ਕੋਟਕਪੂਰਾ, 4 ਦਸੰਬਰ (ਮੋਹਰ ਸਿੰਘ ਗਿੱਲ)-ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਸਬੰਧੀ ਕੋਟਕਪੂਰਾ ਦੇ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਵਲੋਂ ਹਲਕੇ ਦੇ ਵਰਕਰਾਂ ਤੇ ਸੀਨੀਅਰ ਅਹੁਦੇਦਾਰਾਂ ਨਾਲ ਭਰਵੀਂ ਮੀਟਿੰਗ ਕੀਤੀ ਗਈ | ਇਸ ਦੌਰਾਨ ਉਨ੍ਹਾਂ ਵਲੋਂ ਚੋਣਾਂ 'ਚ ਆਪਣੇ ਉਮੀਦਵਾਰਾਂ ਨੂੰ ਜਿੱਤ ਦਿਵਾਉਣ ਲਈ ਵਰਕਰਾਂ ਦੀਆਂ ਜ਼ਿੰਮੇਵਾਰੀਆਂ ਲਾਈਆਂ ਗਈਆਂ | ਉਨ੍ਹਾਂ ਆਪਣੇ ਸਮਰਥਕਾਂ ਨੂੰ ਉਤਸ਼ਾਹ ਨਾਲ ਕਿਹਾ ਕਿ ਇਨ੍ਹਾਂ ਚੋਣਾਂ 'ਚ ਪਾਰਟੀ ਦੇ ਉਮੀਦਵਾਰ ਸ਼ਾਨਦਾਰ ਤਰੀਕੇ ਨਾਲ ਜਿੱਤ ਦਰਜ ਕਰਨਗੇ | ਬਰਾੜ ਨੇ ਕਿਹਾ ਕਿ ਪੰਜਾਬ ਦੀ ਸੱਤ੍ਹਾਧਿਰ ਲੋਕਾਂ ਨਾਲ ਕੀਤੇ ਹੋਏ ਸਾਰੇ ਵਾਅਦੇ ਪੂਰੇ ਕਰਨ 'ਚ ਅਸਫ਼ਲ ਸਿੱਧ ਹੋਈ ਹੈ | ਹਲਕੇ ਦੇ ਲੋਕ ਅਕਾਲੀ ਦਲ ਦੇ ਤਾਜ਼ਾ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ 'ਚ ਜਿਤਾਉਣ ਲਈ ਮਨ ਬਣਾਈ ਬੈਠੇ ਹਨ | ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਜਥੇਦਾਰ ਸ਼ੇਰ ਸਿੰਘ ਮੰਡ ਵਾਲਾ ਨੇ 'ਆਪ' ਤੇ ਕਾਂਗਰਸ ਪਾਰਟੀ ਦੀਆਂ ਨੀਤੀਆਂ ਦੀ ਆਲੋਚਨਾ ਕਰਦਿਆਂ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਜਿਤਾਉਣ ਦੀ ਅਪੀਲ ਕੀਤੀ | ਇਸ ਮੌਕੇ ਹਰਦੀਪ ਸਿੰਘ ਮਿਸ਼ਰੀ ਵਾਲਾ, ਗੁਰਬਿੰਦਰ ਸਿੰਘ ਮੰਡ ਵਾਲਾ, ਗੁਰਜੰਟ ਸਿੰਘ ਧੂੜਕੋਟ, ਜੱਸ ਬਰਾੜ ਚਹਿਲ, ਨਿਰਮਲ ਸਿੰਘ ਸਿਰਸੜੀ, ਲਖਵੀਰ ਸਿੰਘ ਸਿਰਸੜੀ, ਜਗਦੇਵ ਸਿੰਘ ਨੱਥੇ ਵਾਲਾ, ਕੁਲਦੀਪ ਢਿੱਲੋਂ ਕੋਟਸੁਖੀਆ, ਗੁਰਮੀਤ ਸਿੰਘ ਬਰਾੜ, ਸਰਬਜੀਤ ਸਿੰਘ ਠਾੜ੍ਹਾ, ਹਰਤੇਜ ਸਿੰਘ ਬਰਾੜ ਚੱਕ ਕਲਿਆਣ ਅਤੇ ਹੋਰ ਹਾਜ਼ਰ ਸਨ |