05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਗੁਰਦੁਆਰਾ ਦਸਮੇਸ਼ ਦਰਬਾਰ ਵਲੋਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀ ਦਾ ਸਮਾਪਤੀ ਸਮਾਰੋਹ

ਅਜੀਤ ਡੈਸਕ 03-11-2025
ਰਤੀਆ, 2 ਅਕਤੂਬਰ (ਬੇਅੰਤ ਕੌਰ ਮੰਡੇਰ)- ਸ੍ਰੀ ਗੁਰੂ ਨਾਨਕ ਦੇਵ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਦਸਮੇਸ਼ ਦਰਬਾਰ ਰਤੀਆ ਵਲੋਂ ਪਿਛਲੇ 31 ਦਿਨਾਂ ਤੋਂ ਚੱਲ ਰਹੀ ਪ੍ਰਭਾਤ ਫੇਰੀ ਦਾ ਸਮਾਪਤੀ ਸਮਾਰੋਹ ਕਰਵਾਇਆ ਗਿਆ | ਇਸ ਮੌਕੇ ਸ਼ਬਦ ਗਾਇਨ ਕਰਦੀ ਸੰਗਤ ਬਾਜ਼ਾਰ ਵਿਚੋਂ ਲੰਘ ਕੇ ਗੁਰਦੁਆਰਾ ਸਾਹਿਬ ਪਹੁੰਚੀ | ਇਸ ਦੌਰਾਨ ਭਾਈ ਚਰਨਜੀਤ ਸਿੰਘ ਦੇ ਰਾਗੀ ਜਥੇ ਨੇ ਰੂਹਾਨੀ ਸ਼ਬਦ ਕੀਰਤਨ ਨਾਲ ਸੰਗਤ ਨੂੰ ਨਿਹਾਲ ਕੀਤਾ | ਭਾਈ ਹਰਭਜਨ ਸਿੰਘ ਨੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ | ਸਮਾਪਤੀ ਸਮਾਰੋਹ ਵਿਚ ਗੁਰਦੁਆਰਾ ਸਾਹਿਬ ਦੇ ਵਲੰਟੀਅਰਾਂ ਨੇ ਭਾਈ ਚਰਨਜੀਤ ਸਿੰਘ ਦੇ ਰਾਗੀ ਜਥੇ ਨੂੰ ਸਨਮਾਨਿਤ ਕੀਤਾ |
ਪਿਛਲੀ ਖ਼ਬਰ ਕਾਲਕਾ, ਕਾਹਲੋਂ , ਐਡਵੋਕੇਟ ਫੂਲਕਾ, ਐਡਵੋਕੇਟ ਗੁਰਬਖ਼ਸ਼ ਸਿੰਘ, ਬੀਬੀ ਜਗਦੀਸ਼ ਕੌਰ, ਜਗਸ਼ੇਰ ਸਿੰਘ ਸਮੇਤ ਪੀੜਤ ਪਰਿਵਾਰ... ਅਗਲੀ ਖ਼ਬਰ ਸੰਤ ਬਾਬਾ ਪੂਰਨ ਦਾਸ ਦੇ ਉਦਾਸੀਨ ਆਸ਼ਰਮ 'ਚ ਸ਼ਰਧਾ ਨਾਲ ਮਨਾਇਆ ਪ੍ਰਕਾਸ਼ ਪੁਰਬ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।