26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਵਿਸ਼ੇਸ਼ ਪ੍ਰਾਪਤੀਆਂ ਵਾਲੀਆਂ ਔਰਤਾਂ ਨੂੰ ਰਾਜ ਪੱਧਰੀ ਪੁਰਸਕਾਰਾਂ ਨਾਲ ਕੀਤਾ ਜਾਵੇਗਾ ਸਨਮਾਨਿਤ-ਡੀ. ਸੀ.

ਅਜੀਤ ਡੈਸਕ 04-12-2025

ਯਮੁਨਾਨਗਰ, 3 ਦਸੰਬਰ (ਗੁਰਦਿਆਲ ਸਿੰਘ ਨਿਮਰ)-ਹਰਿਆਣਾ ਮਹਿਲਾ ਅਤੇ ਬਾਲ ਵਿਕਾਸ ਵਿਭਾਗ ਵਲੋਂ ਵੱਖ-ਵੱਖ ਖੇਤਰਾਂ 'ਚ ਵਿਸ਼ੇਸ਼ ਪ੍ਰਾਪਤੀਆਂ ਵਾਲੀਆਂ ਔਰਤਾਂ ਨੂੰ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਰਾਜ ਪੱਧਰੀ ਮਹਿਲਾ ਪੁਰਸਕਾਰਾਂ ਨਾਲ ਸਨਮਾਨਿਤ ਕੀਤਾ ਜਾਵੇਗਾ | ਇਹ ਜਾਣਕਾਰੀ ਦਿੰਦਿਆਂ ਡੀ. ਸੀ. ਪ੍ਰੀਤੀ ਨੇ ਦੱਸਿਆ ਕਿ ਵੱਖ-ਵੱਖ ਖੇਤਰਾਂ 'ਚ ਵਿਸ਼ੇਸ਼ ਪ੍ਰਾਪਤੀਆਂ ਵਾਲੀਆਂ ਔਰਤਾਂ 26 ਦਸੰਬਰ ਤੱਕ ਰਾਜ ਪੱਧਰੀ ਪੁਰਸਕਾਰ ਲਈ ਮਹਿਲਾ ਅਤੇ ਬਾਲ ਵਿਕਾਸ ਦਫ਼ਤਰ ਯਮੁਨਾਨਗਰ ਵਿਖੇ ਅਰਜ਼ੀਆਂ ਦੇ ਸਕਦੀਆਂ ਹਨ | ਉਨ੍ਹਾਂ ਦੱਸਿਆ ਕਿ ਇੰਦਰਾ ਗਾਂਧੀ ਮਹਿਲਾ ਸ਼ਕਤੀ ਪੁਰਸਕਾਰ ਲਈ 1.50 ਲੱਖ ਰੁ. ਤੇ ਪ੍ਰਸ਼ੰਸਾ ਪੱਤਰ, ਕਲਪਨਾ ਚਾਵਲਾ ਸ਼ੌਰਿਆ ਪੁਰਸਕਾਰ ਲਈ 1 ਲੱਖ ਰੁ. ਤੇ ਪ੍ਰਸ਼ੰਸਾ ਪੱਤਰ, ਬਹਿਨ ਸ਼ੰਨੋ ਦੇਵੀ ਪੰਚਾਇਤੀ ਰਾਜ ਪੁਰਸਕਾਰ ਲਈ 1 ਲੱਖ ਰੁ. ਤੇ ਪ੍ਰਸ਼ੰਸਾ ਪੱਤਰ ਅਤੇ ਲਾਈਫ਼ ਟਾਈਮ ਅਚੀਵਮੈਂਟ ਪੁਰਸਕਾਰ ਲਈ 51 ਹਜ਼ਾਰ ਰੁ. ਤੇ ਪ੍ਰਸ਼ੰਸਾ ਪੱਤਰ ਦਿੱਤਾ ਜਾਵੇਗਾ, ਜਦਕਿ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੀਆਂ ਔਰਤਾਂ ਨੂੰ 8 ਵੱਖ-ਵੱਖ ਸ਼੍ਰੇਣੀਆਂ 'ਚ 21-21 ਹਜ਼ਾਰ ਰੁ. ਦੀ ਰਾਸ਼ੀ ਅਤੇ ਪ੍ਰਸ਼ੰਸਾ ਪੱਤਰ ਨਾਲ ਸਨਮਾਨਿਤ ਕੀਤਾ ਜਾਵੇਗਾ | ਇਸੇ ਦੌਰਾਨ ਮਹਿਲਾ ਅਤੇ ਬਾਲ ਵਿਕਾਸ ਵਿਭਾਗ ਦੀ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਮਿਕਸਾ ਰੰਗਾ ਨੇ ਦੱਸਿਆ ਕਿ ਪਹਿਲੀ ਸ਼੍ਰੇਣੀ 'ਚ ਏ. ਐਨ. ਐਮ., ਐਮ. ਪੀ. ਐਚ. ਡਬਲਿਊ. ਤੇ ਨਰਸਾਂ ਸ਼ਾਮਿਲ ਹਨ, ਜਦਕਿ ਦੂਜੀ ਸ਼੍ਰੇਣੀ 'ਚ ਮਹਿਲਾ ਐਥਲੀਟ, ਤੀਜੀ ਸ਼ੇ੍ਰਣੀ 'ਚ ਪੜ੍ਹੀਆਂ-ਲਿਖੀਆਂ ਮਹਿਲਾ ਸਮੂਹ ਮੈਂਬਰਾਂ, ਚੌਥੀ ਸ਼੍ਰੇਣੀ 'ਚ ਸਰਕਾਰੀ ਕਰਮਚਾਰੀ, ਪੰਜਵੀਂ ਸ਼੍ਰੇਣੀ 'ਚ ਸਮਾਜਿਕ ਵਰਕਰ, ਛੇਵੀਂ ਸ਼ੇ੍ਰਣੀ 'ਚ ਮਹਿਲਾ ਉੱਦਮੀ, ਸੱਤਵੀਂ ਸ਼ੇ੍ਰਣੀ 'ਚ ਇਸਤਰੀ ਸ਼ਕਤੀ ਅਤੇ ਅੱਠਵੀਂ ਸ਼੍ਰੇਣੀ 'ਚ ਆਂਗਣਵਾੜੀ ਵਰਕਰ ਸ਼ਾਮਿਲ ਹਨ | ਉਨ੍ਹਾਂ ਦੱਸਿਆ ਕਿ ਇਨ੍ਹਾਂ ਸ਼੍ਰੇਣੀਆਂ ਨੂੰ 21-21 ਹਜ਼ਾਰ ਰੁ. ਦੀ ਰਾਸ਼ੀ ਅਤੇ ਸਰਟੀਫ਼ਿਕੇਟਾਂ ਨਾਲ ਸਨਮਾਨਿਤ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਕਿਸੇ ਵੀ ਵਿਭਾਗ ਦੀਆਂ ਔਰਤਾਂ ਆਪਣੇ ਵਿਭਾਗ ਮੁਖੀਆਂ ਰਾਹੀਂ ਅਰਜ਼ੀਆਂ ਦੇ ਸਕਦੀਆਂ ਹਨ | ਉਨ੍ਹਾਂ ਅੱਗੇ ਕਿਹਾ ਕਿ ਹੋਰ ਜਾਣਕਾਰੀ ਲਈ ਚਾਹਵਾਨ ਔਰਤਾਂ ਕਿਸੇ ਵੀ ਕੰਮ ਵਾਲੇ ਦਿਨ ਮਹਿਲਾ ਅਤੇ ਬਾਲ ਵਿਕਾਸ ਦਫ਼ਤਰ ਵਿਖੇ ਸੰਪਰਕ ਕਰ ਸਕਦੀਆਂ ਹਨ | ਇਸ ਤੋਂ ਇਲਾਵਾ ਅਰਜ਼ੀਆਂ ਸੰਬੰਧੀ ਵਧੇਰੇ ਜਾਣਕਾਰੀ ਲਈ wcdhry.gov.in ਵੈੱਬਸਾਈਟ 'ਤੇ ਜਾਇਆ ਜਾ ਸਕਦਾ ਹੈ |

ਪਿਛਲੀ ਖ਼ਬਰ ਗੁਰੂ ਨਾਨਕ ਖ਼ਾਲਸਾ ਕਾਲਜ ਵਿਖੇ ਵਿਦਿਆਰਥੀਆਂ ਨੂੰ ਪ੍ਰੀਖਿਆ 'ਚ ਸਫ਼ਲ ਹੋਣ ਦੀਆਂ ਰਣਨੀਤੀਆਂ ਬਾਰੇ ਕੀਤਾ ਜਾਗਰੂਕ ਅਗਲੀ ਖ਼ਬਰ ਮੈਡੀਕਲ ਸਟੋਰ ਬੰਦ ਕਰਕੇ ਘੁੰਮ-ਘੁੰਮ ਕੇ ਨਸ਼ਾ ਵੇਚਣ ਵਾਲੇ ਦੋ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।