26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਹੈਰੋਇਨ ਸਮੇਤ ਦੋ ਕਾਬੂ, ਕਾਰ ਵੀ ਜ਼ਬਤ

ਅਜੀਤ ਡੈਸਕ 04-12-2025
ਕਾਲਾਂਵਾਲੀ/ਸਿਰਸਾ, 3 ਦਸੰਬਰ (ਭੁਪਿੰਦਰ ਪੰਨੀਵਾਲੀਆ)- ਖੇਤਰ ਦੇ ਪਿੰਡ ਜਗਮਾਲਵਾਲੀ ਤੋਂ ਥਾਣਾ ਕਾਲਾਂਵਾਲੀ ਨੇ ਇੱਕ ਮਾਰੂਤੀ ਕਾਰ ਵਿੱਚ ਸਵਾਰ ਦੋ ਨਸ਼ਾ ਤਸਕਰਾਂ ਨੂੰ 6.460 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ, ਦੀ ਪਛਾਣ ਜਗਮੀਤ ਸਿੰਘ ਵਾਸੀ ਮਾਖਾ, ਸਿਰਸਾ ਜ਼ਿਲ੍ਹਾ ਅਤੇ ਸਤਨਾਮ ਸਿੰਘ ਵਾਸੀ ਪਿਪਲੀ, ਸਿਰਸਾ ਜ਼ਿਲ੍ਹਾ ਵਜੋਂ ਹੋਈ ਹੈ |ਇਹ ਜਾਣਕਾਰੀ ਦਿੰਦੇ ਹੋਏ ਥਾਣਾ ਕਾਲਾਂਵਾਲੀ ਦੇ ਇੰਚਾਰਜ ਸੁਨੀਲ ਕੁਮਾਰ ਨੇ ਦੱਸਿਆ ਕਿ ਭਰੋਸੇਯੋਗ ਸੂਤਰਾਂ ਤੋਂ ਮਿਲੀ ਸੂਚਨਾ ਦੇ ਆਧਾਰ 'ਤੇ ਸਬ-ਇੰਸਪੈਕਟਰ ਰਾਮਸਵਰੂਪ ਆਪਣੀ ਪੁਲਿਸ ਟੀਮ ਦੇ ਨਾਲ ਜਗਮਾਲਵਾਲੀ-ਕਾਲਾਂਵਾਲੀ ਸੜਕ 'ਤੇ ਗਸ਼ਤ ਕਰ ਰਹੇ ਸਨ | ਇਸ ਦੌਰਾਨ ਜਗਮਾਲਵਾਲੀ ਵਾਲੇ ਪਾਸੇ ਤੋਂ ਇੱਕ ਚਿੱਟੀ ਕਾਰ ਆਉਂਦੀ ਦਿਖਾਈ ਦਿੱਤੀ | ਪੁਲੀਸ ਟੀਮ ਨੂੰ ਦੇਖ ਕੇ ਡਰਾਈਵਰ ਨੇ ਕਾਰ ਨੂੰ ਵਾਪਸ ਲੈ ਜਾਣ ਦੀ ਕੋਸ਼ਿਸ਼ ਕੀਤੀ, ਪਰ ਕਾਰ ਘਬਰਾਹਟ ਕਾਰਨ ਬੰਦ ਗਈ | ਅਪਰਾਧ ਦਾ ਸ਼ੱਕ ਹੋਣ 'ਤੇ ਸਬ-ਇੰਸਪੈਕਟਰ ਰਾਮਸਵਰੂਪ ਨੇ ਆਪਣੇ ਸਾਥੀ ਅਧਿਕਾਰੀਆਂ ਦੀ ਮਦਦ ਨਾਲ ਡਰਾਈਵਰ ਅਤੇ ਕਾਰ ਵਿੱਚ ਸਵਾਰ ਇੱਕ ਹੋਰ ਵਿਅਕਤੀ ਨੂੰ ਕਾਬੂ ਕਰ ਲਿਆ | ਜਦੋਂ ਉਨ੍ਹਾਂ ਦੇ ਨਾਮ ਅਤੇ ਪਤੇ ਪੁੱਛੇ ਗਏ ਤਾਂ ਡਰਾਈਵਰ ਨੇ ਆਪਣਾ ਨਾਮ ਜਗਮੀਤ ਸਿੰਘ, ਵਾਸੀ ਮਾਖਾ ਦੱਸਿਆ, ਅਤੇ ਉਸਦੇ ਨਾਲ ਬੈਠੇ ਵਿਅਕਤੀ ਨੇ ਆਪਣਾ ਨਾਮ ਸਤਨਾਮ ਸਿੰਘ ਵਾਸੀ ਪਿੱਪਲੀ ਦੱਸਿਆ | ਨਸ਼ੀਲੇ ਪਦਾਰਥਾਂ ਦਾ ਸ਼ੱਕ ਹੋਣ 'ਤੇ ਸਬ-ਇੰਸਪੈਕਟਰ ਰਾਮਸਵਰੂਪ ਨੇ ਕਾਰ ਅਤੇ ਦੋਵਾਂ ਵਿਅਕਤੀਆਂ ਦੀ ਤਲਾਸ਼ੀ ਲਈ, ਜਿਨ੍ਹਾਂ ਤੋਂ 6.460 ਗ੍ਰਾਮ ਹੈਰੋਇਨ ਬਰਾਮਦ ਹੋਈ | ਪੁਲਿਸ ਨੇ ਕਾਰ ਅਤੇ ਹੈਰੋਇਨ ਜ਼ਬਤ ਕਰ ਲਈ ਅਤੇ ਮੁਲਜ਼ਮ ਵਿਰੁੱਧ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟਰੋਪਿਕ ਸਬਸਟੈਂਸ ਐਕਟ ਦੇ ਤਹਿਤ ਕੇਸ ਦਰਜ ਕਰਕੇ ਅਗਲੀ ਕਰਵਾਈ ਸ਼ੁਰੂ ਕਰ ਦਿੱਤੀ |
ਪਿਛਲੀ ਖ਼ਬਰ ਹਰਿਆਣਾ ਐਨ.ਸੀ.ਬੀ. ਵਲੋਂ ਭੁੱਕੀ ਅਤੇ ਡਰੱਗ ਮਨੀ ਸਮੇਤ ਤਸਕਰ ਗਿ੍ਫ਼ਤਾਰ ਅਗਲੀ ਖ਼ਬਰ ਸਰਕਾਰ ਅਤੇ ਸਥਾਨਕ ਮੀਡੀਆ ਦਰਮਿਆਨ ਤਾਲਮੇਲ ਸਥਾਪਿਤ ਕਰਨ ਲਈ ਮੀਡੀਆ ਵਰਕਸ਼ਾਪ 'ਵਾਰਤਾ' ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।