20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-12-2025

ਭਾਜਪਾ ਉਮੀਦਵਾਰ ਦੇ ਕਾਗਜ਼ ਰੱਦ ਕੀਤੇ ਜਾਣ ਦੇ ਰੋਸ ਵਜੋਂ ਮੁੱਖ ਮੰਤਰੀ ਦਾ ਪੁਤਲਾ ਫੂਕਿਆ

ਅਜੀਤ ਡੈਸਕ 10-12-2025
ਬਰਗਾੜੀ, 9 ਦਸੰਬਰ (ਸੁਖਰਾਜ ਸਿੰਘ ਗੋਂਦਾਰਾ)-ਪਿਛਲੇ ਦਿਨੀਂ ਲਗਪਗ ਸਾਰੀਆਂ ਰਾਜਨੀਤਕ ਪਾਰਟੀਆਂ ਨੇ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੇ ਉਮੀਦਵਾਰਾਂ ਵਲੋਂ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਸਨ | ਕਾਗਜ਼ਾਂ ਦੀ ਪੜਤਾਲ ਦੌਰਾਨ ਜ਼ੋਨ ਬਰਗਾੜੀ ਤੋਂ ਭਾਜਪਾ ਦੀ ਬਲਾਕ ਸੰਮਤੀ ਲਈ ਉਮੀਦਵਾਰ ਜਸਵਿੰਦਰ ਕੌਰ ਦੇ ਬਿਨ੍ਹਾਂ ਕੋਈ ਦੋਸ਼ ਲਗਾਏ ਕਾਗਜ਼ ਰੱਦ ਕਰ ਦਿੱਤੇ | ਸਰਕਾਰ ਦੇ ਇਸ਼ਾਰੇ 'ਤੇ ਸਬੰਧਿਤ ਵਿਭਾਗ ਦੀ ਇਸ ਧੱਕੇਸ਼ਾਹੀ ਦੇ ਰੋਸ ਵਜੋਂ ਅੱਜ ਕਸਬਾ ਬਰਗਾੜੀ ਵਿਖੇ ਸੀਨੀਅਰ ਭਾਜਪਾ ਆਗੂ ਡਾ. ਬਲਵਿੰਦਰ ਸਿੰਘ ਸਿਵੀਆਂ ਤੇ ਸੂਬਾਈ ਆਗੂ ਜਸਪਾਲ ਸਿੰਘ ਪੰਜਗਰਾਈਾ ਦੀ ਅਗਵਾਈ 'ਚ ਮੁੱਖ ਮੰਤਰੀ ਪੰਜਾਬ ਦਾ ਪੁਤਲਾ ਫ਼ੂਕਿਆ ਗਿਆ ਤੇ ਸਰਕਾਰ ਵਿਰੁੱਧ ਜੰਮ੍ਹ ਕੇ ਨਾਅਰੇਬਾਜ਼ੀ ਕੀਤੀ ਗਈ | ਭਾਜਪਾ ਆਗੂਆਂ ਨੇ ਕਿਹਾ ਕਿ ਸਮਾਂ ਆਉਣ 'ਤੇ ਆਮ ਆਦਮੀ ਪਾਰਟੀ ਵਲੋਂ ਕੀਤੀਆਂ ਜਾ ਰਹੀਆਂ ਵਧੀਕੀਆਂ ਦਾ ਹਿਸਾਬ ਲਿਆ ਜਾਵੇਗਾ | ਇਸ ਮੌਕੇ ਜੋਗਿੰਦਰ ਸਿੰਘ, ਸੰਦੀਪ ਟੋਨੀ, ਰਾਜਿੰਦਰ ਸਿੰਘ, ਹਰਮੇਲ ਸਿੰਘ ਚਹਿਲ, ਜਸਵਿੰਦਰ ਸਿੰਘ, ਆਤਮਾ ਰਾਮ, ਭੋਲਾ ਸਿੰਘ, ਰਾਜਿੰਦਰ ਸਿੰਘ, ਰੁਲਦੂ ਸਿੰਘ, ਗੁਰਪ੍ਰੀਤ ਸਿੰਘ ਬੁਰਜ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸੁਖਬੀਰ ਸਿੰਘ ਬਾਦਲ ਵਲੋਂ ਗਿੱਦੜਬਾਹਾ 'ਚ ਚੋਣ ਦਫ਼ਤਰ ਦਾ ਉਦਘਾਟਨ ਅਗਲੀ ਖ਼ਬਰ ਆਰੀਆ ਕੇਂਦਰੀ ਸਭਾ ਦਿੱਲੀ ਰਾਜ ਦੀਆਂ ਤਿੰਨ ਸਾਲਾ ਚੋਣਾਂ ਸਮਾਪਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।