18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-12-2025

ਖ਼ਾਲਸਾ ਗਰਲਜ਼ ਕਾਲਜ ਮੋਰਿੰਡਾ ਵਿਖੇ ਸੂਬਾ ਪੱਧਰੀ ਕਰਾਟੇ ਮੁਕਾਬਲੇ ਸਮਾਪਤ

ਅਜੀਤ ਡੈਸਕ 06-12-2025
ਮੋਰਿੰਡਾ, 5 ਦਸੰਬਰ (ਤਰਲੋਚਨ ਸਿੰਘ ਕੰਗ)-ਬਾਬਾ ਜ਼ੋਰਾਵਰ ਸਿੰਘ ਫ਼ਤਿਹ ਸਿੰਘ ਖ਼ਾਲਸਾ ਗਰਲਜ਼ ਕਾਲਜ ਮੋਰਿੰਡਾ ਵਿਖੇ ਲੜਕਿਆਂ ਦੇ ਸੂਬਾ ਪੱਧਰੀ ਕਰਾਟੇ ਮੁਕਾਬਲੇ ਸ਼ਾਨਦਾਰ ਢੰਗ ਨਾਲ ਸਮਾਪਤ ਹੋਏ | ਇਸ ਸੰਬੰਧੀ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਮੀਨਾ ਰਾਣੀ ਤੇ ਬਲਾਕ ਨੋਡਲ ਅਫ਼ਸਰ ਗੁਰਚਰਨ ਸਿੰਘ ਨੇ ਦੱਸਿਆ ਕਿ ਲੜਕਿਆਂ ਦੇ ਸੂਬਾ ਪੱਧਰੀ ਕਰਾਟੇ ਮੁਕਾਬਲਿਆਂ 'ਚ 23 ਜ਼ਿਲਿ੍ਹਆਂ ਨੇ ਭਾਗ ਲਿਆ, ਜਿਸ 'ਚ ਵੱਖ-ਵੱਖ ਟੀਮਾਂ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕੀਤਾ | ਉਨ੍ਹਾਂ ਦੱਸਿਆ ਕਿ ਜੇਤੂ ਵਿਦਿਆਰਥੀਆਂ ਨੂੰ ਤਗਮੇ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਪਿ੍ੰਸੀਪਲ ਡਾ. ਪੁਸ਼ਪਿੰਦਰ ਕੌਰ, ਜਤਿੰਦਰ ਸਿੰਘ ਬਲਾਕ ਰਿਸੋਰਸ ਕੋਆਰਡੀਨੇਟਰ ਮੋਰਿੰਡਾ, ਗੁਰਪ੍ਰੀਤ ਸਿੰਘ, ਗੁਰਜੰਟ ਸਿੰਘ, ਜਸਵਿੰਦਰ ਸਿੰਘ, ਸਰਤਾਜ ਮੁਹੰਮਦ ਭੱਟੀ, ਸਤਵਿੰਦਰ ਸਿੰਘ, ਦਵਿੰਦਰ ਸਿੰਘ, ਲਖਵੀਰ ਸਿੰਘ, ਕਮਲਦੀਪ ਸਿੰਘ, ਗੁਰਤੇਜ ਸਿੰਘ, ਪ੍ਰਗਟ ਸਿੰਘ, ਅਨਿਲ ਕੁਮਾਰ, ਮਲਕੀਤ ਸਿੰਘ, ਵਰਿੰਦਰ ਸਿੰਘ, ਹਰਜੀਤ ਸਿੰਘ, ਰਵਿੰਦਰ ਕੌਰ, ਬੇਅੰਤ ਕੌਰ, ਆਸ਼ਾ ਰਾਣੀ, ਹਰਵਿੰਦਰ ਕੌਰ, ਮਨੀਸ਼ਾ ਕਾਲੀਆ, ਜਤਿੰਦਰਪਾਲ ਕੌਰ, ਦਵਿੰਦਰ ਕੌਰ, ਬੰਦਨਾ ਰਾਣੀ, ਨਿਰਮਲ ਕੌਰ ਆਦਿ ਸ਼ਾਮਿਲ ਹੋਏ |
ਪਿਛਲੀ ਖ਼ਬਰ ਯਾਦਗਾਰੀ ਹੋ ਨਿੱਬੜਿਆ ਮਾਊਟ ਕਾਰਮਲ ਸਕੂਲ ਜਿੰਦਵੜੀ ਦਾ 25ਵਾਂ ਸਾਲਾਨਾ ਸਮਾਗਮ ਅਗਲੀ ਖ਼ਬਰ 06-12-25

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।