25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2025

ਦਿੱਲੀ ਤੋਂ ਅਨੰਦਪੁਰ ਸਾਹਿਬ ਲਈ ਰਵਾਨਾ ਹੋਇਆ 'ਸੀਸ ਮਾਰਗ' ਨਗਰ ਕੀਰਤਨ

ਅਜੀਤ ਡੈਸਕ 26-11-2025
ਨਵੀਂ ਦਿੱਲੀ, 25 ਨਵੰਬਰ (ਜਗਤਾਰ ਸਿੰਘ)- ਸ਼੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ 'ਸੀਸ ਮਾਰਗ' ਨਗਰ ਕੀਰਤਨ ਦਿੱਲੀ ਦੇ ਇਤਿਹਾਸਕ ਗੁਰਦੁਆਰਾ ਸੀਸਗੰਜ ਸਾਹਿਬ ਤੋਂ ਰਵਾਨਾ ਹੋਇਆ ¢ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਜਾਏ ਗਏ ਇਸ ਨਗਰ ਕੀਰਤਨ ਦੀ ਸੰਪੂਰਨਤਾ 29 ਨਵੰਬਰ 2025 ਨੂੰ ਅਨੰਦਪੁਰ ਸਾਹਿਬ (ਗੁਰਦੁਆਰਾ ਸੀਸਗੰਜ ਸਾਹਿਬ) ਵਿਖੇ ਹੋਏਗੀ ¢ ਇਸ ਨਗਰ ਕੀਰਤਨ ਵਿਚ ਸ਼੍ਰੋਮਣੀ ਕਮੇਟੀ ਦੇ ਨੁਮਾਇੰਦਿਆਂ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਨਾਲ ਸਬੰਧਿਤ ਆਗੂਆਂ ਤੇ ਧਾਰਮਿਕ ਸ਼ਖ਼ਸੀਅਤਾਂ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ ¢ ਦਿੱਲੀ ਇਕਾਈ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਦੱਸਿਆ ਕਿ ਇਹ 'ਸੀਸ ਮਾਰਗ' ਨਗਰ ਕੀਰਤਨ ਦਿੱਲੀ ਤੋਂ ਚੱਲ ਕੇ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਤਰਾਵੜੀ ਹਰਿਆਣਾ, ਗੁ. ਸੀਸਗੰਜ ਸਾਹਿਬ ਅੰਬਾਲਾ,ਸ਼੍ਰੀ ਨਾਭਾ ਸਾਹਿਬ ਜੀਰਕਪੁਰ, ਗੁਰਦੁਆਰਾ ਬਿਬਾਣਗੜ੍ਹ ਸਾਹਿਬ ਕੀਰਤਪੁਰ ਸਾਹਿਬ ਤੋਂ ਹੁੰਦਾ ਹੋਇਆ 29 ਨਵੰਬਰ ਨੂੰ ਸ਼੍ਰੀ ਅਨੰਦ ਪੂਰ ਸਾਹਿਬ ਵਿਖੇ ਸੰਪੂਰਨ ਹੋਏਗਾ ¢ ਗੁਰੂ ਤੇਗ਼ ਬਹਾਦਰ ਜੀ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਸਰਨਾ ਨੇ ਕਿਹਾ ਕਿ ਗੁਰੂ ਸਾਹਿਬ ਜੀ ਦੀ ਸ਼ਹਾਦਤ ਇਕ ਇਤਿਹਾਸਕ ਘਟਨਾ ਹੈ, ਜਿਸ ਨੇ ਕੌਮ ਵਿਚ ਨਵੀਂ ਜਾਗਿ੍ਤੀ ਪੈਦਾ ਕੀਤੀ ਅਤੇ ਲਾਸਾਨੀ ਸ਼ਹਾਦਤ ਦੀ ਮਿਸਾਲ ਸੰਸਾਰ ਭਰ 'ਚ ਕਿਧਰੇ ਨਹੀਂ ਮਿਲਦੀ ¢ ਉਨ੍ਹਾਂ ਕਿਹਾ ਕਿ ਜ਼ੁਲਮਾਂ ਦੇ ਖ਼ਿਲਾਫ਼ ਅਤੇ ਧਾਰਮਿਕ ਸੁਤੰਤਰਤਾ ਦੀ ਰਾਖੀ ਲਈ ਦਿੱਤੀ ਗਈ ਇਸ ਸ਼ਹਾਦਤ ਨੇ ਧਰਮ ਨਿਰਪੱਖਤਾ ਨੂੰ ਕਾਇਮ ਕੀਤਾ ¢ ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਜਬਰ ਜ਼ੁਲਮ ਦਾ ਵਿਰੋਧ ਕਰਕੇ ਲੁਕਾਈ ਨੂੰ ਆਪਣੇ ਹੱਕਾਂ ਦੀ ਪ੍ਰਾਪਤੀ ਲਈ ਜੂਝਣ ਦੀ ਪ੍ਰੇਰਨਾ ਦਿੱਤੀ ¢ ਇਸ ਨਗਰ ਕੀਰਤਨ ਵਿਚ ਮਨਜੀਤ ਸਿੰਘ ਜੀ.ਕੇ. ,ਕਰਤਾਰ ਸਿੰਘ ਵਿੱਕੀ ਚਾਵਲਾ, ਪਰਮਜੀਤ ਸਿੰਘ ਰਾਣਾ,ਬੀਬੀ ਮਨਦੀਪ ਕੌਰ ਬਖ਼ਸ਼ੀ, ਗੁਣਜੀਤ ਸਿੰਘ ਬਖ਼ਸ਼ੀ, ਪਰਮਜੀਤ ਸਿੰਘ ਵੀਰਜੀ, ਸਤਨਾਮ ਸਿੰਘ ਖੀਵਾ,ਰਮਨਦੀਪ ਸਿੰਘ ਸੋਨੂੰ ਤੇ ਹੋਰਨਾ ਵੀ ਹਾਜ਼ਰੀ ਭਰੀ |
ਪਿਛਲੀ ਖ਼ਬਰ 'ਅੰਤਰਦੀਪ' ਪੁਸਤਕ ਦਾ ਹੋਇਆ ਲੋਕ ਅਰਪਣ <br/> ਅਗਲੀ ਖ਼ਬਰ ਦਿੱਲੀ ਦੇ ਜਵਾਲਾ ਨਗਰ ਵਿਚ ਇਮਾਰਤ ਡਿੱਗੀ, 5 ਜ਼ਖਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।