06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-12-2025

ਅਕਾਲੀ ਉਮੀਦਵਾਰਾਂ ਨੂੰ ਜਿਤਾਉਣ ਲਈ ਹਰ ਵਰਕਰ ਪੂਰੀ ਤਨਦੇਹੀ ਨਾਲ ਕੰਮ ਕਰੇ- ਬਰਾੜ, ਬਾਦਲ <br/>

ਅਜੀਤ ਡੈਸਕ 05-12-2025
ਬਰਗਾੜੀ, 4 ਦਸੰਬਰ (ਲਖਵਿੰਦਰ ਸ਼ਰਮਾ)-ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਮਨਤਾਰ ਸਿੰਘ ਬਰਾੜ, ਹਲਕਾ ਜੈਤੋ ਦੇ ਇੰਚਾਰਜ ਸੂਬਾ ਸਿੰਘ ਬਾਦਲ ਨੇ ਸਮੂਹ ਵਰਕਰਾਂ ਨੂੰ ਅਪੀਲ ਕੀਤੀ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਉਮੀਦਵਾਰਾਂ ਨੂੰ ਜਿਤਾਉਣ ਲਈ ਅਕਾਲੀ ਦਲ ਦਾ ਹਰ ਵਰਕਰ ਆਪਣੀ ਪੂਰੀ ਵਾਹ ਲਾਵੇ ਤਾਂ ਕਿ ਵੱਡੀ ਗਿਣਤੀ ਵਿਚ ਅਕਾਲੀ ਦਲ ਦੇ ਉਮੀਦਵਾਰ ਕਾਮਯਾਬ ਹੋ ਸਕਣ | ਉਨ੍ਹਾਂ ਕਿਹਾ ਕਿ ਇੰਨ੍ਹਾਂ ਚੋਣਾਂ ਨੇ ਪੰਜਾਬ ਵਿਚ 2027 ਦੀ ਸਰਕਾਰ ਦਾ ਮੁੱਢ ਬੰਨਣਾ ਹੈ ਤੇ ਅਕਾਲੀ ਦਲ ਦਾ ਹਰ ਵਰਕਰ ਆਪਣੇ ਨਿੱਕੇ ਮੋਟੇ ਆਪਸੀ ਮੱਤਭੇਦ ਭੁਲਾ ਕੇ ਪੂਰੀ ਤਨਦੇਹੀ ਨਾਲ ਕੰਮ ਕਰੇ | ਪੰਜਾਬ ਦੇ ਹੱਕਾਂ ਦੀ ਰਾਖੀ ਪੰਜਾਬ ਦੀ ਇਕੋ ਇਕ ਪਾਰਟੀ ਸ਼੍ਰੋਮਣੀ ਅਕਾਲੀ ਦਲ ਹੀ ਕਰ ਸਕਦਾ ਹੈ ਤੇ ਪੰਜਾਬ ਦੇ ਹੱਕਾਂ ਲਈ ਪਹਿਲਾਂ ਵੀ ਸਭ ਤੋਂ ਵੱਧ ਕੁਰਬਾਨੀਆਂ ਸ਼੍ਰੋਮਣੀ ਅਕਾਲੀ ਦਲ ਨੇ ਹੀ ਕੀਤੀਆਂ ਹਨ | ਸਾਰੀਆਂ ਪਾਰਟੀਆਂ ਤੋਂ ਵੱਧ ਅਕਾਲੀ ਦਲ ਦੇ ਵਰਕਰਾਂ ਦਾ ਮਾਣ ਸਤਿਕਾਰ ਸ਼੍ਰੋਮਣੀ ਅਕਾਲੀ ਦਲ ਵਿਚ ਹੀ ਕੀਤਾ ਜਾਂਦਾ ਹੈ |

ਪਿਛਲੀ ਖ਼ਬਰ ਸ਼ਹਿਰ 'ਚ ਬਾਸਕਟਬਾਲ ਖੇਡ ਮੈਦਾਨਾਂ ਦੇ ਖੰਭੇ ਬਦਲਣੇ ਲਾਜ਼ਮੀ ਅਗਲੀ ਖ਼ਬਰ ਮੁਆਵਜ਼ੇ ਦੀਆਂ ਮੰਗਾਂ ਪੂਰੀਆਂ ਨਾ ਕਰਨ 'ਤੇ ਜਲਦ ਹੋਵੇਗਾ ਸਖ਼ਤ ਐਕਸ਼ਨ-ਸ਼ਿੰਗਾਰਾ ਸਿੰਘ ਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।