24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-12-2025

ਜਵਾਨ ਸੁਰਜੀਤ ਸਿੰਘ ਦੇ ਰਾਸ਼ਟਰੀ ਸੇਵਾ ਵਿਚ ਯੋਗਦਾਨ ਨੂੰ ਹਮੇਸ਼ਾ ਸਤਿਕਾਰ ਨਾਲ ਯਾਦ ਕੀਤਾ ਜਾਵੇਗਾ- ਦੁੱਗਲ

ਅਜੀਤ ਡੈਸਕ 29-12-2025
ਸਿਰਸਾ, 28 ਦਸੰਬਰ (ਭੁਪਿੰਦਰ ਪੰਨੀਵਾਲੀਆ)- ਸਾਬਕਾ ਸੰਸਦ ਮੈਂਬਰ ਸੁਨੀਤਾ ਦੁੱਗਲ ਅਤੇ ਭਾਜਪਾ ਜ਼ਿਲ੍ਹਾ ਪ੍ਰਧਾਨ ਯਤਿੰਦਰ ਸਿੰਘ ਐਡਵੋਕੇਟ ਐਤਵਾਰ ਨੂੰ ਪਿੰਡ ਢੁਕੜਾ ਵਿਖੇ ਮਿ੍ਤਕ ਫੌਜ਼ੀ ਜਵਾਨ ਸੁਰਜੀਤ ਸਿੰਘ ਦੇ ਘਰ ਗਏ ਅਤੇ ਬਹਾਦਰ ਸਿਪਾਹੀ ਨੂੰ ਸ਼ਰਧਾਂਜਲੀ ਭੇਟ ਕੀਤੀ | ਉਨ੍ਹਾਂ ਨੇ ਦੁਖੀ ਪਰਿਵਾਰ ਨਾਲ ਗੱਲਬਾਤ ਕੀਤੀ ਅਤੇ ਡੂੰਘੀ ਸੰਵੇਦਨਾ ਪ੍ਰਗਟ ਕੀਤੀ | ਉਨ੍ਹਾਂ ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਵੀ ਦਿੱਤਾ | ਜ਼ਿਕਰਯੋਗ ਹੈ ਕਿ ਪਿੰਡ ਢੁਕੜਾ ਦੇ ਵਸਨੀਕ ਅਤੇ ਸੀਮਾ ਸੁਰੱਖਿਆ ਬਲ ਵਿੱਚ ਸੇਵਾ ਨਿਭਾ ਰਹੇ ਸੁਰਜੀਤ ਸਿੰਘ ਦਾ ਹਾਲ ਹੀ ਵਿੱਚ ਇੱਕ ਮੰਦਭਾਗੀ ਸੜਕ ਹਾਦਸੇ ਵਿੱਚ ਸ਼ਹੀਦ ਹੋ ਗਿਆ ਸੀ |ਸਾਬਕਾ ਸੰਸਦ ਮੈਂਬਰ ਸੁਨੀਤਾ ਦੁੱਗਲ ਨੇ ਕਿਹਾ ਕਿ ਬਹਾਦਰ ਜਵਾਨ ਦੇ ਪਰਿਵਾਰ ਨੂੰ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਫ਼ੋਨ 'ਤੇ ਗੱਲ ਕਰਨ ਦਾ ਵੀ ਪ੍ਰਬੰਧ ਕੀਤਾ ਗਿਆ ਸੀ | ਮੁੱਖ ਮੰਤਰੀ ਨੇ ਪਰਿਵਾਰ ਨਾਲ ਵੀ ਗੱਲ ਕੀਤੀ ਅਤੇ ਸੰਵੇਦਨਾ ਪ੍ਰਗਟ ਕੀਤੀ | ਸਾਬਕਾ ਸੰਸਦ ਮੈਂਬਰ ਨੇ ਕਿਹਾ ਕਿ ਬਹਾਦਰ ਸਿਪਾਹੀ ਸੁਰਜੀਤ ਸਿੰਘ ਨੇ ਸੀਮਾ ਸੁਰੱਖਿਆ ਬਲ ਵਿੱਚ ਸੇਵਾ ਕਰਦੇ ਹੋਏ ਪੂਰੀ ਸ਼ਰਧਾ, ਇਮਾਨਦਾਰੀ ਅਤੇ ਸਮਰਪਣ ਨਾਲ ਦੇਸ਼ ਦੀ ਸੇਵਾ ਕੀਤੀ | ਰਾਸ਼ਟਰੀ ਸੇਵਾ ਨੂੰ ਸਮਰਪਿਤ ਅਜਿਹੇ ਸੈਨਿਕਾਂ ਦੇ ਯੋਗਦਾਨ ਨੂੰ ਹਮੇਸ਼ਾ ਸਤਿਕਾਰ ਨਾਲ ਯਾਦ ਕੀਤਾ ਜਾਵੇਗਾ | ਐਤਵਾਰ ਨੂੰ ਭਾਜਪਾ ਜ਼ਿਲ੍ਹਾ ਪ੍ਰਧਾਨ ਯਤਿੰਦਰ ਸਿੰਘ ਐਡਵੋਕੇਟ ਅਤੇ ਸਾਬਕਾ ਸੰਸਦ ਮੈਂਬਰ ਸੁਨੀਤਾ ਦੁੱਗਲ ਅਤੇ ਹੋਰਨਾਂ ਨੇ ਬਹਾਦਰ ਜਵਾਨ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਪਰਿਵਾਰ ਨੂੰ ਦਿਲਾਸਾ ਦਿੱਤਾ |
ਪਿਛਲੀ ਖ਼ਬਰ ਸ਼ਹਾਦਤ ਨੂੰ ਸਮਰਪਿਤ ਧਾਰਮਿਕ ਸਮਾਗਮ ਦਾ ਆਯੋਜਨ ਅਗਲੀ ਖ਼ਬਰ ਗੁਰਦੁਆਰਾ ਸਾਹਿਬ ਵਿਖੇ ਚੋਰੀ ਕਰਨ ਆਏ ਨੌਜਵਾਨ ਨੂੰ ਪ੍ਰਬੰਧਕਾਂ ਨੇ ਕਾਬੂ ਕਰਕੇ ਕੀਤਾ ਪੁਲਿਸ ਹਵਾਲੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।