20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਗੁਰਦੁਆਰਾ ਨਾਨਕਸਰ ਵਿਖੇ ਬਾਬਾ ਨੰਦ ਸਿੰਘ ਦੇ ਜਨਮ ਦਿਵਸ ਨੂੰ ਸਮਰਪਿਤ ਸਮਾਗਮ ਕਰਾਇਆ

ਅਜੀਤ ਡੈਸਕ 02-11-2025
ਨਵੀਂ ਦਿੱਲੀ, 1 ਨਵੰਬਰ (ਜਗਤਾਰ ਸਿੰਘ)- ਰਾਜਧਾਨੀ ਦਿੱਲੀ ਵਿਚ ਗੁਲਾਬੀ ਬਾਗ਼ ਸਥਿਤ ਗੁਰਦੁਆਰਾ ਨਾਨਕਸਰ ਵਿਖੇ ਬਾਬਾ ਨੰਦ ਸਿੰਘ ਦੇ ਜਨਮ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮ ਵਿਚ ਕਰਾਇਆ ਗਿਆ ਜਿਸ ਵਿਚ ਕੀਰਤਨੀ ਜਥਿਆਂ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ¢ ਇਸ ਸਮਾਗਮ ਵਿਚ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਪ੍ਰਧਾਨ ਪਰਮਜੀਤ ਸਿੰਘ ਸਰਨਾ, ਸੀਨੀਅਰ ਅਕਾਲੀ ਆਗੂ ਮਨਜੀਤ ਸਿੰਘ ਜੀ.ਕੇ., ਅਕਾਲੀ ਆਗੂ ਗੁਣਜੀਤ ਸਿੰਘ ਬਖ਼ਸ਼ੀ, ਦਿੱਲੀ ਕਮੇਟੀ ਮੈਂਬਰ ਪਰਮਜੀਤ ਸਿੰਘ ਰਾਣਾ, ਸਤਨਾਮ ਸਿੰਘ ਖੀਵਾ,ਬੀਬੀ ਹਰਪ੍ਰੀਤ ਕੌਰ, ਕਿੰਦਾ ਸਿੰਘ ਤੇ ਹੋਰਨਾ ਸ਼ਖ਼ਸੀਅਤਾਂ ਨੇ ਵੀ ਹਾਜ਼ਰੀ ਭਰੀ ¢ ਇਸ ਮੌਕੇ ਬਾਬਾ ਸੰਪਰਦਾ ਦੇ ਮੁਖੀ ਬਾਬਾ ਘਾਲਾ ਸਿੰਘ ਨੇ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ¢
ਪਿਛਲੀ ਖ਼ਬਰ ਨਾਬਾਲਗ ਲੜਕੀ ਨਾਲ ਜਬਰ ਜਨਾਹ ਦੇ ਮਾਮਲੇ 'ਚੋਂ ਬਰੀ ਅਗਲੀ ਖ਼ਬਰ ਆਈ.ਟੀ.ਪੀ.ਓ. ਨੇ ਭਾਰਤ ਮੰਡਪਮ ਵਿਖੇ 'ਨਕਸ਼ਤਰ 2026' ਅਤੇ 'ਅਰੋਗਯਮ' 2026 ਦਾ ਕੀਤਾ ਐਲਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।