11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-12-2025

328 ਲਾਪਤਾ ਸਰੂਪਾਂ ਸੰਬੰਧੀ ਮਾਮਲੇ 'ਚ ਐੱਫ਼.ਆਈ.ਆਰ. ਦਰਜ ਹੋਣ ਨਾਲ ਇਨਸਾਫ਼ ਦੀ ਆਸ ਬੱਝੀ-ਕਾਲਕਾ, ਕਾਹਲੋਂ <br/>

ਪ੍ਰੈੱਸ ਕਾਨਫ਼ਰੰਸ ਦੌਰਾਨ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਦਿੱਲੀ ਕਮੇਟੀ ਪ੍ਰਧਾਨ ਹਰਮੀਤ ਸਿੰਘ ਕਾਲਕਾ, ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਤੇ ਹੋਰ | ਅਜੀਤ ਤਸਵੀਰ <br/> 09-12-2025
ਨਵੀਂ ਦਿੱਲੀ, 8 ਦਸੰਬਰ (ਜਗਤਾਰ ਸਿੰਘ)- ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਸਰੂਪ ਗ਼ਾਇਬ ਹੋਣ ਸਬੰਧੀ 5 ਸਾਲ ਪੁਰਾਣੇ ਮਾਮਲੇ 'ਚ ਪੰਜਾਬ ਪੁਲਿਸ ਵੱਲੋਂ ਐੱਫ਼.ਆਈ.ਆਰ. ਦਰਜ ਕੀਤੇ ਜਾਣ ਦੀ ਕਾਰਵਾਈ ਦਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਵਾਗਤ ਕੀਤਾ ਹੈ ¢ ਅੱਜ ਪ੍ਰੈੱਸ ਕਾਨਫ਼ਰੰਸ ਦੌਰਾਨ ਦਿੱਲੀ ਕਮੇਟੀ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਇਸ ਮਾਮਲੇ ਵਿਚ ਹੋਈ ਕਾਨੂੰਨੀ ਕਾਰਵਾਈ ਨਾਲ ਸਮੁੱਚੇ ਪੰਥ ਨੂੰ ਤਸੱਲੀ ਹੋਈ ਹੈ ਅਤੇ ਨਾਲ ਹੀ ਇਸ ਮਾਮਲੇ 'ਚ ਇਨਸਾਫ਼ ਹੋਣ ਦੀ ਉਮੀਦ ਵੀ ਬੱਝੀ ਹੈ ¢ ਉਨ੍ਹਾਂ ਇਹ ਵੀ ਕਿਹਾ ਕਿ ਦਿੱਲੀ ਗੁਰਦੁਆਰਾ ਚੋਣਾਂ ਵਿਚ ਸਰਨਾ ਭਰਾਵਾਂ ਨੇ ਪਹਿਲਾਂ 328 ਸਰੂਪਾਂ ਦੇ ਲਾਪਤਾ ਹੋਣ ਦਾ ਮੁੱਦਾ ਬਣਾਇਆ ਸੀ ਪਰ ਹੁਣ ਪੰਜਾਬ ਪੁਲਿਸ ਦੀ ਕਾਰਵਾਈ ਤੋਂ ਬਾਅਦ ਚੁੱਪੀ ਧਾਰ ਲਈ ਹੈ ¢ ਉਨ੍ਹਾਂ ਕਿਹਾ ਕਿ ਹੁਣ ਅਕਾਲੀ ਦਲ ਵੱਡੇ ਕਟਹਿਰੇ ਵਿਚ ਖੜਾ ਹੋ ਗਿਆ ਹੈ, ਜਿਸ ਦਾ ਜਵਾਬ ਸਰਨਾ ਭਰਾਵਾਂ ਕੋਲ ਨਹੀਂ ਹੈ ¢ ਉਨ੍ਹਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਦੁਆਰਾ ਇਸ ਸਬੰਧੀ ਕੀਤੀ ਕਾਰਵਾਈ ਦਾ ਅਸੀਂ ਸਵਾਗਤ ਕਰਦੇ ਹਾਂ ¢ ਉਨ੍ਹਾਂ ਕਿਹਾ ਕਿ ਇੱਕ ਹੋਰ ਕੇਸ ਗੁਰੂ ਸਾਹਿਬਾਨ ਬਾਰੇ ਗ਼ਲਤ ਪ੍ਰਚਾਰ ਕਰਨ ਵਾਲੀ ਇੱਕ ਕਿਤਾਬ ਨੂੰ ਲੈ ਕੇ ਹੋਇਆ ਹੈ ਜਿਸ ਦੇ ਬਾਰੇ ਕਾਰਵਾਈ ਕਰਨ ਤੋਂ ਸ਼੍ਰੋਮਣੀ ਕਮੇਟੀ ਟਾਲ਼ਾ ਵੱਟਦੀ ਆ ਰਹੀ ਸੀ ¢

ਪਿਛਲੀ ਖ਼ਬਰ ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹਾ ਸਕੱਤਰੇਤ ਵਿਚ ਸਥਿਤ ਸਾਰੇ ਦਫ਼ਤਰਾਂ ਦਾ ਨਿਰੀਖਣ ਅਗਲੀ ਖ਼ਬਰ ਐਸ. ਆਈ. ਆਰ. ਪ੍ਰਕਿਰਿਆ ਪੂਰੀ ਕਰਨ 'ਚ ਲੱਗੇ ਬੂਥ ਲੈਵਲ ਅਫ਼ਸਰਾਂ ਨੂੰ ਚੋਣ ਡਿਊਟੀ ਤੋਂ ਛੋਟ ਦੀ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।