ਨਵੀਂ ਦਿੱਲੀ, 22 ਅਕਤੂਬਰ (ਜਗਤਾਰ ਸਿੰਘ)- ਦਿੱਲੀ ਸਰਕਾਰ ਵੱਲੋਂ ਛੱਠ ਪੂਜਾ ਦੀਆਂ ਤਿਆਰੀਆਂ ਵੱਡੀ ਪੱਧਰ 'ਤੇ ਕੀਤੀਆਂ ਜਾ ਰਹੀਆਂ ਹਨ | ਇਸ ਦੇ ਮੱਦੇਨਜ਼ਰ ਦਿੱਲੀ ਸਰਕਾਰ ਦੇ ਵਾਤਾਵਰਣ ਮੰਤਰੀ ਮਨਜਿੰਦਰ ਸਿੰਘ ਸਿਰਸਾ ਯਮੁਨਾ ਨਦੀ ਦੇ ਹਾਥੀ ਘਾਟ ਪੁੱਜੇ | ਯਮੁਨਾ ਨਦੀ 'ਤੇ ਛੱਠ ਪੂਜਾ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਤੋਂ ਬਾਅਦ ਸਿਰਸਾ ਨੇ ਯਮੁਨਾ ਵਿਚੋਂ ਗਾਰੇ ਅਤੇ ਮਿੱਟੀ ਹਟਾਉਣ ਦੀ ਸ਼ੁਰੂਆਤ ਕੀਤੀ | ਸਿਰਸਾ ਨੇ ਖ਼ੁਦ ਆਪਣੇ ਹੱਥਾਂ ਨਾਲ ਗਾਰੇ ਤੇ ਮਿੱਟੀ ਹਟਾਉਣ ਦਾ ਕੰਮ ਕੀਤਾ ¢ ਮੀਡੀਆ ਨਾਲ ਗੱਲਬਾਤ ਦੌਰਾਨ ਸ. ਸਿਰਸਾ ਨੇ ਕਿਹਾ ਕਿ ਦਿੱਲੀ ਸਰਕਾਰ ਦੇ ਸਾਰੇ ਮੰਤਰੀਆਂ ਦੀ ਡਿਊਟੀ ਲਗਾਈ ਗਈ ਹੈ ਕਿ ਉਹ ਯਮੁਨਾ ਦੇ ਘਾਟਾਂ 'ਤੇ ਜਾ ਕੇ ਸਾਫ਼ ਸਫ਼ਾਈ ਦਾ ਕੰਮ ਆਪ ਸ਼ੁਰੂ ਕਰਵਾਉਣ ਤੇ ਆਪਣੇ ਨਿਗਰਾਨੀ ਹੇਠ ਕਰਵਾਉਣ | ਉਨ੍ਹਾਂ ਕਿਹਾ ਕਿ ਦਿੱਲੀ ਸਰਕਾਰ ਲੋਕਾਂ ਦੀ ਆਸਥਾ ਦਾ ਪੂਰਾ ਧਿਆਨ ਰੱਖੇਗੀ ਅਤੇ ਸਰਕਾਰ ਵੱਲੋਂ ਸਾਰੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ ¢