨੂੰ ਵਧਾਈ ਦਿੱਤੀ ਅਤੇ ਅਜਿਹੇ ਦਿਵਸ ਮਨਾਉਣ ਦੀ ਅਪੀਲ ਕੀਤੀ | ਮੁੱਖ ਮਹਿਮਾਨ ਰਾਜਾ ਇਕਬਾਲ ਸਿੰਘ ਨੇ ਬੰਦੀ ਛੋੜ ਦਿਵਸ 'ਤੇ ਚਾਨਣਾ ਪਾਇਆ | ਇਕਬਾਲ ਸਿੰਘ ਲਾਲਪੁਰਾ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ | ਜਥੇਦਾਰ ਅਵਤਾਰ ਸਿੰਘ ਨੇ ਬੰਦੀ ਛੋੜ ਦਿਵਸ ਬਾਰੇ ਦੱਸਿਆ | ਓਮ ਸਪਰਾ ਨੇ ਕਿਹਾ ਕਿ ਦੀਵੇ ਲਗਾਉਣ ਨਾਲ ਵਾਤਾਵਰਨ ਨੂੰ ਪਵਿੱਤਰ ਬਣਾਉਣਾ ਹੈ | ਗਜਿੰਦਰ ਕੁਮਾਰ ਨੇ ਵੀ ਇਸ ਮੌਕੇ 'ਤੇ ਆਪਣੇ ਵਿਚਾਰ ਪੇਸ਼ ਕੀਤੇ | ਇਸ ਮੌਕੇ 'ਤੇ ਆਏ ਹੋਏ ਮਹਿਮਾਨਾਂ ਨੂੰ ਸਨਮਾਨਿਤ ਕੀਤਾ ਗਿਆ | ਅਵਿਨਾਸ਼ ਜਾਇਸਵਾਲ ਨੇ ਅਖੀਰ ਵਿਚ ਕਿਹਾ ਕਿ ਹਰਭਜਨ ਸਿੰਘ ਦਿਓਲ ਇਸੇ ਤਰ੍ਹਾਂ ਸੰਗਠਨ ਚਲਾਉਂਦੇ ਹੋਏ ਅਜਿਹੇ ਪ੍ਰੋਗਰਾਮ ਕਰਦੇ ਰਹਿਣ | ਉਨ੍ਹਾਂ ਇਹ ਵੀ ਕਿਹਾ ਕਿ ਸਾਰੇ ਮਿਲ-ਜੁਲ ਕੇ ਅਜਿਹੇ ਤਿਉਹਾਰ ਮਨਾਉਂਦੇ ਰਹਿਣ |

ਪਿਛਲੀ ਖ਼ਬਰ ਮਨਜਿੰਦਰ ਸਿੰਘ ਸਿਰਸਾ ਵਲੋਂ ਛੱਠ ਪੂਜਾ ਦੀ ਤਿਆਰੀਆਂ ਦਾ ਜਾਇਜ਼ਾ <br/> ਅਗਲੀ ਖ਼ਬਰ 23-10-25

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।