25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2025

ਅਕਾਲੀ ਗੁਰਦੁਆਰਾ ਸਾਹਿਬ ਪਿੰਡ ਭੁੱਲਾਰਾਈ ਵਿਖੇ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਧਾਰਮਿਕ ਸਮਾਗਮ

ਅਜੀਤ ਡੈਸਕ 26-11-2025
ਖਲਵਾੜਾ, 25 ਨਵੰਬਰ (ਮਨਦੀਪ ਸਿੰਘ ਸੰਧੂ)-ਅਕਾਲੀ ਗੁਰਦੁਆਰਾ ਸਾਹਿਬ ਪਿੰਡ ਭੁੱਲਾਰਾਈ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ, ਭਾਈ ਮਤੀ ਦਾਸ, ਭਾਈ ਸਤੀ ਦਾਸ ਅਤੇ ਭਾਈ ਦਿਆਲਾ ਜੀ ਦੇ 350 ਸਾਲਾ ਸ਼ਹੀਦੀ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ | ਜਿਸ ਵਿਚ ਆਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣ ਉਪਰੰਤ ਧਾਰਮਿਕ ਦੀਵਾਨ ਸਜਾਇਆ ਗਿਆ ਜਿਸ ਵਿਚ ਬੀਬੀ ਸੰਦੀਪ ਕੌਰ ਭੁੱਲਾਰਾਈ ਦੇ ਢਾਡੀ ਜਥੇ ਨੇ ਸੰਗਤਾਂ ਨੂੰ ਗੁਰੂ ਇਤਿਹਾਸ ਸਰਵਣ ਕਰਾਇਆ | ਇਸ ਮੌਕੇ ਮਾਸਟਰ ਹਰਭਜਨ ਸਿੰਘ ਭੁੱਲਾਰਾਈ ਤੇ ਭਾਈ ਭੁਪਿੰਦਰ ਸਿੰਘ ਨੇ ਸੰਗਤਾਂ ਦਾ ਧੰਨਵਾਦ ਕੀਤਾ | ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ |


ਪਿਛਲੀ ਖ਼ਬਰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਲਗਾਏ ਕੈਂਪ ਵਿਚ 50 ਯੂਨਿਟ ਖ਼ੂਨ ਦਾਨ ਅਗਲੀ ਖ਼ਬਰ ਆਈ.ਆਈ.ਟੀ.ਐਫ. 2025 ਵਿਚ ਵੇਰਕਾ ਦਾ ਸਟਾਲ ਬਣਿਆ ਖਿੱਚ ਦਾ ਕੇਂਦਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।