26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਪ੍ਰਾਪਰਟੀ ਡੀਲਰ ਨਾਲ ਜੁੜੇ ਧੋਖਾਧੜੀ ਦੇ ਮਾਮਲੇ ਵਿਚ ਦੋ ਮੁਲਜ਼ਮ ਗਿ੍ਫ਼ਤਾਰ

ਅਜੀਤ ਡੈਸਕ 04-12-2025
ਕਰਨਾਲ, 3 ਦਸੰਬਰ (ਗੁਰਮੀਤ ਸਿੰਘ ਸੱਗੂ)-ਜ਼ਿਲ੍ਹਾ ਪੁਲਿਸ ਦੇ ਨਿਸਿੰਗ ਪੁਲਿਸ ਸਟੇਸ਼ਨ ਦੀ ਇਕ ਟੀਮ ਵਲੋਂ ਇਕ ਪ੍ਰਾਪਰਟੀ ਡੀਲਰ ਵਲੋਂ ਪੰਜ ਲੱਖ ਰੁ. ਦੀ ਧੋਖਾਧੜੀ ਕਰਨ ਦੇ ਦੋਸ਼ ਹੇਠ ਦੋ ਮੁਲਜ਼ਮਾਂ ਨੂੰ ਗਿ੍ਫ਼ਤਾਰ ਕੀਤਾ ਹੈ, ਦੀ ਪਛਾਣ ਦਲਬੀਰ ਸਿੰਘ ਪੁੱਤਰ ਰੁਪਿੰਦਰ ਸਿੰਘ ਵਾਸੀ ਪਿੰਡ ਕਛਵਾ ਕਰਨਾਲ ਅਤੇ ਨਿਸ਼ਾਂਤ ਪੁੱਤਰ ਸੁਸ਼ੀਲ ਕੁਮਾਰ ਵਾਸੀ ਦੇਸ਼ਰਾਜ ਕਾਲੋਨੀ ਪਾਣੀਪਤ ਵਜੋਂ ਹੋਈ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਨੇ ਦੱਸਿਆ ਕਿ ਸ਼ਿਕਾਇਤਕਰਤਾ ਰਮੇਸ਼ ਕੁਮਾਰ ਪੁੱਤਰ ਸ਼ੇਰ ਸਿੰਘ ਵਾਸੀ ਵਾਰਡ ਨੰ. 1 ਨਿਸਿੰਗ ਦੀ ਸ਼ਿਕਾਇਤ ਦੇ ਆਧਾਰ 'ਤੇ ਮੁਲਜ਼ਮ ਦਲਬੀਰ, ਨਿਸ਼ਾਂਤ ਅਤੇ ਉਨ੍ਹਾਂ ਦੇ ਸਾਥੀਆਂ ਵਿਰੁੱਧ ਬੀਤੀ 1 ਦਸੰਬਰ ਨੂੰ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਗਿਆ ਸੀ | ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਇਹ ਖੁਲਾਸਾ ਹੋਇਆ ਕਿ ਮੁਲਜ਼ਮਾਂ ਨੇ ਆਪਣੇ ਨਾਮ ਬਦਲ ਕੇ ਪ੍ਰਾਪਰਟੀ ਡੀਲਰ ਬਣ ਕੇ ਸ਼ਿਕਾਇਤਕਰਤਾ ਨਾਲ ਪੰਜ ਲੱਖ ਰੁਪਏ ਦੀ ਧੋਖਾਧੜੀ ਕੀਤੀ ਸੀ | ਪੁਲਿਸ ਟੀਮ ਨੇ ਅੱਜ ਮੁਲਜ਼ਮਾਂ ਨੂੰ ਗਿ੍ਫ਼ਤਾਰ ਕਰ ਅਦਾਲਤ ਵਿਚ ਪੇਸ਼ ਕੀਤਾ ਅਤੇ ਅਤੇ ਪੁੱਛਗਿੱਛ ਲਈ ਇਕ ਦਿਨ ਦਾ ਪੁਲਿਸ ਰਿਮਾਂਡ ਪ੍ਰਾਪਤ ਕੀਤਾ | ਉਨ੍ਹਾਂ ਦੱਸਿਆ ਕਿ ਰਿਮਾਂਡ ਦੌਰਾਨ ਮੁਲਜ਼ਮ ਕੋਲੋਂ ਪੁੱਛਗਿਛ ਕਰ ਡੂੰਘਾਈ ਨਾਲ ਮਾਮਲੇ ਦੀ ਪੜਤਾਲ ਕਰਕੇ ਜਾਂਚ ਕੀਤੀ ਜਾਵੇਗੀ |
ਪਿਛਲੀ ਖ਼ਬਰ ਲੱਖਾਂ ਦੀ ਹੈਰੋਇਨ ਸਮੇਤ ਨੌਜਵਾਨ ਕਾਬੂ ਅਗਲੀ ਖ਼ਬਰ ਆਲ ਇੰਡੀਆ ਕਿਸਾਨ ਸਭਾ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਹੋਈ ਨਵੇਂ ਬੀਜ ਬਿੱਲ ਅਤੇ ਕਿਰਤ ਸ਼ਕਤੀ ਨੀਤੀ ਦੀ ਸਖ਼ਤ ਸ਼ਬਦਾਂ 'ਚ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।