05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਕਾਲਕਾ, ਕਾਹਲੋਂ , ਐਡਵੋਕੇਟ ਫੂਲਕਾ, ਐਡਵੋਕੇਟ ਗੁਰਬਖ਼ਸ਼ ਸਿੰਘ, ਬੀਬੀ ਜਗਦੀਸ਼ ਕੌਰ, ਜਗਸ਼ੇਰ ਸਿੰਘ ਸਮੇਤ ਪੀੜਤ ਪਰਿਵਾਰਾਂ ਨੇ ਭਰੀ ਹਾਜ਼ਰੀ <br/> ਸਿੱਖ ਕਤਲੇਆਮ ਦੀ ਯਾਦਗਾਰ ਵਿਖੇ ਮੋਮਬੱਤੀਆਂ ਬਾਲ ਕੇ 1984 ਦੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

1984 ਦੇ ਸ਼ਹੀਦਾਂ ਦੀ ਯਾਦ ਵਿਚ ਮੋਮਬੱਤੀਆਂ ਜਲਾਉਂਦੀਆਂ ਪੀੜਤ ਪਰਿਵਾਰਾਂ ਨਾਲ ਸਬੰਧਿਤ ਬੀਬੀਆਂ ਅਤੇ ਸਮਾਗਮ ਵਿਚ ਹਾਜ਼ਰ ਸੰਗਤਾਂ | ਤਸਵੀਰਾਂ ਸ਼ਿਆਮ ਸੁੰਦਰ <br/> 03-11-2025
ਨਵੀਂ ਦਿੱਲੀ, 2 ਨਵੰਬਰ (ਜਗਤਾਰ ਸਿੰਘ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਰ ਸਾਲ ਦੀ ਤਰ੍ਹਾਂ ਇਤਿਹਾਸਕ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਬਣਾਈ ਗਈ '1984 ਸਿੱਖ ਕਤਲੇਆਮ' ਦੀ ਯਾਦਗਾਰ (ਸੱਚ ਦੀ ਕੰਧ) ਵਿਖੇ ਮੋਮਬੱਤੀਆਂ ਬਾਲ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ ¢ ਇਸ ਮੌਕੇ ਦਿੱਲੀ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਤੇ ਹੋਰਨਾ ਮੈਂਬਰਾਂ ਤੋਂ ਇਲਾਵਾ ਐਡਵੋਕੇਟ ਐੱਚ.ਐੱਸ.ਫੂਲਕਾ, ਐਡਵੋਕੇਟ ਗੁਰਬਖ਼ਸ਼ ਸਿੰਘ, 1984 ਕਤਲੇਆਮ ਦੇ ਚਸ਼ਮਦੀਦ ਗਵਾਹ ਬੀਬੀ ਜਗਦੀਸ਼ ਕੌਰ, ਜਗਸ਼ੇਰ ਸਿੰਘ ਸਮੇਤ 1984 ਦੇ ਪੀੜਤ ਪਰਿਵਾਰ ਤੇ ਵਿਧਵਾਵਾਂ ਨੇ ਵੀ ਹਾਜ਼ਰੀ ਭਰੀ ¢ ਸ਼ਰਧਾਂਜਲੀ ਸਮਾਗਮ ਦੌਰਾਨ ਕਾਲਕਾ ਤੇ ਕਾਹਲੋਂ ਨੇ ਕਿਹਾ ਕਿ ਜਦੋਂ ਤੱਕ 1984 ਦੇ ਸਿੱਖ ਕਤਲੇਆਮ ਦੇ ਸਾਰੇ ਪੀੜਤਾਂ ਨੂੰ ਪੂਰਾ ਇਨਸਾਫ਼ ਨਹੀਂ ਮਿਲ ਜਾਂਦਾ, ਦਿੱਲੀ ਕਮੇਟੀ ਇਹ ਸੰਘਰਸ਼ ਲਗਾਤਾਰ ਜਾਰੀ ਰੱਖੇਗੀ ¢ ਉਨ੍ਹਾਂ ਇਹ ਵੀ ਕਿਹਾ ਕਿ ਇਨਸਾਫ਼ ਦੀ ਲੜਾਈ ਵਿਚ ਲੰਮਾ ਸਮਾਂ ਇਸ ਕਰਕੇ ਲਗ ਰਿਹਾ ਹੈ ਕਿਉਂਕਿ ਦਿੱਲੀ ਕਮੇਟੀ ਦੇ ਹੀ ਸਾਬਕਾ ਪ੍ਰਧਾਨਾਂ ਦੇ ਕਾਰਜਕਾਲ ਸਮੇਂ ਵਪਾਰਕ ਹਿਤਾਂ ਦੀ ਖ਼ਾਤਰ ਕਤਲੇਆਮ ਦੇ ਦੋਸ਼ੀਆਂ ਨੂੰ ਗੁਰਧਾਮਾਂ ਵਿਚ ਸੱਦ ਕੇ ਸਨਮਾਨਿਤ ਕੀਤਾ ਜਾਂਦਾ ਰਿਹਾ ਹੈ ਅਤੇ 1984 ਨੂੰ ਭੁੱਲ ਜਾਣ ਦੀਆਂ ਗੱਲਾਂ ਵੀ ਸਟੇਜਾਂ 'ਤੋਂ ਆਖੀਆਂ ਜਾਂਦੀਆਂ ਰਹੀਆਂ ¢ ਉਨ੍ਹਾਂ ਕਿਹਾ ਕਿ ਪਿਛਲੇ 41 ਸਾਲਾਂ ਤੋਂ ਸਿੱਖ ਕੌਮ ਇਨਸਾਫ਼ ਲਈ ਜੱਦੋਜਹਿਦ ਕਰ ਰਹੀ ਹੈ ਅਤੇ ਸਾਨੂੰ ਉਮੀਦ ਹੈ ਕਿ ਇੱਕ ਦਿਨ ਸਾਰੇ ਦੋਸ਼ੀ ਸਲਾਖ਼ਾਂ ਪਿੱਛੇ ਕਰਨ 'ਚ ਜ਼ਰੂਰ ਕਾਮਯਾਬ ਹੋਵਾਂਗੇ ¢ ਇਸ ਮੌਕੇ ਕਤਲੇਆਮ ਦੀ ਸਾਰੀ ਸਚਾਈ ਸਾਹਮਣੇ ਲਿਆਉਣ ਲਈ ਇੱਕ ਟਰੂੱਥ ਕਮਿਸ਼ਨ ਬਣਾਉਣ ਦੀ ਗੱਲ ਵੀ ਆਖੀ ਗਈ ¢
ਪਿਛਲੀ ਖ਼ਬਰ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਸਿੱਖ ਸਾਹਿਤ 'ਤੇ ਚਿੱਤਰ ਪ੍ਰਦਰਸ਼ਨੀ ਸ਼ੁਰੂ ਅਗਲੀ ਖ਼ਬਰ ਗੁਰਦੁਆਰਾ ਦਸਮੇਸ਼ ਦਰਬਾਰ ਵਲੋਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀ ਦਾ ਸਮਾਪਤੀ ਸਮਾਰੋਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।