26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਡੀ. ਸੀ. ਪਾਰਥ ਗੁਪਤਾ ਨੂੰ ਦਿੱਤੀ ਵਿਦਾਇਗੀ ਪਾਰਟੀ ਡੀ. ਸੀ. ਨੇ ਆਪਣੇ ਕਾਰਜਕਾਲ ਦੌਰਾਨ ਸਹਿਯੋਗ ਦੇਣ ਬਦਲੇ ਧੰਨਵਾਦ ਕੀਤਾ

ਅਜੀਤ ਡੈਸਕ 04-12-2025
ਯਮੁਨਾਨਗਰ, 3 ਦਸੰਬਰ (ਗੁਰਦਿਆਲ ਸਿੰਘ ਨਿਮਰ)-ਯਮੁਨਾਨਗਰ ਦੇ ਡਿਪਟੀ ਕਮਿਸ਼ਨਰ ਪਾਰਥ ਗੁਪਤਾ ਦਾ ਚੰਡੀਗੜ੍ਹ ਵਿਖੇ ਡਾਇਰੈਕਟਰ ਵਜੋਂ ਤਬਾਦਲਾ ਹੋ ਗਿਆ ਹੈ, ਲਿਹਾਜ਼ਾ ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਕਰਮਚਾਰੀਆਂ ਵਲੋਂ ਜ਼ਿਲ੍ਹਾ ਸਕੱਤਰੇਤ ਦੇ ਆਡੀਟੋਰੀਅਮ ਵਿਖੇ ਡੀ. ਸੀ. ਪਾਰਥ ਗੁਪਤਾ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ ਅਤੇ ਡੀ. ਸੀ. ਨਾਲ ਕੰਮ ਕਰਨ ਦੇ ਆਪਣੇ ਤਜਰਬੇ ਸਾਂਝੇ ਕੀਤੇ ਗਏ | ਇਸ ਮੌਕੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਕਿਹਾ ਕਿ ਉਨ੍ਹਾਂ ਨਾਲ ਬਿਤਾਇਆ ਸਮਾਂ ਬਹੁਤ ਪ੍ਰੇਰਨਾਦਾਇਕ ਸੀ | ਇਸ ਮੌਕੇ ਡਿਪਟੀ ਕਮਿਸ਼ਨਰ ਨੇ ਆਪਣੇ ਕਾਰਜਕਾਲ ਦੌਰਾਨ ਸਮੁੱਚੇ ਅਧਿਕਾਰੀਆਂ ਤੇ ਕਰਮਚਾਰੀਆਂ ਵਲੋਂ ਦਿੱਤੇ ਗਏ ਸਹਿਯੋਗ ਬਦਲੇ ਉਨ੍ਹਾਂ ਦਾ ਦਿਲੋਂ ਧੰਨਵਾਦ ਕੀਤਾ ਅਤੇ ਨਾਲ ਹੀ ਆਸ ਪ੍ਰਗਟਾਈ ਕਿ ਸਮੁੱਚੇ ਅਧਿਕਾਰੀ ਅਤੇ ਕਰਮਚਾਰੀ ਭਵਿੱਖ 'ਚ ਵੀ ਨਵੇਂ ਡੀ. ਸੀ. ਨਾਲ ਪਹਿਲਾਂ ਦੀ ਤਰ੍ਹਾਂ ਲਗਨ ਅਤੇ ਮਿਹਨਤ ਨਾਲ ਕੰਮ ਕਰਨਗੇ | ਇਸੇ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨਵੀਨ ਆਹੂਜਾ, ਆਈ. ਏ. ਐਸ. ਅੰਡਰ ਟ੍ਰੇਨਿੰਗ ਸੁਮਨ ਯਾਦਵ, ਐਸ. ਡੀ. ਐਮ. ਜਗਾਧਰੀ ਵਿਸ਼ਵਨਾਥ, ਐਸ. ਡੀ. ਐਮ. ਵਿਆਸਪੁਰ ਜਸਪਾਲ ਸਿੰਘ ਗਿੱਲ, ਐਸ. ਡੀ. ਐਮ. ਰਾਦੌਰ ਨਰਿੰਦਰ ਕੁਮਾਰ, ਐਸ. ਡੀ. ਐਮ. ਛਛਰੌਲੀ ਰੋਹਿਤ ਕੁਮਾਰ ਤੇ ਸਿਟੀ ਮੈਜਿਸਟ੍ਰੇਟ ਪਿਊਸ਼ ਗੁਪਤਾ ਨੇ ਡਿਪਟੀ ਕਮਿਸ਼ਨਰ ਪਾਰਥ ਗੁਪਤਾ ਨਾਲ ਬਿਤਾਏ ਸਮੇਂ ਦੇ ਆਪਣੇ ਤਜ਼ਰਬੇ ਸਾਂਝੇ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਡੀ. ਸੀ. ਸਾਹਿਬ ਤੋਂ ਬਹੁਤ ਕੁਝ ਸਿੱਖਿਆ ਹੈ | ਇਸ ਮੌਕੇ ਡੀ. ਸੀ. ਦੇ ਪੀ. ਏ. ਆਨੰਦ ਸਭਰਵਾਲ ਨੇ ਵੀ ਡੀ. ਸੀ. ਪਾਰਥ ਗੁਪਤਾ ਨੂੰ ਵਧਾਈ ਦਿੱਤੀ, ਉਪਰੰਤ ਐਸ. ਡੀ. ਐਮ., ਡੀ. ਡੀ. ਪੀ. ਓ. ਤੇ ਤਹਿਸੀਲਦਾਰ ਦੀਆਂ ਸਾਰੀਆਂ ਸ਼ਾਖਾਵਾਂ ਨੇ ਮਿਲ ਕੇ ਡਿਪਟੀ ਕਮਿਸ਼ਨਰ ਪਾਰਥ ਗੁਪਤਾ ਨੂੰ ਯਾਦਗਾਰੀ ਚਿੰਨ੍ਹ ਭੇਟ ਕੀਤਾ, ਜਦਕਿ ਡੀ. ਪੀ. ਆਰ. ਓ. ਡਾ. ਮਨੋਜ ਕੁਮਾਰ ਨੇ ਡਿਪਟੀ ਕਮਿਸ਼ਨਰ ਨੂੰ ਯਾਦਗਾਰੀ ਚਿੰਨ੍ਹ ਅਤੇ ਸ਼ਾਲ ਭੇਟ ਕਰਕੇ ਸਨਮਾਨਿਤ ਕੀਤਾ | ਇਸ ਮੌਕੇ 'ਤੇ ਸਾਰੇ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ |
ਪਿਛਲੀ ਖ਼ਬਰ ਅਭਿਮਨਿਊ ਸ਼ਰਮਾ ਸਰਬਸੰਮਤੀ ਨਾਲ ਚੁਣੇ ਗਏ ਬਲਾਕ ਸਮਿਤੀ ਔਢਾਂ ਦੇ ਚੇਅਰਮੈਨ ਅਗਲੀ ਖ਼ਬਰ ਮੈਡੀਕਲ ਕੈਂਪ ਵਿੱਚ 370 ਲੋਕਾਂ ਦੀ ਸਿਹਤ ਦੀ ਕੀਤੀ ਜਾਂਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।