20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-12-2025

ਲਾਲੀ ਬਾਦਲ ਤੇ ਗੁਰਮੇਲ ਸਿੰਘ ਬਰਾੜ ਦੇ ਹੱਕ 'ਚ ਚੋਣ ਪ੍ਰਚਾਰ ਤੇਜ਼

ਅਜੀਤ ਡੈਸਕ 10-12-2025
ਪੰਜਗਰਾੲੀਂ ਕਲਾਂ, 9 ਦਸੰਬਰ (ਸੁਖਮੰਦਰ ਸਿੰਘ ਬਰਾੜ)-ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਪੰਜਗਰਾੲੀਂ ਕਲਾਂ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਉਮੀਦਵਾਰ ਭੁਪਿੰਦਰ ਸਿੰਘ ਲਾਲੀ ਬਾਦਲ ਤੇ ਗੁਰਮੇਲ ਸਿੰਘ ਬਰਾੜ ਵਲੋਂ ਦਸਮੇਸ਼ ਨਗਰ ਪੰਜਗਰਾੲੀਂ ਕਲਾਂ 'ਚ ਘਰ-ਘਰ ਜਾ ਕੇ ਚੋਣ ਪ੍ਰਚਾਰ ਕੀਤਾ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰੀ ਦੀਆਂ ਲੋਕ ਮਾਰੂ ਨੀਤੀਆਂ ਖ਼ਿਲਾਫ਼ ਸ਼੍ਰੋਮਣੀ ਅਕਾਲੀ ਦਲ ਦੇ ਹੱਕ 'ਚ ਫ਼ਤਵਾ ਦੇਣ | ਉਨ੍ਹਾਂ ਕਿਹਾ ਕਿ ਸਥਾਨਕ ਚੋਣਾਂ 'ਚ ਸ਼੍ਰੋਮਣੀ ਅਕਾਲੀ ਦਲ (ਬ) ਦੀ ਜਿੱਤ ਸੂਬੇ ਦੀ ਸਰਕਾਰ ਦੇ ਕਫ਼ਨ 'ਚ ਕਿੱਲ ਸਾਬਤ ਹੋਵੇਗੀ | ਇਸ ਮੌਕੇ 'ਤੇ ਸਾਬਕਾ ਬਲਾਕ ਸੰਮਤੀ ਮੈਂਬਰ ਦਲ ਸਿੰਘ ਬਰਾੜ, ਸ਼ਿਵਰਾਜ ਸਿੰਘ ਬਰਾੜ, ਮਨਦੀਪ ਸਿੰਘ ਰੂਬੀ, ਬਲਵਿੰਦਰ ਸਿੰਘ ਬੱਬਲੀ ਗਿੱਲ, ਪੰਚ ਬਰਜਿੰਦਰ ਸਿੰਘ ਮਾਕ੍ਹਾ, ਸੁਰਜੀਤ ਸਿੰਘ ਬਰਾੜ, ਹਰਦੀਪ ਸਿੰਘ ਮੰਤਰੀ, ਜਗਸੀਰ ਸਿੰਘ ਬਰਾੜ, ਤਿ੍ਲੋਚਨ ਸਿੰਘ ਪੱਪਾ ਸਰਾਂ, ਜੀਤਾ ਮਾੜੀ ਵਾਲਾ, ਮੀਤ ਜਥੇਦਾਰ, ਪੱਪਾ ਸੰਧੂ, ਗਾਗੂ ਬਰਾੜ, ਲਖਵਿੰਦਰ ਸਿੰਘ ਬਰਾੜ, ਸੁਖਦੇਵ ਸਿੰਘ ਭੋਲਾ ਸੰਧੂ, ਚੜ੍ਹਤ ਸਿੰਘ ਬਰਾੜ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਰਾਣੀ ਲਕਸ਼ਮੀ ਬਾਈ ਆਤਮ ਰਕਸ਼ਾ ਕਰਾਟੇ ਮੁਕਾਬਲੇ ਸ਼ੁਰੂ ਅਗਲੀ ਖ਼ਬਰ ਰਿਹਾਇਸ਼ੀ ਖੇਤਰ 'ਚ ਖੁੱਲ੍ਹੇਆਮ ਕੱਟਿਆ ਮੀਟ ਵੇਚਣ ਦੇ ਦੋਸ਼ ਹੇਠ ਦੁਕਾਨਦਾਰ ਨੂੰ ਲਗਾਇਆ ਜੁਰਮਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।