05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-12-2025

ਕੈਬਨਿਟ ਮੰਤਰੀ ਰਣਬੀਰ ਗੰਗਵਾ ਦੀ ਪ੍ਰਧਾਨਗੀ ਹੇਠ ਹੋਈ ਜ਼ਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ

ਅਜੀਤ ਡੈਸਕ 05-12-2025
• ਇਕ ਮਾਮਲੇ ਵਿਚ ਪਟਵਾਰੀ ਨੂੰ ਮੁਅੱਤਲ ਕਰਨ ਦੇ ਦਿੱਤੇ ਨਿਰਦੇਸ਼
ਕਰਨਾਲ, 4 ਦਸੰਬਰ (ਗੁਰਮੀਤ ਸਿੰਘ ਸੱਗੂ)-ਜ਼ਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਨਿਵਾਰਣ ਕਮੇਟੀ ਦੀ ਮਹੀਨਾਵਾਰ ਮੀਟਿੰਗ ਅੱਜ ਇਥੇ ਪੰਚਾਇਤ ਭਵਨ ਵਿਚ ਹਰਿਆਣਾ ਦੇ ਜਨ ਸਿਹਤ ਅਤੇ ਲੋਕ ਨਿਰਮਾਣ (ਭਵਨ ਅਤੇ ਸੜਕਾਂ) ਮੰਤਰੀ ਰਣਬੀਰ ਸਿੰਘ ਗੰਗਵਾ ਦੀ ਪ੍ਰਧਾਨਗੀ ਹੇਠ ਕਰਵਾਈ ਗਈ | ਇਸ ਮੀਟਿੰਗ ਦੇ ਏਜੰਡੇ ਵਿਚ 6 ਲੰਬਿਤ ਅਤੇ 7 ਨਵੀਆਂ ਸ਼ਿਕਾਇਤਾਂ ਸ਼ਾਮਿਲ ਕੀਤੀਆਂ ਗਈਆਂ, ਜਿਨ੍ਹਾਂ ਵਿਚੋਂ 7 ਸ਼ਿਕਾਇਤਾਂ ਦਾ ਮੌਕੇ 'ਤੇ ਹੀ ਨਿਪਟਾਰਾ ਕੀਤਾ ਗਿਆ, ਜਦਕਿ ਇਕ ਮਾਮਲੇ ਵਿਚ ਇਕ ਪਟਵਾਰੀ ਨੂੰ ਮੁਅੱਤਲ ਕਰਨ ਦੇ ਨਿਰਦੇਸ਼ ਦਿੱਤੇ ਗਏ | ਮੀਟਿੰਗ ਤੋਂ ਜਨ ਸਿਹਤ ਮੰਤਰੀ ਰਣਬੀਰ ਗੰਗਵਾ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਭ ਅਧਿਕਾਰੀਆਂ ਦੀ ਮੌਜੂਦਗੀ ਵਿਚ ਕੁੱਲ 13 ਸ਼ਿਕਾਇਤਾਂ ਸੁਣੀਆਂ ਗਈਆਂ, ਜਿਨ੍ਹਾਂ ਵਿਚੋਂ 7 ਸ਼ਿਕਾਇਤਾਂ ਦਾ ਮੌਕੇ 'ਤੇ ਹੀ ਨਿਪਟਾਰਾ ਕਰ ਦਿੱਤਾ ਗਿਆ, ਜਦਕਿ 6 ਸ਼ਿਕਾਇਤਾਂ 'ਤੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ ਅਤੇ ਅਗਲੀ ਮੀਟਿੰਗ ਵਿਚ ਪ੍ਰਗਤੀ ਰਿਪੋਰਟ ਪੇਸ਼ ਕਰਨ ਲਈ ਕਿਹਾ ਗਿਆ ਹੈ | ਇਸ ਮੌਕੇ ਸੜਕ ਸੁਰੱਖਿਆ ਦੇ ਸਵਾਲ ਦਾ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਕਿ ਬਦਲਦੇ ਮੌਸਮ ਵਿਚ ਵੱਧ ਰਹੇ ਧੁੰਧ ਦੇ ਪ੍ਰਭਾਵ ਕਾਰਨ ਦੁਰਘਟਨਾਵਾਂ ਨਾ ਹੋਣ, ਇਸ ਲਈ ਸੜਕਾਂ ਦੇ ਦੋਨੋਂ ਪਾਸੇ ਸਫੇਡ ਪੱਟੀ ਅਤੇ ਰਿਫਲੈਕਟਰ ਲਗਾਉਣ ਦਾ ਕੰਮ ਜਾਰੀ ਹੈ ਅਤੇ ਪਿਛਲੇ ਦਿਨਾ 9410 ਕਰੋੜ ਰੁ. ਦੀ ਲਾਗਤ ਨਾਲ ਸਭ ਪਾਸੇ ਦੀਆਂ ਸੜਕਾਂ ਦੀ ਮਰੰਮਤ ਦੇ ਕੰਮ ਦੀ ਸ਼ੁਰੂਆਤ ਮੁੱਖ ਮੰਤਰੀ ਵਲੋਂ ਕਰਵਾਈ ਗਈ ਹੈ | ਐਸ. ਵਾਈ. ਐਲ. ਦੇ ਪ੍ਰਸ਼ਨ ਦਾ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਦਾ ਹੱਕ ਹੈ | ਉਨ੍ਹਾਂ ਕਿਹਾ ਕਿ ਇਹ ਸਿਰਫ਼ ਪਾਣੀ ਦੀ ਗੱਲ ਨਹੀਂ, ਸਗੋਂ ਸਾਡਾ ਅਧਿਕਾਰ ਹੈ |
ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਮੇਂ-ਸਮੇਂ ਇਸ ਮੁੱਦੇ ਨੂੰ ਲੈ ਕੇ ਗੈਰ-ਸੰਵਿਧਾਨਕ ਬਿਆਨ ਦਿੰਦੇ ਰਹਿੰਦੇ ਹਨ ਜੋ ਉਨ੍ਹਾਂ ਨੂੰ ਸ਼ੋਭਾ ਨਹੀਂ ਦਿੰਦਾ | ਉਕਤ ਮੀਟਿੰਗ ਨੀਲੋਖੇੜੀ ਦੇ ਵਿਧਾਇਕ ਭਗਵਾਨਦਾਸ ਕਬੀਰਪੰਥੀ, ਕਰਨਾਲ ਦੇ ਵਿਧਾਇਕ ਜਗਮੋਹਨ ਆਨੰਦ, ਅਸੰਧ ਦੇ ਵਿਧਾਇਕ ਯੋਗਿੰਦਰ ਰਾਣਾ, ਡੀ. ਸੀ. ਉੱਤਮ ਸਿੰਘ, ਐਸ. ਪੀ. ਗੰਗਾ ਰਾਮੂ ਪੁਨੀਆ, ਮੇਅਰ ਰੇਣੂ ਬਾਲਾ ਗੁਪਤਾ, ਜ਼ਿਲ੍ਹਾ ਭਾਜਪਾ ਪ੍ਰਧਾਨ ਪ੍ਰਵੀਨ ਲਾਠਰ, ਗ੍ਰੀਵੈਂਸ ਕਮੇਟੀ ਦੇ ਮੈਂਬਰਾਂ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ |
ਪਿਛਲੀ ਖ਼ਬਰ ਅਪੰਗਤਾ ਅਧਿਕਾਰ ਮੰਚ ਹਰਿਆਣਾ ਵਲੋਂ ਸ਼ਾਨਦਾਰ ਸੇਵਾ ਲਈ ਕੀਤਾ ਸਨਮਾਨ ਜ਼ਿਲ੍ਹਾ ਪੱਧਰ 'ਤੇ ਵਿਸ਼ਵ ਅਪੰਗਤਾ ਦਿਵਸ ਮਨਾ... ਅਗਲੀ ਖ਼ਬਰ ਐਮ. ਪੀ. ਨਵੀਨ ਜਿੰਦਲ ਦੀ ਅਗਵਾਈ ਹੇਠ ਖਿਡਾਰੀ ਲਾਭ ਲੈ ਰਹੇ ਹਨ-ਵਿਧਾਇਕ ਸਤਪਾਲ ਜਾਂਬਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।